ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਵਿਰੁਧ ਮਾਮਲਾ ਦਰਜ
Published : Jul 28, 2022, 11:55 pm IST
Updated : Jul 28, 2022, 11:55 pm IST
SHARE ARTICLE
image
image

ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਵਿਰੁਧ ਮਾਮਲਾ ਦਰਜ

ਲੁਧਿਆਣਾ, 28 ਜੁਲਾਈ (ਸੰਦੀਪ ਮਾਹਨਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁਧ ਅਪਣਾਈ ਜ਼ੀਰੋ ਟਾਲਰੈਂਸ ਪਾਲਿਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਸਮੇਤ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ. ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀ.ਏ. ਸੰਦੀਪ ਸ਼ਰਮਾ ਵਿਰੁਧ ਅਪਰਾਧਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਮੁਲਜ਼ਮ ਪੀਏ ਸੰਦੀਪ ਸ਼ਰਮਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਬਿਊਰੋ ਨੇ ਐਲ.ਆਈ.ਟੀ. ਦੇ ਜੂਨੀਅਰ ਸਹਾਇਕ ਹਰਮੀਤ ਸਿੰਘ ਅਤੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਨੂੰ ਰਿਸ਼ਵਤਖੋਰੀ ਦੇ ਇਕ ਮਾਮਲੇ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ 14 ਜੁਲਾਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧ ਵਿਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ ਅਤੇ 120-ਬੀ ਆਈਪੀਸੀ ਤਹਿਤ ਪਹਿਲਾਂ ਹੀ ਥਾਣਾ ਵਿਜੀਲੈਂਸ ਲੁਧਿਆਣਾ ਵਿਚ ਐਫ਼ਆਈਆਰ ਨੰਬਰ 8 ਮਿਤੀ 14.07.2022 ਨੂੰ ਦਰਜ ਕੀਤੀ ਹੋਈ ਹੈ।
ਤਾਜ਼ਾ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦਸਿਆ ਕਿ ਉਕਤ ਕੇਸ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐਲ.ਆਈ.ਟੀ ਦੇ ਅਧਿਕਾਰੀਆਂ ਨੇ ਭਿ੍ਰਸ਼ਟ ਰਵੱਈਏ ਅਪਣਾਉਂਦੇ ਹੋਏ ਐਸ.ਬੀ.ਐਸ. ਨਗਰ ਵਿਖੇ ਪਲਾਟ ਨੰਬਰ 9-ਬੀ, ਰਿਸ਼ੀ ਨਗਰ ਵਿਚ 102, 103, 104, 105, 106-ਡੀ ਅਤੇ ਸਰਾਭਾ ਨਗਰ ਵਿਚ 366-ਬੀ ਤੇ 140 ਨੰਬਰ ਪਲਾਟ ਗ਼ੈਰ ਕਾਨੂੰਨੀ ਤੇ ਭਿ੍ਰਸ਼ਟ ਤਰੀਕਿਆਂ ਰਾਹੀਂ ਅਲਾਟ ਕੀਤੇ ਜੋ ਕਿ ਲੋਕਲ ਡਿਸਪਲੇਸਡ ਪਰਸਨਜ਼ (ਐਲ.ਡੀ.ਪੀ.) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਤਹਿਤ ਆਉਂਦੇ ਸਨ ਪਰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੱਡੀਆਂ ਰਿਸ਼ਵਤਾਂ ਲੈ ਕੇ ਵੇਚ ਦਿਤੇ ਗਏ।
ਬੁਲਾਰੇ ਨੇ ਅੱਗੇ ਦਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਕੁੱਝ ਅਲਾਟੀਆਂ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਪਲਾਟ ਵੀ ਕੁੱਝ ਅਣ-ਅਧਿਕਾਰਤ ਵਿਅਕਤੀਆਂ ਨੂੰ ਅਲਾਟ ਕੀਤੇ ਗਏ ਅਤੇ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰ ਕੇ ਮੋਟੀਆਂ ਰਿਸ਼ਵਤਾਂ ਲੈਣ ਦੇ ਸਬੂਤ ਮਿਲੇ ਹਨ। ਇਸ ਸਬੰਧ ਵਿਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 ਏ, 8, 12, 13(2) ਅਤੇ ਆਈਪੀਸੀ ਦੀ ਧਾਰਾ 409, 420, 467, 471, 120-ਬੀ ਦੇ ਤਹਿਤ ਐਫਆਈਆਰ ਨੰਬਰ 09 ਤਹਿਤ ਵਿਜੀਲੈਂਸ ਬਿਊਰੋ ਦੇ ਆਰਥਕ ਅਪਰਾਧ ਵਿੰਗ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਕੇ ਐਲ.ਆਈ.ਟੀ. ਦੇ ਮੁਲਜ਼ਮਾਂ/ਅਧਿਕਾਰੀਆਂ ਵਿਰੁਧ ਅਗਲੇਰੀ ਕਾਰਵਾਈ ਜਾਰੀ ਹੈ।
Ldh_Sandeep Mahna_28_04
 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement