ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
Published : Jul 28, 2025, 8:31 pm IST
Updated : Jul 28, 2025, 8:31 pm IST
SHARE ARTICLE
Chief Minister hands over a cheque of Rs. 1 crore to the family members of martyred ASI Dhanwant Singh
Chief Minister hands over a cheque of Rs. 1 crore to the family members of martyred ASI Dhanwant Singh

18 ਜਨਵਰੀ 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਿਸ ਵਿੱਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement