ਸਵਾਂਗ ਰਚਣ ਤੇ ਬੇਅਦਬੀ ਮਾਮਲਿਆਂ ’ਚੋਂ ਸੌਦਾ ਸਾਧ ਦੇ ਬਚਣ ਦੀ ਸਚਾਈ ਲੋਕਾਂ ਨੂੰ ਦੱਸਣ ਬਾਦਲ
Published : Jul 28, 2020, 9:46 am IST
Updated : Jul 28, 2020, 9:47 am IST
SHARE ARTICLE
sauda sadh
sauda sadh

ਜੇ 2007 ਵਿਚ ਸ਼ਿਕੰਜਾ ਕਸਿਆ ਹੁੰਦਾ ਤਾਂ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ

ਚੰਡੀਗੜ੍ਹ, 27 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ)  : ਡੇਰਾ ਸਿਰਸਾ ਮੁਖੀ ਰਾਮ ਰਹੀਮ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਤੋਂ ਬਾਅਦ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਸਮੇਤ ਅਨੇਕਾਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਰਿਹਾ ਹੈ। ਸਵਾਂਗ ਮਾਮਲੇ ਵਿਚੋਂ ਸੌਦਾ ਸਾਧ ਕਿਸ ਤਰ੍ਹਾਂ ਸਾਫ਼ ਬਚ ਨਿਕਲਿਆ? ਅਜਿਹੇ ਸਵਾਲਾਂ ਦੇ ਜਵਾਬ ਸਮੇਂ ਸਮੇਂ ’ਤੇ ਉਠਦੇ ਰਹੇ ਹਨ। ਅਜੋਕੇ ਸਮੇਂ ਵੀ ਇਹ ਮਾਮਲਾ ਸਿਆਸੀ ਗਲਿਆਰਿਆਂ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਨੂੰ ਲੈ ਕੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਬਾਦਲਾਂ ਦੀ ਕਾਰਗੁਜ਼ਾਰੀ’ਤੇ ਸਵਾਲ ਉਠਾਏ ਹਨ।

 ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿਚ ਕਿਵੇਂ ਬਚ ਨਿਕਲਿਆ, ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ’ਚ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦਾ ਮਾਮਲਾ ਦਰਜ ਹੋਇਆ ਸੀ ਪਰ ਉਸ ਵਿਰੁਧ ਚਲਾਨ ਪੇਸ਼ ਨਹੀਂ ਕੀਤਾ ਗਿਆ।

ਉਨ੍ਹਾਂ ਆਖਿਆ ਕਿ ਬਾਦਲ ਸਰਕਾਰ ਨੇ ਡੇਰਾ ਮੁਖੀ ਵਿਰੁਧ ਪੰਜ ਸਾਲ ਤਕ ਚਲਾਨ ਪੇਸ਼ ਕਰਨ ਦੀ ਥਾਂ ਕੇਸ ਰੱਦ ਕਰਨ ਦੀ ਅਰਜ਼ੀ ਕਿਉਂ ਦਾਇਰ ਕੀਤੀ ਸੀ? ਉਨ੍ਹਾਂ ਆਖਿਆ ਕਿ 2007 ਵਿਚ ਗ੍ਰਹਿ ਵਿਭਾਗ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਕੋਲ ਸੀ ਅਤੇ ਫਿਰ 2009 ਵਿਚ ਉਪ ਮੁੱਖ ਮੰਤਰੀ ਬਣਨ ’ਤੇ ਇਹ ਵਿਭਾਗ ਸੁਖਬੀਰ ਸਿੰਘ ਬਾਦਲ ਕੋਲ ਚਲਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਚਰਚਿਤ ਕੇਸ ’ਚ ਚਲਾਨ ਪੇਸ਼ ਨਾ ਹੋਣਾ ਸ਼ੰਕੇ ਖੜ੍ਹੇ ਕਰਦਾ ਹੈ।

File Photo File Photo

ਉਨ੍ਹਾਂ ਆਖਿਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਨੇ 2007 ਵਿਚ ਡੇਰਾ ਮੁਖੀ ਵਿਰੁਧ ਸ਼ਿਕੰਜਾ ਕੱਸਿਆ ਹੁੰਦਾ ਤਾਂ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਨੂੰ 2007 ਤੋਂ ਬਾਅਦ ਵਾਪਰੀਆਂ ਸਾਰੀਆਂ ਘਟਨਾਵਾਂ ਨੂੰ ਜੋੜ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਦਾ ਮਾਮਲਾ ਏਨਾ ਗਰਮਾਇਆ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਪਣੀ ਸਾਰੀ ਤਾਕਤ ਸਫ਼ਾਈ ਦੇਣ ’ਤੇ ਝੋਕ ਦਿਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਬਾਰੇ ਜਾਂਚ ਕਿਉਂ ਨਹੀਂ ਕੀਤੀ ਗਈ?

ਉਨ੍ਹਾਂ ਆਖਿਆ ਕਿ ਪੰਜਾਬ ਪੁਲਿਸ ਨੇ ਚੁੱਪ-ਚੁਪੀਤੇ 27 ਜਨਵਰੀ 2012 ਨੂੰ ਬਠਿੰਡਾ ਅਦਾਲਤ ਵਿਚ ਕੇਸ ਰੱਦ ਕਰਨ ਦੀ ਅਰਜ਼ੀ ਦਾਇਰ ਕਰ ਦਿਤੀ, ਜਿਸ ਨੂੰ ਅਦਾਲਤ ਨੇ ਅਗੱਸਤ 2014 ਵਿਚ ਸਵੀਕਾਰ ਕਰ ਲਿਆ। ਜਦਕਿ ਹਾਈ ਕੋਰਟ ਵਿਚ ਆਈਜੀ ਪੱਧਰ ਦੇ ਅਧਿਕਾਰੀ ਨੇ ਇਹ ਹਲਫ਼ਨਾਮਾ ਦਾਇਰ ਕੀਤਾ ਸੀ ਕਿ ਡੇਰਾ ਮੁਖੀ ਵਿਰੁਧ ਪੁਖ਼ਤਾ ਲੋੜੀਂਦੇ ਸਬੂਤ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਨੇ ਸਾਲ 2009 ਤੇ 2014 ਦੀਆਂ ਲੋਕ ਸਭਾ ਚੋਣਾਂ ਅਤੇ 2012 ਤੇ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸਮਰਥਕਾਂ ਦੀਆਂ ਵੋਟਾਂ ਦੀ ਖ਼ਾਤਰ ਡੇਰਾ ਮੁਖੀ ਨੂੰ ਬਚਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement