ਮੁੱਖ ਮੰਤਰੀ ਨੇ PSPCL ਨੂੰ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਆਖਿਆ
Published : Jul 28, 2021, 7:31 pm IST
Updated : Jul 28, 2021, 7:31 pm IST
SHARE ARTICLE
CM Punjab
CM Punjab

ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ 'ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

CM PunjabCM Punjab

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ। ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ 'ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।

Electricity crisis In Punjab Electricity 

ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

Electricity Electricity

ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

CM PunjabCM Punjab

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

MoterMoter

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ 'ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. 'ਤੇ ਹੋਰ ਵਿੱਤੀ ਬੋਝ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement