Police ਨੇ ਸਾਬਕਾ ਪੰਜਾਬ ਮੰਤਰੀ Dr. Vijay Singla ਤੇ OSD ਨੂੰ ਦਿਤੀ Clean Chit
Published : Jun 28, 2025, 11:47 am IST
Updated : Jun 28, 2025, 12:02 pm IST
SHARE ARTICLE
Police gives Clean Chit to Former Punjab Minister Dr. Vijay Singla and OSD Latest News in Punjabi
Police gives Clean Chit to Former Punjab Minister Dr. Vijay Singla and OSD Latest News in Punjabi

14 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

Police gives Clean Chit to Former Punjab Minister Dr. Vijay Singla and OSD Latest News in Punjabi ਮੋਹਾਲੀ: ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੇ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਪ੍ਰਦੀਪ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕਲੀਨ ਚਿੱਟ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਠੇਕਿਆਂ ਦੀ ਅਲਾਟਮੈਂਟ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ 2022 ਵਿਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਮੋਹਾਲੀ ਪੁਲਿਸ ਨੇ ਹਾਲ ਹੀ ਵਿਚ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁਧ ਕਾਰਵਾਈ ਲਈ ਕੋਈ ਠੋਸ ਸਬੂਤ ਨਹੀਂ ਮਿਲੇ। ਪੁਲਿਸ ਸੂਤਰਾਂ ਨੇ ਦਸਿਆ ਕਿ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿਚ ਦਿਤੇ ਅਪਣੇ ਬਿਆਨ ਵਿਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ 'ਤੇ ਫ਼ੈਸਲਾ ਸੁਣਾਵੇਗੀ।

ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਦੀਪ ਕੁਮਾਰ ਦੀ ਭੂਮਿਕਾ ਦੀ ਜਾਂਚ ਅਜੇ ਵੀ ਜਾਰੀ ਹੈ ਹਾਲਾਂਕਿ ਉਸ ਵਿਰੁਧ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਇਕ ਸਰਕਾਰੀ ਇੰਜੀਨੀਅਰ, ਰਾਜਿੰਦਰ ਸਿੰਘ ਦੁਆਰਾ ਦਾਇਰ ਕੀਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਮਈ 2022 ਵਿਚ ਉਸ ਨੂੰ ਪੰਜਾਬ ਭਵਨ ਬੁਲਾਇਆ ਗਿਆ ਸੀ ਜਿੱਥੇ ਉਹ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਮਿਲਿਆ ਸੀ।

ਸ਼ਿਕਾਇਤ ਦੇ ਅਨੁਸਾਰ, ਪ੍ਰਦੀਪ ਨੇ 58 ਕਰੋੜ ਰੁਪਏ ਦੇ ਕੰਮ ਦੇ ਠੇਕਿਆਂ 'ਤੇ 2% ਕਮਿਸ਼ਨ (ਲਗਭਗ 1.16 ਕਰੋੜ ਰੁਪਏ) ਦੀ ਮੰਗ ਕੀਤੀ ਸੀ, ਜਿਸ ਵਿਚ ਠੇਕੇਦਾਰਾਂ ਨੂੰ ਪਹਿਲਾਂ ਹੀ ਅਦਾ ਕੀਤੇ ਗਏ 17 ਕਰੋੜ ਰੁਪਏ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement