ਲਾਭਪਾਤਰੀਆਂ ਤਕ ਸਕੀਮਾਂ ਦੇ ਲਾਭ ਪਹੁੰਚਾਉਣਾ ਯਕੀਨੀ ਬਣਾਉ : ਰਾਏ 
Published : Jul 28, 2018, 10:39 am IST
Updated : Jul 28, 2018, 10:39 am IST
SHARE ARTICLE
Manjit Singh Rai During Meeting
Manjit Singh Rai During Meeting

ਕੇਂਦਰ ਸਰਕਾਰ ਘੱਟ ਗਿਣਤੀ ਵਰਗ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣਾ ਨੂੰ ਯਕੀਨੀ ਬਣਾਇਆ ਜਾਵੇਗਾ ਤੇ ....

ਐਸ.ਏ.ਐਸ. ਨਗਰ,  ਕੇਂਦਰ ਸਰਕਾਰ ਘੱਟ ਗਿਣਤੀ ਵਰਗ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣਾ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਇਨ੍ਹਾਂ ਸਕੀਮਾਂ ਪ੍ਰਤੀ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ 15 ਨੁਕਾਤੀ ਪ੍ਰਧਾਨ ਮੰਤਰੀ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿਚ ਚਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵਲੋਂ ਉਲੀਕੀਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਸਾਰੇ ਯੋਗ ਲਾਭਪਾਤਰਾਂ ਤਕ ਪਹੁੰਚਾਉਣ ਲਈ, ਅਧਿਕਾਰੀ ਅਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣ।  ਰਾਏ ਨੇ ਆਈ.ਸੀ.ਡੀ.ਐਸ ਅਧੀਨ ਗਰਭਪਤੀ ਮਾਵਾਂ ਅਤੇ 06 ਸਾਲ ਤਕ ਦੇ ਬੱਚਿਆਂ ਨੂੰ ਦਿਤੀਆਂ ਜਾਂਦੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਵੀ ਹਦਾਇਤ ਕੀਤੀ ਕਿ ਸਾਰੀਆਂ ਆਂਗਣਵਾੜ੍ਹੀਆਂ

ਵਿਚ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਚੰਗੀ ਸਿਹਤ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲੱਬਧ  ਕਰਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਐਸ.ਪੀ. ਤਰਨਰਤਨ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਆਪਸੀ ਸਦਭਾਵਨਾ  ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾਣ। ਉਨ੍ਹਾਂ ਵਿਸੇਸ਼ ਤੌਰ ਤੇ ਸ਼ੋਸਲ ਮੀਡੀਆ ਤੇ ਅਫਵਾਹਾਂ ਫੈਲਾ ਕੇ ਅਮਨ ਤੇ ਸਾਤੀ ਭੰਗ ਕਰਨ ਵਾਲਿਆਂ ਸਮਾਜ ਵਿਰੋਧੀ ਅਨਸਰਾਂ ਤੇ ਸਖਤ ਕਾਰਵਾਈ ਕਰਨ। 

ਇਸ ਮੀਟਿੰਗ ਵਿਚ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਸੁਖਸਾਗਰ, ਸਕੱਤਰ ਜ਼ਿਲ੍ਹਾ ਪ੍ਰੀਸਦ ਸ੍ਰੀ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਕਾਰਜ ਸਾਧਨ ਅਫ਼ਸਰ ਡੇਰਾਬੱਸੀ ਐਸ.ਐਸ. ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement