ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
Published : Jul 28, 2022, 9:12 pm IST
Updated : Jul 28, 2022, 9:12 pm IST
SHARE ARTICLE
Kuldeep Dhaliwal submitted the investigation report of Bhaktupura land scam to CM
Kuldeep Dhaliwal submitted the investigation report of Bhaktupura land scam to CM

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਵੱਲੋਂ ਅਲਫਾ ਇੰਟਰਨੈਸ਼ਨਲ ਸਿਟੀ ਨੂੰ ਆਪਣੀ ਜ਼ਮੀਨ ਵੇਚੀ ਗਈ ਸੀ।

 

ਚੰਡੀਗੜ੍ਹ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਸੀ। ਇਸ ਟੀਮ ਵਲੋਂ  ਜਾਂਚ  ਪੂਰੀ ਕਰ ਲਈ ਗਈ ਹੈ ਜਿਸ ਦੀ ਰਿਪੋਰਟ ਅਗਲੇਰੀ ਕਾਰਵਾਈ ਹਿੱਤ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ।

Kuldeep Singh DhaliwalKuldeep Singh Dhaliwal

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਵੱਲੋਂ ਅਲਫਾ ਇੰਟਰਨੈਸ਼ਨਲ ਸਿਟੀ ਨੂੰ ਆਪਣੀ ਜ਼ਮੀਨ ਵੇਚੀ ਗਈ ਸੀ। ਸਰਕਾਰ ਬਣਦਿਆਂ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਆਇਆ ਸੀ ਕਿ ਇਸ ਜ਼ਮੀਨ ਨੂੰ ਵੇਚਣ ਲਈ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਾਇਆ ਗਿਆ ਹੈ ਅਤੇ ਹੋਰ ਕਈ ਤਕਨੀਕੀ ਗੜਬੜੀਆਂ ਕੀਤੀਆਂ ਗਈਆ ਹਨ। ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ‘ਤੇ ਅਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਇਸ ਮਾਮਲੇ ਨੁੰ ਨਿਰਪੱਖਤਾ ਨਾਲ ਘੋਖਣ ਲਈ ਕਿਹਾ ਸੀ। ਜਾਂਚ ਟੀਮ ਵਲੋਂ ਇਸ ਮਾਮਲੇ ਨੂੰ ਬੜੀ ਬਰੀਕੀ ਨਾਲ ਖੋਖ ਕੇ ਰਿਪੋਰਟ ਤਿਆਰ ਕੀਤੀ ਗਈ ਹੈ ਜੋ ਮੁੱਖ ਮੰਤਰੀ ਨੂੰ ਸੋਂਪੀ ਗਈ ਹੈ।         

Bhagwant MannBhagwant Mann

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਪੈਸੇ ਜਾਂ ਸਾਧਨਾ ਦੀ ਲੁੱਟ ਖਸੁੱਟ ਬਿਲਕੁਲ ਵੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜਿਸ ਨੇ ਕੋਈ ਘੁਟਾਲਾ ਜਾ ਸਰਕਾਰੀ ਪੈਸੇ ਦੀ ਲੁੱਟ ਖਸੁੱਟ ਕੀਤੀ ਹੈ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ ਭਾਵੇਂ ਕੋਈ ਕਿੰਨਾ ਹੀ ਰਸੂਖਦਾਰ ਕਿਓਂ ਨਾ ਹੋਵੇ ਜਾ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement