383 ਏਕੜ 'ਚ ਬਣੇਗੀ ਲੁਧਿਆਣਾ ਦੀ ਹਾਈਟੈਕ ਸਾਈਕਲ ਵੈਲੀ
Published : Jul 28, 2019, 3:49 pm IST
Updated : Jul 28, 2019, 3:49 pm IST
SHARE ARTICLE
High Tech Cycle Valley will be establish at District Ludhiana : Sunder Sham Arora
High Tech Cycle Valley will be establish at District Ludhiana : Sunder Sham Arora

ਹੀਰੋ ਸਾਈਕਲਜ਼ ਲਿਮਟਿਡ ਨੂੰ ਮੁੱਖ ਯੂਨਿਟ ਸਥਾਪਤ ਕਰਨ 100 ਏਕੜ ਦਾ ਪਲਾਟ ਅਲਾਟ : ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ : ਸੂਬੇ 'ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਂਸ਼ੂ ਵਿਖੇ 383 ਏਕੜ ਰਕਬੇ 'ਚ ਹਾਈਟੈਕ ਸਾਈਕਲ ਵੈਲੀ ਸਥਾਪਤ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਲਈ ਲੋੜੀਂਦੀ ਕੁੱਲ 383 ਏਕੜ ਜ਼ਮੀਨ ਨੂੰ ਖ਼ਰੀਦਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਲੇਆਊਟ ਪਲਾਨ ਨੂੰ ਪ੍ਰਵਾਨਗੀ ਦਿਤੀ ਜਾ ਚੁਕੀ ਹੈ। ਉਨ੍ਹਾਂ ਦਸਿਆ ਕਿ ਇਹ ਪ੍ਰਾਜੈਕਟ ਨੂੰ ਮੁਕੰਮਲ ਕਰਨ 'ਚ ਅੰਦਾਜ਼ਨ 300 ਕਰੋੜ ਰੁਪਏ ਦੀ ਲਾਗਤ ਆਵੇਗੀ।

High Tech Cycle Valley will be establish at District LudhianaHigh Tech Cycle Valley will be establish at District Ludhiana

ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵਾਤਾਵਰਣ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੇ ਉਦਯੋਗ ਸਥਾਪਤ ਕਰਨ ਪ੍ਰਤੀ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਲੁਧਿਆਣਾ ਵਿਖੇ ਬਣਾਈ ਜਾ ਰਹੀ ਹਾਈਟੈੱਕ ਸਾਈਕਲ ਵੈਲੀ ਲਈ ਵੱਖ-ਵੱਖ ਪ੍ਰਵਾਨਗੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਸਿਆ ਕਿ ਭਾਰਤ ਸਰਕਾਰ ਦੇ ਵਾਤਵਾਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਅਗਸਤ 2018 'ਚ ਪ੍ਰਾਜੈਕਟ ਬਾਬਤ ਵਾਤਾਵਰਨ ਮਨਜ਼ੂਰੀ ਦੇ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਦਸੰਬਰ 2018 'ਚ ਮੈਸ: ਹੀਰੋ ਸਾਇਕਜ਼ ਲਿਮਟਿਡ, ਲੁਧਿਆਣਾ ਨੂੰ ਮੁੱਖ ਯੂਨਿਟ ਸਥਾਪਤ ਕਰਨ ਲਈ 100 ਏਕੜ ਦਾ ਪਲਾਟ ਅਲਾਟ ਕਰਕੇ ਕਬਜ਼ਾ ਦੇ ਦਿੱਤਾ ਜਾ ਚੁੱਕਾ ਹੈ।

Sunder Sham AroraSunder Sham Arora

ਉਦਯੋਗ ਤੇ ਵਣਜ ਮੰਤਰੀ ਨੇ ਦਸਿਆ ਕਿ ਮੈਸ: ਹੀਰੋ ਸਾਇਕਜ਼ ਲਿਮਟਿਡ, ਲੂਧਿਆਣਾ ਵਲੋਂ ਅਪ੍ਰੈਲ 2022 ਤਕ ਉਤਪਾਦਨ ਸ਼ੁਰੂ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦਸਿਆ ਕਿ ਕੰਪਨੀ ਵਲੋਂ ਆਪਣੇ ਪਲਾਟ ਦੁਆਲੇ ਬਾਊਂਡਰੀ ਵਾਲ ਦਾ ਕੰਮ ਪਹਿਲਾਂ ਹੀ ਆਰੰਭਿਆ ਜਾ ਚੁੱਕਾ ਹੈ। ਉਨ੍ਹਾਂ ਦਸਿਆ ਕਿ ਇਸ ਪ੍ਰਾਜੈਕਟ ਤਹਿਤ ਪੀ.ਐਸ.ਟੀ.ਸੀ.ਐਲ. ਵਲੋਂ 30 ਏਕੜ ਜ਼ਮੀਨ 'ਤੇ 400 ਕਿੱਲੋ ਵਾਟ ਦਾ ਬਿਜਲੀ ਸਬ-ਸਟੇਸ਼ਨ ਉਸਾਰਿਆ ਜਾਵੇਗਾ। ਉਨ੍ਹਾਂ ਦਸਿਆ ਕਿ ਪੀ.ਐਸ.ਟੀ.ਸੀ.ਐਲ ਨੂੰ ਬਿਜਲੀ ਸਬ-ਸਟੇਸ਼ਨ ਉਸਾਰਨ ਲਈ ਜ਼ਮੀਨ ਅਤੇ 9.45 ਕਰੋੜ ਰੁਪਏ ਦਾ ਭੁਗਤਾਨ ਕਰ ਦਿੱਤਾ ਗਿਆ ਹੈ।

High Tech Cycle Valley will be establish at District LudhianaHigh Tech Cycle Valley will be establish at District Ludhiana

ਅਰੋੜਾ ਨੇ ਦਸਿਆ ਕਿ ਸਾਈਕਲ ਵੈਲੀ ਨੂੰ 100 ਫੁੱਟ ਚੌੜੀ 4 ਮਾਰਗੀ, 8.5 ਕਿੱਲੋ ਮੀਟਰ ਲੰਬੀ ਬਾਹਰੀ ਸੜਕ ਉਸਾਰ ਕੇ ਚੰਡੀਗੜ੍ਹ-ਲੁਧਿਆਣਾ ਰਾਸ਼ਟਰੀ ਮਾਰਗ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦਸਿਆ ਕਿ ਸਾਈਕਲ ਵੈਲੀ ਵਿਖੇ 2 ਮਾਰਗੀ ਅਤੇ 4 ਮਾਰਗੀ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਕੰਮ ਲਈ ਤਕਨੀਕੀ ਤੇ ਵਿੱਤੀ ਬੋਲੀਆਂ ਸਬੰਧੀ ਟੈਂਡਰ ਖੋਲ੍ਹ ਦਿੱਤੇ ਗਏ ਹਨ ਅਤੇ ਕੰਮ ਦੀ ਵੰਡ ਪ੍ਰਕਿਰਿਆ ਅਧੀਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement