
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਦੀ ਪਾਰਟੀ ਵਲੋਂ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ..............
ਚੰਡੀਗੜ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਦੀ ਪਾਰਟੀ ਵਲੋਂ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਉਪਰ ਟਿੱਪਣੀ ਕਰਦਿਆਂ ਕਿਹਾ ਹੈ ਕਿ ਬੇਸ਼ਕ ਇਹ 'ਆਪ' ਦਾ ਅੰਦਰੂਨੀ ਮਾਮਲਾ ਹੈ ਪਰ ਇਸ ਨੇ ਕੇਜਰੀਵਾਲ ਦੀ ਤਾਨਾਸ਼ਾਹੀ ਨੂੰ ਇਕ ਵਾਰ ਮੁੜ ਉਜਾਗਰ ਕਰ ਦਿੱਤਾ ਹੈ।
ਇਸ ਤੋ ਪਹਿਲਾਂ ਅਰਵਿੰਦ ਕੇਜਰੀਵਾਲ ਕਈ ਸੀਨੀਅਰ ਨੇਤਾਵਾ ਨੂੰ ਪਾਰਟੀ ਤੋ ਬਾਹਰ ਦਾ ਰਸਤਾ ਵਿਖਾ ਚੁੱਕਾ ਹੈ ਤੇ ਠੀਕ ਇਸੇ ਤਰਾਂ ਹੀ ਖਹਿਰਾ ਨੂੰ ਵੀ ਦੁੱਧ ਚੋਂ ਵਾਲ ਵਾਂਗ ਬਾਹਰ ਕੱਢ ਮਾਰਿਆ ਹੈ। ਉਨ੍ਹਾਂ ਕਿਹਾ ਕਿ 'ਆਪ' ਦਾ ਤੇਜ਼ੀ ਨਾਲ ਪਤਨ ਹੋ ਰਿਹਾ ਹੈ ਤੇ ਲੋਕ ਸਭਾ ਚੋਣਾਂ ਵਿਚ ਇਸ ਨੂੰ ਕਿਸੇ ਨੇ ਬੇਰਾਂ ਵੱਟੇ ਨਹੀ ਪੁੱਛਣਾ। ਇੱਕ ਸਵਾਲ ਦੇ ਜਵਾਬ ਚ ਸ ਧਰਮਸੋਤ ਨੇ ਕਿਹਾ ਪੰਜਾਬ ਦਾ ਦਲਿਤ ਵਰਗ ਪੂਰੀ ਤਰਾਂ ਕਾਂਗਰਸ ਨਾਲ ਖੜਾ ਹੈ।