
ਡਾ. ਰਾਜ ਕੁਮਾਰ ਨੇ ਦਾਅਵਾ ਕੀਤਾ ਕਿ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਜਾਂ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਦੇ ਅਹਿਮ ਕਾਂਗਰਸੀ ਆਗੂ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਚੇਅਰਮੈਨ (ਕੈਬਨਿਟ ਰੈਕ) ਨੇ ਕੈਪਟਨ ਸਰਕਾਰ ਤੋਂ ਅਸਤੀਫ਼ੇ ਦੇਣ ਵਾਲੇ ਬਹੁ-ਚਰਚਿੱਤ ਨਾਰਾਜ਼ ਆਗੂ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਬੰਦ ਕਮਰਾ ਬੈਠਕ ਕਰ ਕੇ ਸਿਆਸੀ ਹਲਕਿਆਂ 'ਚ ਹਲਚਲ ਪੈਦਾ ਕਰ ਦਿਤੀ।
Navjot Singh Sidhu
ਬਾਅਦ ਦੁਪਹਿਰ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟਾ ਸਿਆਸੀ ਮਸਲਿਆਂ 'ਤੇ ਗੱਲਬਾਤ ਡਾ .ਰਾਜ ਕੁਮਾਰ ਨੇ ਕਰਦਿਆਂ ਪਾਰਟੀ ਹਾਈ ਕਮਾਂਡ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਕੋਈ ਗੁਪਤ ਸੰਦੇਸ਼ ਦਿਤਾ ਹੈ ਜੋ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਵਿਸ਼ਾ ਅਤੇ ਭੇਦ ਬਣ ਗਿਆ ਹੈ।
ਮੁਲਾਕਾਤ ਤੋਂ ਬਾਅਦ ਡਾ ਰਾਜ ਕੁਮਾਰ ਵੇਰਕਾ ਨੇ ਸਪੱਸ਼ਟ ਕੀਤਾ ਕਿ ਉਹ ਨਾ ਤਾਂ ਕਾਂਗਰਸ ਹਾਈ ਕਮਾਂਡ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਸੰਦੇਸ਼ ਲੈ ਕੇ ਨਵਜੋਤ ਸਿੱਧੂ ਨੂੰ ਮਿਲੇ ਹਨ।
Captain Amrinder Singh
ਉਹ ਤਾਂ ਅਪਣੀ ਪੱਧਰ 'ਤੇ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਤੇ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਸਲਾਹ—ਮਸ਼ਵਰੇ ਵਾਸਤੇ ਆਏ ਸਨ ਅਤੇ ਕਾਂਗਰਸ ਦੀ ਬੇਹਤਰੀ ਲਈ ਉਹ ਨਵਜੋਤ ਸਿੱਧੂ ਨੂੰ ਮਿਲੇ ਹਨ। ਡਾ. ਰਾਜ ਕੁਮਾਰ ਨੇ ਦਾਅਵਾ ਕੀਤਾ ਕਿ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਜਾਂ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ। ਆਉਣ ਵਾਲੇ ਦਿਨਾਂ 'ਚ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਸਟੇਜਾਂ ਸਾਂਝੀਆਂ ਕਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਨਾਲ ਕਦੇ ਨਹੀਂ ਜਾਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ