ਅਮਨ ਅਰੋੜਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ
Published : Jul 28, 2022, 11:54 pm IST
Updated : Jul 28, 2022, 11:54 pm IST
SHARE ARTICLE
image
image

ਅਮਨ ਅਰੋੜਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਚੰਡੀਗੜ੍ਹ, 28 ਜੁਲਾਈ (ਭੁੱਲਰ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇਕ ਮਜ਼ਬੂਤ ਕੜੀ ਵਜੋਂ ਕੰਮ ਕਰਨ। 
ਇਥੇ ਹੈੱਡਕੁਆਰਟਰ ’ਤੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਅਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤਕ ਪਹੁੰਚਾਈ ਜਾਵੇ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿਤਾ। ਕੈਬਨਿਟ ਮੰਤਰੀ ਨੇ ਦੋ ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।
ਪੀ.ਆਰ.ਓਜ਼/ਏ.ਪੀ.ਆਰ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵਲੋਂ ਕੀਤੇ ਜਾਂਦੇ ਸਾਰੇ ਐਲਾਨਾਂ, ਭਲਾਈ ਸਕੀਮਾਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਜਲਦ ਤੋਂ ਜਲਦ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲ ’ਤੇ ਪੋਸਟ ਕੀਤਾ ਜਾਵੇ ਤਾਂ ਜੋ ਜਾਣਕਾਰੀ ਸਮੇਂ ਸਿਰ ਲੋਕਾਂ ਤਕ ਪਹੁੰਚ ਸਕੇ। 
ਸੂਚਨਾ ਦੇ ਪ੍ਰਸਾਰ ਦੀ ਨਵੀਨਤਮ ਤਕਨਾਲੋਜੀ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਉਣ ’ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਹੁਕਮਾਂ ਬਾਰੇ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤਕ ਜਾਣਕਾਰੀ ਫੈਲਾਉਣ ਲਈ ਸਥਾਨਕ ਪੱਧਰ ’ਤੇ ਵੀ ਬੁਨਿਆਦੀ ਢਾਂਚਾ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ। 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement