ਮੁੱਖ ਮੰਤਰੀ ਨੇ ਏਮਜ਼ ਬਠਿੰਡਾ 'ਚ ਕੋਵਿਡ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
Published : Jul 28, 2020, 8:23 pm IST
Updated : Jul 28, 2020, 8:32 pm IST
SHARE ARTICLE
Capt Amrinder Singh
Capt Amrinder Singh

30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ

ਚੰਡੀਗੜ੍ਹ : ਬਠਿੰਡਾ ਵਿਖੇ ਨਵਾਂ ਸਥਾਪਿਤ ਏਮਜ਼ ਆਉਂਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ ਜਿਹੜੀ ਇਕ ਮਹੀਨੇ ਦੇ ਅੰਦਰ 500 ਟੈਸਟ ਪ੍ਰਤੀ ਦਿਨ ਤਕ ਵਧਾਈ ਜਾਵੇਗੀ। ਹਸਪਤਾਲ ਵਿਚ ਅਗਲੇ ਇਕ ਮਹੀਨੇ ਦੇ ਅੰਦਰ 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ। ਹਸਪਤਾਲ ਵਿਚ ਮੌਜੂਦਾ ਸਮੇਂ ਮਰੀਜ਼ਾਂ ਲਈ ਓ.ਪੀ.ਡੀ. ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਕੈਂਸਰ ਦੇ ਮਰੀਜ਼ਾਂ ਦੀ ਹੈ।

Capt Amrinder SinghCapt Amrinder Singh

ਇਹ ਪ੍ਰਗਟਾਵਾ ਸਰਕਾਰੀ ਬੁਲਾਰੇ ਵਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਤੇ ਸੀ.ਈ.ਓ. ਦਿਨੇਸ਼ ਕੁਮਾਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਸਬੰਧੀ ਹਸਪਤਾਲ ਦੀਆਂ ਤਿਆਰੀਆਂ ਅਤੇ ਹੋਰ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਉਪਰੰਤ ਕੀਤਾ ਗਿਆ ਹੈ।

Aiims to join in doctors strike after another assault on junior doctorAiims 

ਇਸ ਹਸਪਤਾਲ ਨੂੰ ਪੰਜਾਬ ਦੀ ਬਹੁਤ ਹੀ ਮਹੱਤਵਪੂਰਨ ਸਿਹਤ ਸੰਸਥਾ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਜ਼ ਵੱਡੀ ਗਿਣਤੀ ਵਿਚ ਮਾਲਵਾ ਪੱਟੀ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਏਮਜ਼ ਟੀਮ ਨੂੰ ਸੂਬਾ ਸਰਕਾਰ ਵਲੋਂ ਕੋਵਿਡ ਸੰਭਾਲ ਸਬੰਧੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਜਿਥੇ ਕਿ ਮਹਾਂਮਾਰੀ ਕਾਰਨ ਉਸਾਰੀ ਅਤੇ ਹੋਰ ਕੰਮਾਂ ਵਿਚ ਦੇਰੀ ਹੋ ਗਈ ਹੈ।

Capt Amrinder SinghCapt Amrinder Singh

ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਹਸਤਪਾਲ ਵਲੋਂ ਜਲਦ ਹੀ ਐਮ.ਆਰ.ਆਈ., ਸੀ.ਟੀ. ਸਕੈਨ ਤੇ ਐਕਸ ਰੇਅ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਦਕਿ ਐਮ.ਬੀ.ਬੀ.ਐਸ. ਕਾਲਜ-2019 ਬੈਚ ਵੀ ਸੂਬਾ ਸਰਕਾਰ ਵਲੋਂ ਮੁਹਈਆ ਕਰਵਾਏ 179 ਏਕੜ ਰਕਬੇ ਵਿਚ ਫੈਲੇ ਇਸ ਸੰਸਥਾਨ ਵਿਚ ਤਬਦੀਲ ਕੀਤਾ ਜਾਵੇਗਾ। 925 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਉਤੇ ਹੁਣ ਤਕ 325 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਕੋਵਿਡ ਦੇ ਇਲਾਜ ਸਬੰਧੀ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਖੜ੍ਹਾ ਕਰਨ ਲਈ ਏਮਜ਼ ਨੂੰ ਹਰ ਸਹਾਇਤਾ ਦੇਵੇਗੀ ਤਾਂ ਜੋ ਕੋਰੋਨਾ ਮਹਾਂਮਾਰੀ ਵਿਰੁਧ ਪੰਜਾਬ ਵਲੋਂ ਵਿੱਢੀ ਜੰਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Vini MahajanVini Mahajan

ਐਨ.ਐਚ. 54 ਤੋਂ ਏਮਜ਼ ਬਠਿੰਡਾ ਨੂੰ ਫਲਾਈਓਵਰ ਦੀ ਉਸਾਰੀ ਦੇ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਸਰਕਾਰ ਕੌਮੀ ਹਾਈਵੇਜ਼ ਅਥਾਰਟੀ ਕੋਲ ਇਹ ਮਾਮਲਾ ਉਠਾ ਰਹੀ ਹੈ। ਬੱਸ ਅੱਡੇ ਦੀ ਉਸਾਰੀ ਅਤੇ ਬੱਸਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ ਦੀਆਂ ਬੰਦਿਸ਼ਾਂ ਦੇ ਮੁਕੰਮਲ ਹਟਣ ਤੋਂ ਬਾਅਦ ਹੀ ਅਜਿਹਾ ਕੀਤਾ ਜਾਵੇਗਾ। ਮੀਟਿੰਗ ਵਿਚ ਦਸਿਆ ਗਿਆ ਕਿ ਸ਼ਹਿਰ ਵਿਚ 7 ਫਾਇਰ ਟੈਂਡਰਾਂ ਵਾਲੀ ਇਕ ਫਾਇਰ ਬ੍ਰਿਗੇਡ ਹੈ ਜਿਹੜੀ ਸਿਰਫ਼ 10 ਮਿੰਟ ਦੀ ਦੂਰੀ 'ਤੇ ਤਿਆਰ ਹੈ। ਇਕ ਮੌਕ ਡਰਿੱਲ ਵੀ ਸਫ਼ਲਤਾਪੂਰਵਕ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement