ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ, ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ਾਂ ’ਤੇ ਸੁਖਬੀਰ ਬਾਦਲ ਨੇ ਲਿਆ ਫ਼ੈਸਲਾ
Published : Jul 28, 2022, 8:58 pm IST
Updated : Jul 28, 2022, 8:58 pm IST
SHARE ARTICLE
Sukhbir Badal
Sukhbir Badal

ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ, ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

 

ਚੰਡੀਗੜ੍ਹ: ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ, ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

Sukhbir BadalSukhbir Badal

ਦੱਸਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ ਵਟਾਂਦਰਾ ਕਰ ਕੇ ਇਸ ਨੂੰ ਪ੍ਰਵਾਨ ਕੀਤਾ ਸੀ ਤੇ ਇਸ ਦੀ ਸ਼ਲਾਘਾ ਵੀ ਕੀਤੀ ਸੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਫਾਰਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ।

Shiromani Akali DalShiromani Akali Dal

ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ।

Sukhbir Badal Sukhbir Badal

ਬਾਦਲ ਵੱਖ ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਕਰਨਗੇ। ਕਮੇਟੀ ਨੇ ਨੌਜਵਾਨਾਂ ਦੀਆਂ ਇੱਛਾਵਾਂ ਮੁਤਾਬਕ ਢਾਂਚਾ ਬਣਾਉਣ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਉਹਨਾਂ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ ਦੀ ਗੱਲ ਕੀਤੀ ਹੈ।

Sukhbir BadalSukhbir Badal

ਬੁਲਾਰੇ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸ ਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫਨਿਆਂ ਤੇ ਟੀਚਿਆਂ ਦੇ ਨਾਲ ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ। ਉਸ ਨੇ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement