
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਦਨ ਦੀ ਕਮੇਟੀ ਦਾ ਗਠਨ
ਚੰਡੀਗੜ੍ਹ : - ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ 'ਤੇ ਉਨ੍ਹਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਵਾਸਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਵਿੱਚ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ 'ਗਲਤਬਿਆਨੀ ਦਾ ਮਾਹਰ' ਦਿੱਸਆ
capt. Amarinder Singh
ਕਿਉਂਕਿ ਉਨ੍ਹਾਂ ਨੇ ਗਲਤ ਸੂਚਨਾ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਟਾਵਰ ਦੀ ਸਥਿਤੀ ਬਾਰੇ ਸੁਖਬੀਰ ਨੇ ਜਾਣਕਾਰੀ ਦਿੱਤੀ ਹੈ ਉਹ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਦਾ ਸਾਫ਼ ਉਦੇਸ਼ ਗਲਤ ਸੂਚਨਾ ਨੂੰ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਸ਼ੇਖੀ ਮਾਰਨ ਲਈ ਦਾਦੂਵਾਲ ਦੇ ਨਾਲ ਉਨ੍ਹਾਂ ਦੀਆਂ ਜਿਹੜੀਆਂ ਤਸਵੀਰਾਂ ਵਿਖਾਈਆਂ ਹਨ ਇਹ ਪੰਜਾਬ ਭਵਨ ਵਿਖੇ ਉਨ੍ਹਾਂ ਦੀ ਇਕ ਵਫਦ ਨਾਲ ਹੋਈ ਮੀਟਿੰਗ ਦੌਰਾਨ ਖਿੱਚੀਆਂ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੋਈ ਖੁਫੀਆ ਮੀਟਿੰਗ ਨਹੀਂ ਸੀ ਸਗੋਂ ਇਸ ਦੀ ਮੀਡੀਆ ਵਿੱਚ ਵੱਡੇ ਪੱਧਰ 'ਤੇ ਕਵਰੇਜ਼ ਹੋਈ ਸੀ।
vidhan sabha
ਉਨ੍ਹਾਂ ਕਿਹਾ ਕਿ ਇਸ ਵਫਦ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਸਨ ਜਿਨ੍ਹਾਂ ਵਿੱਚ ਯੂ.ਏ.ਡੀ., ਐਸ.ਏ.ਡੀ. (ਮਾਨ), ਐਸ.ਏ.ਡੀ. (1920) ਸ਼ਾਮਲ ਸਨ। ਇਹ ਵਫਦ ਆਪਣੀਆਂ ਮੰਗਾਂ ਦੀ ਸੂਚੀ ਲੈ ਕੇ ਆਇਆ ਸੀ ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਦਾ ਪਤਾ ਲਾਉਣਾ, ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗਿ੍ਫਤਾਰ ਕਰਨਾ, ਸੂਬੇ ਅਤੇ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਆਪਣੀ ਸਜ਼ਾ ਮੁਕੰਮਲ ਕਰਨ ਦੇ ਬਾਵਜੂਦ ਟਾਡਾ ਹੇਠ ਨਜ਼ਰਬੰਦਾਂ ਦੀ ਰਿਹਾਈ ਅਤੇ ਤਬਾਦਲਾ ਤੋਂ ਇਲਾਵਾ ਹੋਰ ਮੰਗਾਂ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦਾਦੂਵਾਲ ਇਨ੍ਹਾਂ ਆਗੂਆਂ ਨਾਲ ਉਸ ਵਫਦ ਵਿੱਚ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜੇ ਇਕੋ ਤਰ੍ਹਾਂ ਦੀ ਸਿਹਤ ਅਤੇ ਦਿੱਖ ਵਾਲੇ ਪੰਜ ਵਿਅਕਤੀ ਦਾਦੂਵਾਲ ਨਾਲ ਖੜੇ ਹੋਣ ਤਾਂ ਉਹ ਉਨ੍ਹਾਂ ਨੂੰ ਪਹਿਚਾਣ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਦਨ ਦੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਜਾਂਚ ਸੁਖਬੀਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਇਸ ਮਾਮਲੇ ਸਬੰਧੀ ਸਚਾਈ ਨੂੰ ਸਾਹਮਣੇ ਲਿਆਵੇਗੀ। ਆਪਣਾ ਸਰਕਾਰੀ ਨਿਵਾਸ ਸਥਾਨ ਸੀ.ਸੀ.ਟੀ.ਵੀ. ਦੀ ਸਖ਼ਤ ਨਿਗਰਾਨੀ ਹੇਠ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੁਖਬੀਰ ਨੂੰ ਇਨ੍ਹਾਂ ਦੀ ਰਿਕਾਰਡਿੰਗ ਚੈ ੱਕ ਕਰਵਾਉਣ ਦੀ ਚੁਣੌਤੀ ਦਿੱਤੀ।
vidhan sabha
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੁਲਕਾ ਨੇ ਸੁਖਬੀਰ ਦੀ ਤਿੱਖੀ ਆਲੋਚਣਾ ਕਰਦੇ ਹੋਏ ਕਿਹਾ ਕਿ ਜੇ ਕਿਸੇ ਮਾਮਲੇ ਵਿੱਚ ਦਾਦੂਵਾਲ ਮੁੱਖ ਮੰਤਰੀ ਨਾਲ ਮਿਲਣੀ ਕਰਦੇ ਹਨ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦਾਦੂਵਾਲ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ 'ਤੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦਾ ਹਰ ਅਧਿਕਾਰ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਕੀਤਾ ਜਿਸ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਵਾਨ ਕਰ ਲਿਆ।
ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਆਪਣੀ ਸਹਿਮਤੀ ਦਿੱਤੀ। ਸੋਮਵਾਰ ਨੂੰ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਵੱਲੋਂ ਆਧਾਰਹੀਣ ਦੋਸ਼ਾਂ ਦੇ ਨਾਲ ਸਦਨ ਨੂੰ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਦੀ ਤਿੱਖੀ ਆਲੋਚਣਾ ਕੀਤੀ ਸੀ। ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ (ਰਿਟਾ.) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਜਾਣ ਤੋਂ ਛੇਤੀ ਬਾਅਦ ਇਹ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੀ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਰਵਾਈ ਰਿਪੋਰਟ (ਏ.ਟੀ.ਆਰ.) ਦੇ ਨਾਲ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਸੀ।
ਮੰਤਰੀ ਮੰਡਲ ਨੇ ਇਹ ਰਿਪੋਰਟ ਸਦਨ ਵਿੱਚ ਰੱਖੇ ਜਾਣ ਦੀ ਰਸਮੀ ਸਹਿਮਤੀ ਦੇ ਦਿੱਤੀ ਸੀ। ਦਾਦੂਵਾਲ ਨੂੰ ਕਦੇ ਵੀ ਨਾ ਮਿਲੇ ਹੋਣ ਅਤੇ ਉਨ੍ਹਾਂ ਦੀ ਨਾ ਹੀ ਪਹਿਚਾਣ ਹੋਣ ਦੀ ਗੱਲ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਜਦੋਂ ਉਹ ਪੁਲਿਸ ਗੋਲੀਬਾਰੀ ਤੋਂ ਬਾਅਦ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸਿੱਖ ਪ੍ਰਚਾਰਕ ਵੀ ਉਥੇ ਬੈਠੇ ਸਨ ਪਰ ਉਨ੍ਹਾਂ ਨੇ ਦਾਦੂਵਾਲ ਨੂੰ ਕਦੇ ਵੀ ਨਹੀਂ ਦੇਖਿਆ ਅਤੇ ਨਾ ਹੀ ਕਦੇ ਮਿਲੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ
ਅਕਾਲੀ ਪਿਛਲੇ 10 ਸਾਲਾਂ ਦੇ ਆਪਣੇ ਕੁਕਰਮਾਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਇਹ ਢਕਵੰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਵਿਸ਼ੇਸ਼ ਤੌਰ 'ਤੇ ਅਸਫਲ ਰਹੇ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਰਿਪੋਰਟ ਬਾਰੇ ਬਹਿਸ 'ਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਇਸ ਬਹਿਸ ਤੋਂ ਭੱਜਣਾ ਨਹੀਂ ਚਾਹੀਦਾ ਅਤੇ ਉਹ ਪਿਛਲੇ ਸਮੇਂ ਤੋਂ ਮਹੱਤਵਪੂਰਨ ਮੁੱਦਿਆਂ 'ਤੇ ਅਜਿਹਾ ਕਰਦੇ ਆ ਰਹੇ ਹਨ।