ਪੰਜਾਬ ਕਾਂਗਰਸ ਅਹੁਦੇਦਾਰਾਂ ਦੀ ਨਵੀਂ ਸੂਚੀ ਬਣਾਉਣ ਦੀ ਤਿਆਰੀ, ਨਵਜੋਤ ਸਿੱਧੂ ਦਾ ਵੀ ਲੱਗ ਸਕਦੈ ਨੰਬਰ!
Published : Jul 28, 2020, 6:28 pm IST
Updated : Jul 28, 2020, 6:28 pm IST
SHARE ARTICLE
Navjot Singh Sidhu
Navjot Singh Sidhu

ਨਵੇਂ ਜਥੇਬੰਦਕ ਢਾਂਚੇ ਲਈ ਅਹੁਦੇਦਾਰਾਂ ਦੇ ਨਾਵਾਂ ਦੀ ਸੂਚੀ ਹਾਈ ਕਮਾਡ ਕੋਲ ਪਹੁੰਚੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਚੁਸਤ-ਦਰੁਸਤ ਕਰਨ ਖ਼ਾਤਰ ਇਸ 'ਚ ਕੁੱਝ ਬਦਲਾਅ ਕੀਤੇ ਜਾ ਰਹੇ ਹਨ। ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਇਕਾਈ ਦੇ ਵੱਖ-ਵੱਖ ਅਹੁਦਿਆਂ ਲਈ ਨਾਵਾਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜ ਦਿਤੀ ਹੈ। ਹਾਈ ਕਮਾਂਡ ਤੋਂ ਹਰੀ ਝੰਡੀ ਮਿਲਦੇ ਹੀ ਸੂਬਾ ਕਾਂਗਰਸ ਇਕ ਵਾਰ ਮੁੜ ਸਰਗਰਮ ਹੋ ਜਾਵੇਗੀ।

sunil jakharsunil jakhar

ਪੰਜਾਬ ਅੰਦਰ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਲੀ ਹੋਲੀ ਰਫ਼ਤਾਰ ਫੜ ਰਹੀਆਂ ਹਨ। ਸਾਰੇ ਸਿਆਸੀ ਦਲ ਅਪਣੀਆਂ ਕਮੀਆਂ-ਪੇਸ਼ੀਆਂ ਨੂੰ ਦਰੁਸਤ ਕਰਨ ਖ਼ਾਤਰ ਆਪਾ-ਪੜਚੋਲ ਕਰ ਰਹੇ ਹਨ। ਸੂਬਾ ਸਰਕਾਰ ਵੀ ਅਪਣੇ ਰਹਿੰਦੇ ਸਮੇਂ ਦੌਰਾਨ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਬਣਾਉਣ ਲਈ ਯਤਨਸ਼ੀਲ ਹੈ। ਇਸ ਲਈ ਸਰਕਾਰ ਅਤੇ ਪਾਰਟੀ ਪੱਧਰ 'ਤੇ ਚੁਸਤੀ-ਦਰੁਸਤੀ ਲਈ ਕਦਮ ਚੁਕੇ ਜਾ ਰਹੇ ਹਨ।

Asha Kumari Asha Kumari

ਪਾਰਟੀ ਦੇ ਨਵੇਂ ਢਾਂਚੇ ਦੇ ਐਲਾਨ ਸਬੰਧੀ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ। ਸੂਤਰਾਂ ਮੁਤਾਬਕ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਨਾਲ ਅਹੁਦੇਦਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਕੇ ਹਾਈ ਕਮਾਨ ਕੋਲ ਭੇਜ ਦਿਤਾ ਹੈ।

Capt Amrinder SinghCapt Amrinder Singh

ਇਸ ਦਰਮਿਆਨ ਨਵਜੋਤ ਸਿੰਘ ਸਿੱਧੂ ਦੀ ਸਿਆਸਤ 'ਚ ਮੁੜ ਵਾਪਸੀ ਨੂੰ ਲੈ ਕੇ ਕਿਆਸ-ਅਰਾਈਆਂ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ। ਸੂਤਰਾਂ ਮੁਤਾਬਕ ਇਸ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਸਿੱਧੂ ਨੂੰ ਮਿਲਣ ਵਾਲੇ ਅਹੁਦੇ ਬਾਰੇ ਸਪੱਸ਼ਟ ਨਹੀਂ ਹੋ ਸਕਿਆ, ਫਿਰ ਵੀ ਉਨ੍ਹਾਂ ਦੇ ਸਿਆਸਤ 'ਚ ਮੁੜ ਸਰਗਰਮ ਹੋਣ ਦੀ ਸੂਰਤ 'ਚ ਉਨ੍ਹਾਂ ਦੇ ਅਗਲੇ ਕਦਮਾਂ ਵੱਲ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Navjot Singh SidhuNavjot Singh Sidhu

ਜ਼ਿਕਰਯੋਗ ਹੈ ਕਿ ਸਿੱਧੂ ਨੇ ਮੁੱਖ ਮੰਤਰੀ ਨਾਲ ਮਤਭੇਦਾਂ ਤੋਂ ਬਾਅਦ ਅਪਣੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਉਹ ਪਿਛਲੇ ਕਾਫ਼ੀ ਸਮੇਂ ਤੋਂ ਸਿਆਸੀ ਚੁਪੀ ਅਧੀਨ ਚੱਲ ਰਹੇ ਹਨ। ਪਿਛਲੇ ਸਮੇਂ ਦੌਰਾਨ ਹਾਈ ਕਮਾਡ ਵਲੋਂ ਉਨ੍ਹਾਂ ਨੂੰ ਕੌਮੀ ਸਿਆਸਤ 'ਚ ਸਰਗਰਮ ਹੋਣ ਦੀ ਪੇਸ਼ਕਸ਼ ਕੀਤੀ ਜਾ ਚੁਕੀ ਹੈ, ਪਰ ਉਹ ਪੰਜਾਬ ਨੂੰ ਛੱਡ ਕੇ ਨਹੀਂ ਜਾਣਾ ਚਾਹੁੰਦੇ। ਪਿਛਲੇ ਸਾਲ ਸਿੱਧੂ ਤੇ ਕੈਪਟਨ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਵੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਕੌਮੀ ਸਿਆਸਤ 'ਚ ਥਾਂ ਦੇਣ ਭਰੋਸਾ ਦਿਵਾਇਆ ਸੀ।

Navjot SidhuNavjot Sidhu

ਪਿਛਲੇ ਦਿਨਾਂ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਵੱਲ ਚਿੱਠੀ ਲਿਖ ਕੇ ਅਪਣੇ ਹਲਕੇ ਅੰਦਰ ਵਿਕਾਸ ਕਾਰਜ ਨਾ ਹੋਣ ਦਾ ਇਲਜ਼ਾਮ ਲਾਇਆ ਸੀ। ਮੁੱਖ ਮੰਤਰੀ ਵਲੋਂ ਵੀ ਉਨ੍ਹਾਂ ਦੀ ਚਿੱਠੀ ਤੋਂ ਬਾਅਦ ਤੁਰੰਤ ਐਕਸ਼ਨ ਲੈਂਦਿਆਂ ਸਿੱਧੂ ਦੇ ਸ਼ੰਕਿਆਂ ਨੂੰ ਦੂਰ ਕਰਨ ਦਾ ਭਰੋਸਾ ਦਿਵਾਇਆ ਸੀ। ਪੰਜਾਬ ਅੰਦਰ ਸਿਆਸੀ ਸਰਗਰਮੀਆਂ 'ਚ ਗਰਮਾਹਟ ਆਉਣ ਬਾਅਦ ਕਾਂਗਰਸ ਹਾਈ ਕਮਾਡ ਸਿੱਧੂ ਨੂੰ ਬਹੁਤੀ ਦੇਰ ਤਕ ਨਰਾਜ਼ ਨਹੀਂ ਰੱਖਣਾ ਚਾਹੁੰਦੀ, ਜਿਸ ਨੂੰ ਵੇਖਦਿਆਂ ਆਉਂਦੇ ਦਿਨਾਂ ਦੌਰਾਨ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਤਸਵੀਰ ਸਾਫ਼ ਹੋਣ ਦੀ ਉਮੀਦ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement