ਕਿਸਾਨਾਂ ਤੋਂ 1800 ਕਰੋੜ ਰੁਪਏ ਦੀਆਂ ਦਾਲਾਂ, ਚੌਲ ਅਤੇ ਦਲੀਆ ਖ਼ਰੀਦੇਗੀ ਫ਼ਲਿਪਕਾਰਟ
Published : Jul 28, 2022, 12:32 am IST
Updated : Jul 28, 2022, 12:32 am IST
SHARE ARTICLE
image
image

ਕਿਸਾਨਾਂ ਤੋਂ 1800 ਕਰੋੜ ਰੁਪਏ ਦੀਆਂ ਦਾਲਾਂ, ਚੌਲ ਅਤੇ ਦਲੀਆ ਖ਼ਰੀਦੇਗੀ ਫ਼ਲਿਪਕਾਰਟ

ਨਵੀਂ ਦਿੱਲੀ, 27 ਜੁਲਾਈ : ਸ਼ਾਪਿੰਗ ਈ-ਕਾਮਰਸ ਕੰਪਨੀ ਫਲਿੱਪਕਾਰਟ ਨੇ ਕਿਸਾਨਾਂ ਤੋਂ ਦਾਲਾਂ, ਚੌਲ ਅਤੇ ਦਲੀਆ ਖਰੀਦਣ ਵਿਚ ਦਿਲਚਸਪੀ ਦਿਖਾਈ ਹੈ। ਇਸ ਖਰੀਦ ਨੂੰ ਪੂਰਾ ਕਰਨ ਲਈ ਕੰਪਨੀ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ (ਇਨਵੈਸਟ ਇੰਡੀਆ) ਨੂੰ 1,800 ਕਰੋੜ ਰੁਪਏ ਦੀ ਖਰੀਦ ਪੇਸ਼ਕਸ਼ ਵੀ ਕੀਤੀ ਹੈ।
ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿਚ ਉੱਦਮੀ ਕਿਸਾਨਾਂ ਅਤੇ ਵਪਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਭਾਰਤ ਸਰਕਾਰ ਦੀ ਵਨ ਡਿਸਟ੍ਰਿਕਟ ਵਨ ਪ੍ਰੋਡਕਟ ਸਕੀਮ ਤਹਿਤ ਮੈਂਗਰੋਵ ਦੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। 
ਉਹਨਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਕਿਸਾਨਾਂ ਤੱਕ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਨਵੈਸਟ ਇੰਡੀਆ ਦੀ ਕੋਰ ਕਮੇਟੀ ਦੇ ਮੈਂਬਰ ਇਸ਼ਦੀਪ ਸਿੰਘ ਨੇ ਇਸ ਸਕੀਮ ਤਹਿਤ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੇ ਸੈਂਪਲ ਜਲਦੀ ਤੋਂ ਜਲਦੀ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਇਨਵੈਸਟ ਇੰਡੀਆ ਵੱਲੋਂ ਇਹ ਸੈਂਪਲ ਕੰਪਨੀ ਨੂੰ ਭੇਜੇ ਜਾਣਗੇ। ਕੰਪਨੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਨਮੂਨੇ ਕੰਪਨੀ ਦੁਆਰਾ ਸਪਲਾਈ ਲਈ ਆਰਡਰ ਕੀਤੇ ਜਾਣਗੇ। ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 9914700548 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 
-ਏਜੰਸੀ
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement