
ਫ਼ਿਰੋਜ਼ਪੁਰ ਦੇ ਮਮਦੋਟ ਨਾਲ ਸੀ ਸਬੰਧਿਤ
Firozpur youth Davinder Singh dies in Germany: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਜਰਮਨੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫ਼ਿਰੋਜ਼ਪੁਰ ਦੇ ਮਮਦੋਟ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਪਿਛਲੇ ਸਾਲ ਸਤੰਬਰ ਵਿੱਚ ਉਚੇਰੀ ਪੜ੍ਹਾਈ ਲਈ ਵਿਦੇਸ਼ ਗਿਆ ਸੀ ਜਿਥੇ ਤਬੀਅਤ ਵਿਗੜਨ ਕਾਰਨ ਦਵਿੰਦਰ ਦੀ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
"(For more news apart from “Firozpur youth Davinder Singh dies in Germany, ” stay tuned to Rozana Spokesman.)