ਖੇਤੀਬਾੜੀ ਮੰਤਰੀ ਵਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼
Published : Jul 28, 2023, 9:25 pm IST
Updated : Jul 28, 2023, 9:25 pm IST
SHARE ARTICLE
PUNJAB AGRICULTURE MINISTER DIRECTS CHIEF AGRI OFFICERS TO ENSURE MAXIMUM HELP TO FLOOD-AFFECTED FARMERS
PUNJAB AGRICULTURE MINISTER DIRECTS CHIEF AGRI OFFICERS TO ENSURE MAXIMUM HELP TO FLOOD-AFFECTED FARMERS

ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ ਕਿਸਾਨ

 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਇਹ ਵੀ ਪੜ੍ਹੋ: ਆਈਫੋਨ ਖਰੀਦਣ ਲਈ ਜੋੜੇ ਨੇ 8 ਮਹੀਨੇ ਦੇ ਬੇਟੇ ਨੂੰ ਹੀ ਵੇਚ ਦਿਤਾ

ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 'ਤੇ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ: ਵਿਗਿਆਨੀਆਂ ਮੁਤਾਬਕ ਜੁਲਾਈ 2023 ਹੁਣ ਤਕ ਦਾ ਸਭ ਤੋਂ ਗਰਮ ਮਹੀਨਾ ਹੋਵੇਗਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਰਾਜ ਕੌਰ ਗਿੱਲ ਦੇ ਭਰਾ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ

ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement