
ਪੰਜਾਬ ਨੂੰ ਤੰਦਰੁਸਤ ਬਣਾਉਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਵਿੱਚ ਮਾਨਸਾ ਜ਼ਿਲ੍ਹਾ 28 ਜੁਲਾਈ ਨੂੰ ਮਿੰਨੀ ਟ੍ਰਾਈ-ਐਥਲੋਨ.............
ਮਾਨਸਾ, ਜ਼ੋਗਾ, : ਪੰਜਾਬ ਨੂੰ ਤੰਦਰੁਸਤ ਬਣਾਉਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਵਿੱਚ ਮਾਨਸਾ ਜ਼ਿਲ੍ਹਾ 28 ਜੁਲਾਈ ਨੂੰ ਮਿੰਨੀ ਟ੍ਰਾਈ-ਐਥਲੋਨ ਰਾਹੀਂ ਅਪਣਾ ਵੱਡਾ ਯੋਗਦਾਨ ਪਾਵੇਗਾ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਬੱਚਤ ਭਵਨ ਵਿਖੇ ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ। ਸ਼ਨੀਵਾਰ ਨੂੰ ਸਵੇਰੇ 7:00 ਵਜੇ ਸ਼ੁਰੂ ਹੋਣ ਵਾਲੀ ਸਾਈਕਲਿੰਗ ਰੇਸ, ਮੈਰਾਥਨ ਦੌੜ ਅਤੇ ਪੈਦਲ ਚਾਲ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ
ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਕਰਨਗੇ। ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਵਿਭਾਗ, ਬਹੁਮੰਤਵੀ ਖੇਡ ਸਟੇਡੀਅਮ ਸੁਧਾਰ ਕਮੇਟੀ, ਸਰਦਾਰੀ ਔਨ ਟੌਪ, ਮਾਨਸਾ ਸਾਈਕਲ ਗਰੁੱਪ ਅਤੇ ਸਮੂਹ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਇਨ੍ਹਾਂ ਤਿੰਨ ਤਰ੍ਹਾਂ ਦੀਆਂ ਦੌੜਾਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਤਮਗ਼ਿਆਂ ਨਾਲ ਸਨਮਾਨਤ ਕੀਤਾ ਜਾਵੇਗਾ ਜਦਕਿ ਬਾਕੀ ਖਿਡਾਰੀਆਂ ਨੂੰ ਸਪੋਰਟਸ ਕੈਪਸ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੌੜਾਂ ਦੀ ਸਮਾਪਤੀ ਵਾਲੀ ਥਾਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਸਟੇਡੀਅਮ ਵਿਖੇਜ਼ਿਲ੍ਹੇ ਨਾਲ ਸਬੰਧਤ ਕੌਮੀ ਤੇ
ਕੌਮਾਂਤਰੀ ਪੱਧਰ ਦੇ ਕਰੀਬ 20 ਖਿਡਾਰੀਆਂ ਵੱਲੋ ਕੁਸ਼ਤੀ, ਬਾਕਸਿੰਗ, ਜੂਡੋ, ਅਥਲੈਟਿਕਸ ਅਤੇ ਹੈਮਰ ਥਰੋਅ ਦੇ ਨੁਮਾਇਸ਼ੀ ਮੈਚ ਖਿੱਚ ਦਾ ਕੇਂਦਰ ਹੋਣਗੇ ਅਤੇ ਇਨ੍ਹਾਂ ਮੈਚਾਂ ਦੇ ਜੇਤੂਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਗੱਤਕਾ, ਨੁੱਕੜ ਨਾਟਕ ਅਤੇ ਭੰਗੜੇ ਦੀਆਂ ਟੀਮਾਂ ਵੀ ਦਰਸ਼ਕਾਂ ਨੂੰ ਆਪਣੀ ਕਲਾ ਵਿਖਾਉਣਗੀਆਂ। ਐਸ.ਡੀ.ਐਮ. ਨੇ ਦੱਸਿਆ ਕਿ ਸਟੇਡੀਅਮ ਵਿੱਚ ਵਣ ਵਿਭਾਗ ਵੱਲੋਂ ਬੂਟਿਆਂ ਦੀ ਸਟਾਲ ਲਾਈ ਜਾਵੇਗੀ, ਜਿਥੋਂ ਸਭਨਾਂ ਨੂੰ ਮੁਫ਼ਤ ਬੂਟੇ ਵੰਡੇ ਜਾਣਗੇ।