
ਵਿਧਾਨ ਸਭਾ ਸ਼ੈਸਨ ਵਿਚ ਕੈਪਟਨ ਸਰਕਾਰ ਵਲੋਂ ਅਕਾਲੀ ਵਿਧਾਇਕਾਂ ਵਿਰੁਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ...
ਚੰਡੀਗੜ੍ਹ : ਵਿਧਾਨ ਸਭਾ ਸ਼ੈਸਨ ਵਿਚ ਕੈਪਟਨ ਸਰਕਾਰ ਵਲੋਂ ਅਕਾਲੀ ਵਿਧਾਇਕਾਂ ਵਿਰੁਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਿਸ ਵਿਚ ਅਕਾਲੀ ਦਲ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਗੱਲ ਆਖੀ ਗਈ ਹੈ। ਇਸ ਮਤੇ ਦੇ ਪਾਸ ਹੁੰਦਿਆਂ ਹੀ ਅਕਾਲੀ ਦਲ ਨੇ ਵਿਧਾਨ ਸਭਾ ਸ਼ੈਸਨ ਵਿਚੋਂ ਵਾਕਆਊਟ ਕਰ ਦਿਤਾ।
punjab vidhan sabha
ਦਸ ਦਈਏ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਬਹਿਸ ਕੀਤੀ ਜਾ ਰਹੀ ਹੈ, ਜਿਸ ਦਾ ਮੀਡੀਆ ਵਿਚ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ 'ਤੇ ਰਿਪੋਰਟ ਦੀ ਬੇਅਦਬੀ ਕਰਨ ਦੇ ਵੀ ਦੋਸ਼ ਲਗਾਏ ਗਏ। ਇਸ ਦੌਰਾਨ ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਰਿਪੋਰਟ ਨੂੰ ਖਿਲਾਰਿਆ। ਇਹੀ ਨਹੀਂ, ਅਕਾਲੀ ਵਿਧਾਇਕਾਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗ਼ਲਤ ਫ਼ੋਨ ਨੰਬਰ ਅਤੇ ਤਸਵੀਰਾਂ ਪੇਸ਼ ਕਰਕੇ ਸਦਨ ਨੂੰ ਗੁਮਰਾਹ ਕਰ ਰਹੇ ਹਨ ਅਤੇ ਵਿਧਾਨ ਸਭਾ ਵਿਚ ਇਸ ਨੂੰ ਸਾਬਤ ਕਰਨ ਲਈ ਹਾਊਸ ਵਲੋਂ ਕਮੇਟੀ ਬਣਾਈ ਜਾਣੀ ਚਾਹੀਦੀ ਹੈ।