ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ
Published : Jul 28, 2025, 6:14 pm IST
Updated : Jul 28, 2025, 6:14 pm IST
SHARE ARTICLE
60 psychological consultants will be recruited for Punjab jails: Harpal Singh Cheema
60 psychological consultants will be recruited for Punjab jails: Harpal Singh Cheema

ਕੈਦੀਆਂ ਦੀ ਮਾਨਸਿਕ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਦਾ ਉਦੇਸ਼

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿੱਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹਾਇਤਾ ਵਿੱਚ ਵਾਧਾ ਹੋਣ ਦੀ ਉਮੀਦ ਹੈ, ਜੋ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਮੁੱਚੀ ਭਲਾਈ ਦੇ ਇੱਕ ਅਹਿਮ ਪਹਿਲੂ ਨੂੰ ਸੰਬੋਧਿਤ ਕਰੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement