
ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ 'ਤੇ ਡਬਲ ਪਾਰਕਿੰਗ ਫੀਸ ਲਗਾਉਣਾ ਬਿਲਕੁਲ ਪੱਖਪਾਤੀ: ਰਾਜਾ ਵੜਿੰਗ
ਚੰਡਿਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚੰਡੀਗੜ੍ਹ ਨਗਰ ਨਿਗਮ ਵਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿਚ ਪਾਰਕਿੰਗ ਫੀਸ ਦੁੱਗਣੀ ਕਰਨ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿਚ ਹਾਲ ਹੀ ਵਿਚ ਪਾਰਕਿੰਗ ਫ਼ੀਸ ਵਿਚ ਕੀਤੇ ਵਾਧੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਲੋਂ ਚੰਡੀਗੜ੍ਹ ਵਿਚ ਪਾਰਕਿੰਗ ਦੀ ਵਰਤੋਂ ਕਰਦਿਆਂ ਟਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ 'ਤੇ ਦੋਹਰੀ ਪਾਰਕਿੰਗ ਫੀਸ ਵਸੂਲਣ ਦੀ ਮਨਜ਼ੂਰੀ ਦੇਣ ਦਾ ਚੰਡੀਗੜ੍ਹ ਨਗਰ ਨਿਗਮ ਦਾ ਪੱਖਪਾਤੀ ਫੈਸਲਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਦੁਆਰਾ ਨਿਰਧਾਰਤ ਕੀਤੀ ਨਵੀਆਂ ਦਰਾਂ ਪੂਰੀ ਤਰ੍ਹਾਂ ਨਾਲ ਪੱਖਪਾਤੀ ਹਨ।
ਇਹ ਵੀ ਪੜ੍ਹੋ: ਦੇਰੀ ਨਾਲ ਪਹੁੰਚਣ ਦਾ ਹਵਾਲਾ ਦੇ ਕੇ 'ਏਅਰ ਏਸ਼ੀਆ' ਨੇ ਕਰਨਾਟਕ ਦੇ ਗਵਰਨਰ ਨੂੰ ਲਏ ਬਿਨਾਂ ਭਰੀ ਉਡਾਣ
ਨਗਰ ਨਿਗਮ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਕਦਮ ਦੱਸਦੇ ਹੋਏ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਪਹਿਲਾਂ ਰਾਜਪਾਲ ਨਾਲ ਇਸ ਪ੍ਰਸਤਾਵ 'ਤੇ ਚਰਚਾ ਕਰਨੀ ਚਾਹੀਦੀ ਸੀ ਜੋ ਯੂ.ਟੀ. ਪ੍ਰਸ਼ਾਸਕ ਅਤੇ ਚੰਡੀਗੜ੍ਹ ਦੇ ਨਿਗਰਾਨ ਵੀ ਹਨ। ਇਸ ਕਦਮ ਨਾਲ ਰੋਜ਼ੀ-ਰੋਟੀ, ਪੜ੍ਹਾਈ, ਡਾਕਟਰੀ ਇਲਾਜ ਜਾਂ ਹੋਰ ਕੰਮਾਂ ਲਈ ਰੋਜ਼ਾਨਾ ਚੰਡੀਗੜ੍ਹ ਆਉਣ-ਜਾਣ ਵਾਲਿਆਂ 'ਤੇ ਮਾੜਾ ਅਸਰ ਪਵੇਗਾ, ਇਸ ਲਈ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਰਾਜਪਾਲ ਸਾਹਬ ਨੇ ਗੰਭੀਰ ਚਿੰਤਾ ਦੇ ਮੁੱਦੇ 'ਤੇ ਚੁੱਪੀ ਧਾਰੀ ਰੱਖੀ।
ਇਹ ਵੀ ਪੜ੍ਹੋ: ਰੋਪੜ 'ਚ 2 ਵਿਦਿਆਰਥਣਾਂ ਨੂੰ ਟਿੱਪਰ ਨੇ ਮਾਰੀ ਟੱਕਰ: ਇਕ ਵਿਦਿਆਰਥਣ ਦੀ ਮੌਤ, ਦੂਜੀ ਗੰਭੀਰ ਜ਼ਖਮੀ
ਭਾਜਪਾ 'ਤੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਜਾਣ-ਬੁੱਝ ਕੇ ਕੋਸ਼ਿਸ਼ਾਂ ਕਰਨ ਦਾ ਦੋਸ਼ ਲਗਾਉਂਦੇ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੀ ਅਲਾਟਮੈਂਟ ਅਤੇ ਹੁਣ ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਦਰਾਂ 'ਚ ਵਾਧਾ, ਭਾਜਪਾ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸਪਸ਼ਟ ਤੌਰ 'ਤੇ ਇਹਨਾਂ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਦਾ ਹੈ ਕਿ ਇਹ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਨਹੀਂ ਹਨ।
ਇਹ ਵੀ ਪੜ੍ਹੋ: ਪਟਿਆਲਾ 'ਚ ਔਰਤ ਨਾਲ ਬਲਾਤਕਾਰ, ਆਟੋ ਚਾਲਕ ਨੇ ਸਿਰ ਦਰਦ ਦੀ ਦਵਾਈ ਦੇ ਬਹਾਨੇ ਦਿੱਤੀ ਨਸ਼ੀਲੀ ਗੋਲੀ
ਇਹ ਕਹਿੰਦਿਆਂ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਸਰਾਸਰ ਬੇਇਨਸਾਫੀ ਹੈ ਕਿ ਪੰਜਾਬ ਦੇ ਲੋਕ ਰਾਜਧਾਨੀ ਦੇ ਦੌਰੇ 'ਤੇ ਅਪਣੇ ਵਾਹਨਾਂ ਦੀ ਪਾਰਕਿੰਗ ਲਈ ਦੁੱਗਣੀ ਕੀਮਤ ਅਦਾ ਕਰਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨੇ ਰਾਜਪਾਲ ਨੂੰ ਇਸ 'ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਵੜਿੰਗ ਨੇ ਕਿਹਾ ਕਿ ਮਸਲਾ ਗੰਭੀਰ ਹੋਣ ਕਾਰਨ ਇਹ ਸੂਬੇ ਦੇ ਹਿੱਤ ਵਿਚ ਹੋਵੇਗਾ ਜੇਕਰ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਅਧਿਕਾਰਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸ਼ਹਿਰ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬੇਗਾਨਿਆਂ ਵਾਂਗ ਮਹਿਸੂਸ ਨਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ।