ਪੰਜਾਬ ਸਰਕਾਰ ਵੱਲੋਂ ਹੈਪੇਟਾਈਟਸ ਸੀ ਦੇ ਮੁਫ਼ਤ ਇਲਾਜ ਲਈ 35 ਨਵੇਂ ਇਲਾਜ ਕੇਂਦਰ ਸਮਰਪਿਤ: ਬਲਬੀਰ ਸਿੱਧੂ
Published : Jul 28, 2020, 4:45 pm IST
Updated : Jul 28, 2020, 4:45 pm IST
SHARE ARTICLE
New 35 treatment centres for free treatment of Hepatitis C
New 35 treatment centres for free treatment of Hepatitis C

ਪੰਜਾਬ ਸਰਕਾਰ ਨੇ ਹੈਪੇਟਾਈਟਸ ਸੀ ਦੇ ਇਲਾਜ ਲਈ ਸੂਬੇ ਨੂੰ 35 ਨਵੇਂ ਇਲਾਜ ਕੇਂਦਰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ: ਸੂਬੇ ਵਿਚ ਹੈਪੇਟਾਈਟਸ ਦੇ ਇਲਾਜ ਦੀ 93 ਫੀਸਦੀ ਇਲਾਜ ਦਰ ਨੂੰ ਵੇਖਦਿਆਂ, ਪੰਜਾਬ ਸਰਕਾਰ ਨੇ ਹੈਪੇਟਾਈਟਸ ਸੀ ਦੇ ਇਲਾਜ ਲਈ ਸੂਬੇ ਨੂੰ 35 ਨਵੇਂ ਇਲਾਜ ਕੇਂਦਰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੋਗਰਾਮ 25 ਇਲਾਜ ਕੇਂਦਰਾਂ ਨਾਲ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ 2020 ਵਿਚ ਪੰਜਾਬ ਸੂਬੇ ਨੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 60 ਕਰ ਦਿੱਤੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ‘ਵਿਸ਼ਵ ਹੈਪੇਟਾਈਟਸ ਦਿਵਸ’ ਮੌਕੇ ਕੀਤਾ।

Punjab GovtPunjab Govt

ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿੱਥੇ ਹੈਪੇਟਾਈਟਸ ਦਾ ਮੁਫ਼ਤ ਇਲਾਜ ਸ਼ੁਰੂ ਕੀਤਾ ਗਿਆ ਜਿਸ ਤਹਿਤ ਹੁਣ ਤੱਕ 1.63 ਲੱਖ ਤੋਂ ਵੱਧ ਵਿਅਕਤੀਆਂ ਦਾ ਟੈਸਟ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 85,000 ਪ੍ਰਭਾਵਿਤ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਪਿਛਲੇ ਸਾਲ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੇਲਾਂ ਵਿਚ ਹੈਪੇਟਾਈਟਸ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਕੀਤੀ ਜਿੱਥੇ ਜੇਲਾਂ ਵਿਚ ਹੀ ਪ੍ਰਭਾਵਿਤ ਕੈਦੀਆਂ ਨੂੰ ਮੁਫ਼ਤ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

Balbir Singh SidhuBalbir Singh Sidhu

ਉਹਨਾਂ ਕਿਹਾ ਕਿ ਪੰਜਾਬ ਵੱਲੋਂ ਇਸ ਖੇਤਰ ਵਿਚ ਪੁੱਟੀਆਂ ਪੁਲਾਘਾਂ ਵਿਸ਼ਵ ਅਤੇ ਕੌਮੀ ਨੀਤੀ ਘਾੜਿਆਂ ਲਈ ਮਦਦਗਾਰ ਸਾਬਤ ਹੋਣਗੀਆਂ। ਉਹਨਾਂ ਕਿਹਾ ਕਿ ਇਸ ਸਾਲ ਗਰਭਵਤੀ ਔਰਤਾਂ ਦੇ ਟੈਸਟ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਹੈਪੇਟਾਈਟਸ ਬੀ ਤੋਂ ਪ੍ਰਭਾਵਿਤ ਗਰਭਵਤੀ ਔਰਤਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਹਨਾਂ ਪਹਿਲਕਦਮੀਆਂ ਤੋਂ ਇਲਾਵਾ ਪੰਜਾਬ ਪਹਿਲਾ ਸੂਬਾ ਹੈ ਜਿਸਨੇ ਯੂਨੀਟੇਡ, ਹੈੱਡ, ਫਾਈਂਡ ਅਤੇ ਸੀ.ਐਚ.ਏ.ਆਈ. ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਐਚ.ਆਈ.ਵੀ. ਤੋਂ ਪ੍ਰਭਾਵਿਤ ਲੋਕਾਂ ਦਾ ਇਲਾਜ ਸ਼ੁਰੂ ਕੀਤਾ ਹੈ।

Balbir Singh Sidhu and OthersBalbir Singh Sidhu and Others

ਇਸ ਮੁਹਿੰਮ ਤਹਿਤ ਹੁਣ ਤੱਕ 80 ਫੀਸਦੀ ਪ੍ਰਭਾਵਿਤ ਮਰੀਜ਼ਾਂ ਦਾ ਟੈਸਟ ਕੀਤਾ ਜਾ ਚੁੱਕਾ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਬ ਡਵੀਜ਼ਨ ਹਸਪਤਾਲ ਬਟਾਲਾ ਵਿਖੇ ਟੈਸਟਿੰਗ ਤੇ ਇਲਾਜ ਦੀ ਸੁਵਿਧਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਉਪਰਾਲੇ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਰਾਹਤ ਪਹੁੰਚੇਗੀ ਅਤੇ ਹੈਪੇਟਾਈਟਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਨਵੇਂ ਰਾਹ ਖੁੱਲਣਗੇ। ਕੈਬਨਿਟ ਮੰਤਰੀ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੀਆਂ ਪ੍ਰਾਪਤੀਆਂ ਕੇਵਲ ਸਿਹਤ ਕਰਮੀਆਂ ਦੀ ਸਖ਼ਤ ਮਿਹਨਤ ਤੇ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਹੈਪੇਟਾਈਟਸ ਦੀ ਲੜਾਈ ਜਿੱਤ ਰਹੇ ਹਾਂ।

Hepatitis CHepatitis C

ਉਹਨਾਂ ਕਿਹਾ ਕਿ ਅੱਜ ਪੂਰਾ ਵਿਸ਼ਵ ਕੋਵਿਡ-19 ਦੇ ਨਾਲ ਲੜ ਰਿਹਾ ਹੈ ਅਤੇ ਇਸ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਰਕਾਰੀ ਸਿਹਤ ਪ੍ਰਣਾਲੀ ਦਾ ਇੱਕ ਅਹਿਮ ਰੋਲ ਰੋਲ ਹੈ। ਅੱਜ ਇੱਥੇ ਲੋੜ ਹੈ ਕਿ ਸੰਯੁਕਤ ਯਤਨਾਂ, ਸਹਿਯੋਗ ਅਤੇ ਇੱਕਜੁੱਟਤਾ ਨਾਲ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਦੀ ਸੁਚਾਰੂ ਵਰਤੋਂ ਕਰਦੇ ਹੋਏ ਵੱਖ ਵੱਖ ਚੱਲ ਰਹੇ ਸਿਹਤ ਪ੍ਰੋਗਰਾਮਾਂ ਵਿਚ ਨਿਰੰਤਰ ਤਾਲਮੇਲ ਬਣਾਉਣ ਦੀ ਲੋੜ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਸਮੇਂ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।

Corona VirusCorona Virus

 ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਪੀ.ਜੀ.ਆਈ. ਅਤੇ ਸੀ.ਐਚ.ਏ.ਆਈ. ਦੇ ਸਹਿਯੋਗ ਨਾਲ ਇੱਕ ਰਿਸਰਚ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਹੈਪੇਟਾਈਟਸ ਦੇ ਨਾਲ ਸਬੰਧਤ ਜੋਖਿਮ ਤੱਥਾਂ ਨੂੰ ਸਹੀ ਤਰੀਕੇ ਨਾਲ ਸਮਝਿਆ ਜਾ ਸਕੇ। ਉਹਨਾਂ ਕਿਹਾ ਕਿ ਅਗਲੇ 18 ਮਹੀਨਿਆਂ ਵਿਚ ਮਾਹਿਰ ਆਪਣੀ ਰਿਸਰਚ ਦੀ ਰਿਪੋਰਟ ਪੇਸ਼ ਕਰਨਗੇ ਤਾਂ ਜੋ ਜੋਖ਼ਮ ਤੱਥਾਂ ਨੂੰ ਕਾਬੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿਚ ਹੈਪੇਟਾਈਟਸ ਸੀ ਨੂੰ ਜੜੋ ਖਤਮ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।

Capt Amrinder SinghCapt Amrinder Singh

ਉਹਨਾਂ ਕਿਹਾ ਪੰਜਾਬ ਸਰਕਾਰ ਹੈਪੇਟਾਈਟਸ ਮੁਕਤ ਭਵਿੱਖ ਨੂੰ ਹਾਸਲ ਕਰਨ ਲਈ ਸਾਰਿਆਂ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਉਣ ਲਈ ਵਚਨਬੱਧ ਹੈ।  ਇਸ ਮੌਕੇ ਸਿਹਤ ਮੰਤਰੀ ਅਤੇ ਮੁੱਖ ਵਧੀਕ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਵੱਲੋਂ ਹੈਪੇਟਾਈਟਸ ਸੀ ਦੀਆਂ ਪ੍ਰਾਪਤੀਆਂ ਸਬੰਧੀ ਪੋਸਟਰ ਤੇ ਪੈਂਫਲੇਟ ਆਦਿ ਵੀ ਜਾਰੀ ਕੀਤੇ ਗਏ। ਇਸ ਮੌਕੇ ਐਮ.ਡੀ. ਐਨ.ਐਚ.ਐਮ. ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀਮਤੀ ਤਨੁ ਕਸ਼ਿਅਪ, ਸਟੇਟ ਪ੍ਰੋਗਰਾਮ ਹੈਪੇਟਾਈਟਸ ਸੀ, ਅਫ਼ਸਰ ਡਾ. ਗਗਨਦੀਪ ਗਰੋਵਰ ਵੀ ਹਾਜ਼ਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement