
ਅਦਾਲਤ ਨੇ ਦੋਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਚ ਮੈਡੀਕਲ ਚੈਕਅੱਪ ਕੀਤਾ ਗਿਆ। ਜਿਸ ਤੋਂ ਬਾਅਦ ਉਹਨਾਂ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।