ਪੀ.ਆਰ.ਟੀ.ਸੀ ਦੀ ਬੱਸ ਹੋਈ ਸੜਕ ਹਾਦਸੇ ਦਾ ਸ਼ਿਕਾਰ, ਬੱਸ ਡਰਾਈਵਰ ਦੀ ਮੌਕੇ ’ਤੇ ਹੋਈ ਮੌਤ
Published : Jul 28, 2022, 11:59 pm IST
Updated : Jul 28, 2022, 11:59 pm IST
SHARE ARTICLE
image
image

ਪੀ.ਆਰ.ਟੀ.ਸੀ ਦੀ ਬੱਸ ਹੋਈ ਸੜਕ ਹਾਦਸੇ ਦਾ ਸ਼ਿਕਾਰ, ਬੱਸ ਡਰਾਈਵਰ ਦੀ ਮੌਕੇ ’ਤੇ ਹੋਈ ਮੌਤ

ਪਟਿਆਲਾ, 28 ਜੁਲਾਈ (ਕੁਲਵੰਤ ਸਿੰਘ) : ਪਟਿਆਲਾ ਤੋਂ ਅੰਬਾਲਾ ਵਲ ਨੂੰ ਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਦੇਵੀਗੜ੍ਹ ਰੋਡ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਸੰਨੀ ਇਨਕਲੇਵ ਨੇੜੇ ਵਾਪਰੇ ਇਸ ਹਾਦਸੇ ’ਚ ਬੱਸ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੀ.ਆਰ.ਟੀ.ਸੀ. ਦੇ ਵੱਡੇ ਅਫ਼ਸਰ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਨੇ ਬੱਸ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਟਿਆਲਾ ਦੇ ਮੋਰਚਰੀ ਘਰ ਵਿਖੇ ਰਖਵਾ ਦਿਤੀ ਹੈ, ਜਿਥੇ ਉਸ ਦਾ ਪੋਸਟਮਾਰਟਮ ਹੋਵੇਗਾ। ਮ੍ਰਿਤਕ ਬੱਸ ਡਰਾਈਵਰ ਦੀ ਪਛਾਣ ਜਸਵਿੰਦਰ ਸਿੰਘ (42) ਵਜੋਂ ਹੋਈ ਹੈ, ਜੋ ਪਟਿਆਲਾ ਜ਼ਿਲ੍ਹਾ ਦੇ ਪਿੰਡ ਮੀਰਾਪੁਰ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਬੱਸ ਪਟਿਆਲਾ ਦੇ ਦੇਵੀਗੜ੍ਹ ਤੋਂ ਹੁੰਦੇ ਹੋਏ ਅੰਬਾਲਾ ਵਲ ਨੂੰ ਜਾ ਰਹੀ ਸੀ। ਦੂਜੇ ਪਾਸਿਉਂ ਆ ਰਹੀ ਇਕ ਹੋਰ ਪੀ.ਆਰ.ਟੀ.ਸੀ. ਦੀ ਤੇਜ਼ ਰਫ਼ਤਾਰ ਬੱਸ ਕਾਰਨ ਇਸ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖਤਾਨਾਂ ’ਚ ਜਾ ਵੜੀ। ਪੀ.ਆਰ.ਟੀ.ਸੀ. ਦੇ ਇੰਸਪੈਕਟਰ ਗੁਰਨੈਬ ਸਿੰਘ ਨੇ ਕਿਹਾ ਕਿ ਅੱਗੋਂ ਆ ਰਹੀ ਬੱਸ ਨੂੰ ਬਚਾਉਣ ਦੇ ਚੱਕਰ ’ਚ ਇਹ ਹਾਦਸਾ ਵਾਪਰਿਆ ਹੈ, ਜਿਸ ’ਚ ਬੱਸ ਡਰਾਈਵਰ ਦੀ ਮੌਤ ਹੋ ਗਈ। ਅਸੀਂ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਮ੍ਰਿਤਕ ਦੇ ਪਰਵਾਰ ਨੂੰ ਮੁਆਵਜ਼ਾ ਦਿਤਾ ਜਾਵੇ।
ਫੋਟੋ : ਪਟਿਆਲਾ ਏ

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement