Malerkotla News : ਵਿਜੀਲੈਂਸ ਵਲੋਂ ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By : BALJINDERK

Published : Jun 28, 2025, 5:20 pm IST
Updated : Jun 28, 2025, 5:20 pm IST
SHARE ARTICLE
ਵਿਜੀਲੈਂਸ ਵਲੋਂ ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਵਿਜੀਲੈਂਸ ਵਲੋਂ ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Malerkotla News :ਦੂਜੀ ਕਿਸ਼ਤ 20000 ਰੁਪਏ ਵਜੋਂ ਲਈ ਰਿਸ਼ਵਤ, ਮੁਲਜ਼ਮ ਨੇ ਅਧਿਆਪਕ ਤੋਂ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ ਮੰਗੀ ਸੀ 30,000 ਰੁਪਏ ਰਿਸ਼ਵਤ

Malerkotla News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ 'ਤੇ ਹੀ ਬਰਾਮਦ ਕਰ ਲਏ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

(For more news apart from Vigilance catches DEO office clerk red-handed while taking bribe from teacher News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement