
ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬੇਅਦਬੀ ਕਾਂਡ ’ਚ ਐਸਆਈਟੀ ਵਲੋਂ ਕਾਬੂ ਕੀਤੇ
ਫ਼ਰੀਦਕੋਟ, 27 ਜੁਲਾਈ (ਗੁਰਿੰਦਰ ਸਿੰਘ) : ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬੇਅਦਬੀ ਕਾਂਡ ’ਚ ਐਸਆਈਟੀ ਵਲੋਂ ਕਾਬੂ ਕੀਤੇ ਗਏ ਪੰਜ ਡੇਰਾ ਪੇ੍ਰਮੀਆਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਕਤਾਨ ਡੇਰਾ ਪੇ੍ਰਮੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਕੀਤਾ ਹੈ।
ਜ਼ਿਕਰਯੋਗ ਹੈ ਕਿ 1 ਜੂਨ 2015 ਨੂੰ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਡੀ.ਆਈ.ਜੀ. ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਗਿ੍ਰਫ਼ਤਾਰ ਕੀਤੇ ਗਏ
ਪੰਜ ਡੇਰਾ ਪ੍ਰੇਮੀਆਂ ਰਣਜੀਤ ਸਿੰਘ, ਰਣਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੇ ਸਥਾਨਕ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਚੱਲਦੇ ਮੁਕੱਦਮੇ ਤਕ ਜ਼ਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਸੀ। ਜਿਸ ’ਤੇ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਮੌਂਗਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂੂਰ ਕਰ ਲਈ। ਡੇਰਾ ਪੇ੍ਰਮੀਆਂ ਰਣਜੀਤ ਸਿੰਘ, ਰਣਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੇ ਅਪਣੀ ਅਰਜ਼ੀ ਵਿਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਬੇਅਦਬੀ ਕਾਂਡ ਵਾਲੇ ਮਾਮਲੇ ’ਚ ਝੂਠਾ ਫਸਾਇਆ ਗਿਆ ਹੈ।
ਇਹ ਜ਼ਿਕਰਯੋਗ ਹੈ ਕਿ ਡੇਰਾ ਪ੍ਰੇ੍ਰਮੀ ਸੁਖਜਿੰਦਰ ਸਿੰਘ ਸੰਨੀ ਅਤੇ ਸ਼ਕਤੀ ਸਿੰਘ ਨੇ ਜੁਰਮ ਵਿਚ ਵਾਧਾ ਹੋਣ ਦੀ ਸੂਰਤ ’ਚ ਅਪਣੀ ਗਿ੍ਰਫ਼ਤਾਰੀ ਨੂੰ ਰੋਕਣ ਲਈ ਅਗਾਂਊ ਜ਼ਮਾਨਤ ਦੀ ਅਰਜੀ ਸ਼ੈਸ਼ਨ ਜੱਜ ਦੀ ਅਦਾਲਤ ’ਚ ਲਾ ਦਿਤੀ ਹੈ, ਜਿਸ ’ਤੇ ਪੰਜਾਬ ਸਰਕਾਰ ਨੂੰ ਇਸ ਦਾ ਨੋਟਿਸ ਅਤੇ ਇਸ ਸਬੰਧੀ ਸਾਰਾ ਰਿਕਾਰਡ 30 ਜੁਲਾਈ ਲਈ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।