
ਮਾਨ ਨੇ ਕਿਹਾ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਹ 500 ਸਾਲ ਤੱਕ ਸ਼ਹੀਦ ਹੀ ਰਹਿਣਗੇ। ਪਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਲਈ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਆਜ਼ਾਦੀ ਵਿਚ ਸੰਵਿਧਾਨ ਦੀ ਸਹੁੰ ਖਾਧੀ ਸੀ ਅਤੇ ਹੁਣ ਇਸ ਦੀ ਨਿੰਦਾ ਕਰ ਰਹੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਲਈ ਲੜ ਰਹੇ ਸਨ। ਉਹਨਾਂ ਦੇ ਨਾਲ ਲਾਲਾ ਲਾਜਪਤ ਰਾਏ, ਚੰਦਰਸ਼ੇਖਰ ਆਜ਼ਾਦ ਵੀ ਸਨ। ਇਹ ਕੌਣ ਹੁੰਦੇ ਹਨ ਉਹਨਾਂ ਨੂੰ ਅੱਤਵਾਦੀ ਕਹਿਣ ਵਾਲੇ?
ਮਾਨ ਨੇ ਕਿਹਾ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਹ 500 ਸਾਲ ਤੱਕ ਸ਼ਹੀਦ ਹੀ ਰਹਿਣਗੇ। ਪਾਕਿਸਤਾਨ ਵਿਚ ਵੀ ਉਹਨਾਂ ਦੀ ਪੂਜਾ ਕੀਤੀ ਜਾਂਦੀ ਹੈ। ਉਦੋਂ ਪਾਕਿਸਤਾਨ ਵੀ ਨਹੀਂ ਬਣਿਆ ਸੀ। ਉਹਨਾਂ ਦੇ ਨਾਂ 'ਤੇ ਚੌਕ ਬਣਾਇਆ ਗਿਆ ਹੈ। ਹਾਲਾਂਕਿ ਮਾਨ ਨੇ ਕਾਨੂੰਨੀ ਕਾਰਵਾਈ ਦੀ ਮੰਗ 'ਤੇ ਕੁਝ ਨਹੀਂ ਕਿਹਾ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਰਨਾਲ ਪਹੁੰਚੇ ਸਨ। ਉੱਥੇ ਉਹਨਾਂ ਕਿਹਾ ਕਿ ਭਗਤ ਸਿੰਘ ਨੇ ਨੈਸ਼ਨਲ ਅਸੈਂਬਲੀ ਵਿਚ ਬੰਬ ਸੁੱਟਿਆ ਸੀ। ਬੇਕਸੂਰ ਅੰਗਰੇਜ਼ ਅਫਸਰ ਨੂੰ ਮਾਰ ਦਿੱਤਾ। ਇਸ ਲਈ ਉਹ ਅੱਤਵਾਦੀ ਹੈ। ਇਸ ਸਬੰਧੀ ਦਿੱਲੀ ਦੀ ਪਾਰਲੀਮੈਂਟ ਸਟਰੀਟ 'ਚ ਉਹਨਾਂ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।