
ਕੇਂਦਰੀ ਵਿੱਤ ਮੰਤਰਾਲੇ ਵਲੋਂ ਅੱਜ ਦੇਰ ਸ਼ਾਮ ਵੱਖ-ਵੱਖ ਰਾਜਾਂ ਨੂੰ ਜਾਰੀ ਇਸ ਰਾਸ਼ੀ ਦੇ ਵੇਰਵੇ ਜਾਰੀ ਕੀਤੇ ਹਨ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਲਈ ਕੋਰੋਨਾ ਮਹਾਂਮਾਰੀ ਦੇ ਚਲਦੇ ਰਾਹਤ ਵਾਲੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਾਲ 2019-20 ਲਈ 12187 ਕਰੋੜ ਰੁਪਏ ਦੀ ਜੀ.ਐਸ.ਟੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਹੈ। ਕੇਂਦਰੀ ਵਿੱਤ ਮੰਤਰਾਲੇ ਵਲੋਂ ਅੱਜ ਦੇਰ ਸ਼ਾਮ ਵੱਖ-ਵੱਖ ਰਾਜਾਂ ਨੂੰ ਜਾਰੀ ਇਸ ਰਾਸ਼ੀ ਦੇ ਵੇਰਵੇ ਜਾਰੀ ਕੀਤੇ ਹਨ। ਸਾਰੇ ਰਾਜਾਂ ਨੂੰ ਕੁਲ 1,65,302 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਵਿਚ ਹਰਿਆਣਾ ਨੂੰ 6617, ਰਾਜਸਥਾਨ ਨੂੰ 6710 ਅਤੇ ਹਿਮਾਚਲ ਪ੍ਰਦੇਸ਼ ਨੂੰ 2477 ਕਰੋੜ ਰੁਪਏ ਜਾਰੀ ਕੀਤੇ ਗਏ ਹਨ।