ਆਬਕਾਰੀ ਵਿਭਾਗ ਵੱਲੋਂ 2 ਕਾਰਾਂ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ
Published : Jul 28, 2022, 6:52 pm IST
Updated : Jul 28, 2022, 6:52 pm IST
SHARE ARTICLE
photo
photo

ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਵੱਡੀ ਕਾਰਵਾਈ

 

ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਅਤੇ ਕਰ, ਵਿੱਤ, ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਆਬਕਾਰੀ ਡਿਊਟੀ ਦੀ ਅਦਾਇਗੀ ਕੀਤੇ ਬਿਨ੍ਹਾਂ ਸਕਾਚ ਵਿਸਕੀ ਦੀ ਤਸਕਰੀ ਕਰਨ ਵਾਲੇ ਸ਼ਰਾਬ ਮਾਫ਼ੀਆ ਖ਼ਿਲਾਫ਼ ਸਖ਼ਤੀ ਕਰਦਿਆਂ ਆਬਕਾਰੀ ਵਿਭਾਗ ਲੁਧਿਆਣਾ ਦੀ ਟੀਮ ਵੱਲੋਂ ਭਾਰਤ ਨਗਰ ਚੌਕ, ਲੁਧਿਆਣਾ ਵਿਖੇ 2 ਕਾਰਾਂ ਵਿੱਚੋਂ 20 ਪੇਟੀਆਂ ਪ੍ਰੀਮੀਅਮ ਬ੍ਰਾਂਡ ਸ਼ਰਾਬ ਦੀਆਂ ਬਰਾਮਦ ਕੀਤੀਆਂ ਅਤੇ 2 ਮੁਲਜ਼ਮਾਂ ਨੂੰ ਵੀ ਕਾਬੂ ਕੀਤਾ।

 

PHOTOPHOTO

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਚੈਕਿੰਗ ਪੁਆਇੰਟ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮ ਨੇ ਦੋ ਕਾਰਾਂ ਨੂੰ ਰੋਕ ਕੇ ਕਾਰਾਂ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 83 ਨਕਲੀ ਹੋਲੋਗ੍ਰਾਮ (ਐਕਸਾਈਜ਼ ਲੇਬਲ) ਬਰਾਮਦ ਕਰਕੇ ਇਨ੍ਹਾਂ ਵਿੱਚ ਸਵਾਰ ਵਿਅਕਤੀਆਂ ਜਿਨ੍ਹਾਂ ਵਿੱਚ ਲੁਧਿਆਣਾ ਦੇ ਵਿਨੀਤ ਕੁਮਾਰ ਅਤੇ ਤਨਵੀਰ ਸਿੰਘ ਚੰਡੀਗੜ੍ਹ ਸ਼ਾਮਲ ਹਨ, ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਚੰਡੀਗੜ੍ਹ ਵਾਸੀ ਪ੍ਰਿੰਸ ਕੁਕਰੇਜਾ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਮਹਿੰਗੀ ਸਕਾਚ ਵਿਸਕੀ ਦੀ ਤਸਕਰੀ ਕਰਨ ਦੇ ਇੱਕ ਵੱਡੇ ਰੈਕੇਟ ਦਾ ਹਿੱਸਾ ਹਨ ਅਤੇ ਟੀਮਾਂ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਆਬਕਾਰੀ ਐਕਟ ਦੀ ਉਲੰਘਣਾ ਨਾ ਕਰੇ। ਚੀਮਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement