
ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਵੀ ਹਨ।
Khanna Road Accident: ਖੰਨਾ ਦੇ ਪਿੰਡ ਜਗੇੜਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਧਾਰਮਿਕ ਸਥਾਨ ਤੋਂ ਦਰਸ਼ਨ ਕਰ ਕੇ ਆ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅਪ ਗੱਡੀ ਨਹਿਰ ਵਿਚ ਜਾ ਡਿੱਗੀ, ਜਿਸ ਵਿਚ ਤਕਰੀਬਨ 29 ਸ਼ਰਧਾਲੂ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਵੀ ਹਨ।
ਜਾਣਕਾਰੀ ਮੁਤਾਬਕ ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਜਦੋਂ ਉਹ ਮੱਥਾ ਟੇਕ ਕੇ ਮਾਲੇਰਕੋਟਲਾ ਵਾਪਸ ਪਰਤ ਰਹੇ ਸਨ, ਤਾਂ ਬੀਤੀ ਦੇਰ ਰਾਤ ਰਾੜਾ ਸਾਹਿਬ ਤੋਂ ਜਗੇੜਾ ਪੁਲ਼ ਵੱਲ ਜਾਂਦਿਆਂ ਉਨ੍ਹਾਂ ਦੀ ਗੱਡੀ ਨਹਿਰ ਵਿਚ ਡਿੱਗ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਉਸੇ ਵੇਲੇ ਬਚਾਅ ਕਾਰਜ ਅਰੰਭ ਦਿੱਤੇ ਗਏ। ਇਸ ਹਾਦਸੇ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਹਨ। ਕਈ ਸ਼ਰਧਾਲੂਆਂ ਨੂੰ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ ਤੇ ਕਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਇਸ ਬਾਰੇ ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਦੇ ਸਰਪੰਚ ਕੇਸਰ ਸਿੰਘ ਨੇ ਦੱਸਿਆ ਹੈ ਕਿ ਗੱਡੀ ਵਿਚ 29 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਉਨ੍ਹਾਂ ਦੱਸਿਆ ਬਾਕੀ ਅਜੇ ਹਸਪਤਾਲ ਵਿਚ ਦਾਖ਼ਲ ਹਨ।