'War on Drugs': 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ 'ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
Published : Jul 28, 2025, 7:32 pm IST
Updated : Jul 28, 2025, 7:32 pm IST
SHARE ARTICLE
'War on Drugs': On the 149th day, Punjab Police raided 381 places; 80 drug smugglers arrested
'War on Drugs': On the 149th day, Punjab Police raided 381 places; 80 drug smugglers arrested

ਆਪਰੇਸ਼ਨ ਦੌਰਾਨ 57 ਐਫਆਈਆਰਜ਼ ਦਰਜ, 255 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 427 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement