ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੀ ਪ੍ਰਕਿਰਿਆ ਤੁਰੰਤ ਰੋਕਣ ਪ੍ਰਧਾਨ ਮੰਤਰੀ- ਭਗਵੰਤ ਮਾਨ
Published : Jul 28, 2020, 5:53 pm IST
Updated : Jul 28, 2020, 5:53 pm IST
SHARE ARTICLE
Bhagwant Mann and PM modi
Bhagwant Mann and PM modi

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪਰਾਲੀ ਯੂਨਿਟਾਂ 'ਚ ਤਬਦੀਲ ਕਰਨ ਬਾਰੇ ਦਿਖਾਈ ਦਿਲਚਸਪੀ 'ਤੇ ਮਾਨ ਨੇ ਲਿਖਿਆ ਮੋਦੀ ਨੂੰ ਪੱਤਰ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ ਨਾਲ ਚਲਾਏ ਜਾਣ ਸੰਬੰਧੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿਖਾਈ ਦਿਲਚਸਪੀ ਨੂੰ ਇਕ ਉਮੀਦ ਵਜੋਂ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਭ ਤੋਂ ਪਹਿਲਾਂ ਉਹ (ਪ੍ਰਧਾਨ ਮੰਤਰੀ) ਸ੍ਰੀ ਗੁਰੂ ਨਾਨਕ ਜੀ ਨੂੰ ਸਮਰਪਿਤ ਇਸ ਥਰਮਲ ਪਲਾਂਟ ਦਾ ਵਜੂਦ ਬਚਾਉਣ ਲਈ ਤੁਰੰਤ ਦਖ਼ਲ ਅੰਦਾਜ਼ੀ ਕਰਨ।

PM ModiPM Modi

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਮੁਤਾਬਿਕ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਥਰਮਲ ਪਲਾਂਟ ਦੀ ਸਥਾਪਨਾ ਤੋਂ ਲੈ ਕੇ ਢਾਹੇ ਜਾਣ ਸੰਬੰਧੀ ਫ਼ੈਸਲਿਆਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਉਹ ਆਪਣੀ ਸਿੱਧੀ ਦਖ਼ਲ ਅੰਦਾਜ਼ੀ ਰਾਹੀਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ ਥਰਮਲ ਪਲਾਂਟ ਦੇ ਚਾਰੇ ਯੂਨਿਟਾਂ ਨੂੰ ਢਾਹੁਣ ਸੰਬੰਧੀ ਜਾਰੀ ਈ-ਟੈਂਡਰ ਦੀ ਪ੍ਰਕਿਰਿਆ 'ਤੇ ਰੋਕ ਲਗਾਉਣ, ਜੋ ਆਉਂਦੀ 20 ਅਗਸਤ 2020 ਨੂੰ ਖੁੱਲਣਾ ਹੈ।

Letter 2Letter 1

ਬਠਿੰਡਾ ਥਰਮਲ ਪਲਾਂਟ ਨਾਲ ਲੋਕਾਂ ਦੀਆਂ ਜੁੜੀਆਂ ਆਰਥਿਕ, ਸਮਾਜਿਕ, ਵਿਰਾਸਤੀ ਅਤੇ ਧਾਰਮਿਕ ਭਾਵਨਾਵਾਂ ਬਾਰੇ ਦੱਸਦਿਆਂ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਸਪਸ਼ਟ ਕੀਤਾ ਕਿ ਜੇਕਰ ਤਜਵੀਜ਼ ਮੁਤਾਬਿਕ ਭਾਰਤ ਸਰਕਾਰ ਦੀ ਵਿੱਤੀ ਸਹਾਇਤਾ ਨਾਲ ਇਨ੍ਹਾਂ ਥਰਮਲ ਯੂਨਿਟਾਂ ਨੂੰ ਪਰਾਲੀ (ਬਾਇਓਮਾਸ) 'ਚ ਤਬਦੀਲ ਕਰ ਲਿਆ ਜਾਂਦਾ ਹੈ ਤਾਂ ਇਸ ਦਾ ਕਿਸਾਨਾਂ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਵੱਡਾ ਲਾਭ ਮਿਲੇਗਾ। ਕਿਸਾਨਾਂ ਨੂੰ ਮਜਬੂਰੀ ਵੱਸ ਜਲਾਉਣੀ ਪੈਂਦੀ ਪਰਾਲੀ ਦਾ ਇੱਕ ਕਮਾਊ ਵਿਕਲਪ ਮਿਲ ਜਾਵੇਗਾ।

Letter 1 Letter 2

ਇਸ ਲਈ ਪ੍ਰਧਾਨ ਮੰਤਰੀ ਦਫ਼ਤਰ ਇਸ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵੱਲੋਂ ਢਾਹੇ ਜਾਣ ਸੰਬੰਧੀ ਪ੍ਰਕਿਰਿਆ ਤੁਰੰਤ ਰੋਕੇ ਅਤੇ ਉਹ ਸਾਰੀਆਂ ਸੰਭਾਵਨਾਵਾਂ ਤਲਾਸ਼ੇ ਜਿੰਨਾ ਰਾਹੀਂ ਇਸ ਥਰਮਲ ਪਲਾਂਟ ਨੂੰ ਪਰਾਲੀ ਅਤੇ ਸੌਰ ਊਰਜਾ ਨਾਲ ਛੇਤੀ ਤੋਂ ਛੇਤੀ ਮੁੜ ਮਘਾਇਆ ਜਾ ਸਕੇ।

Bhagwant MannBhagwant Mann

ਭਗਵੰਤ ਮਾਨ ਨੇ ਦੱਸਿਆ ਕਿ ਪਿਛਲੇ ਹਫ਼ਤੇ ਕੇਂਦਰ ਸਰਕਾਰ ਦੇ ਉੱਚ-ਅਧਿਕਾਰੀਆਂ ਨਾਲ ਪਾਵਰ ਕੌਮ ਵੱਲੋਂ ਫਰਵਰੀ 2019 'ਚ ਭੇਜੀ ਗਈ ਪਰਾਲੀ 'ਤੇ ਚਲਾਉਣ ਸੰਬੰਧੀ ਤਜਵੀਜ਼ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲਿਆ ਗਿਆ ਹੈ। ਜੋ ਇੱਕ ਸਕਾਰਾਤਮਿਕ ਕਦਮ ਕਿਹਾ ਜਾ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement