ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 28 ਹੋਰ ਪਿੰਡਾਂ ਦੀ ਬਦਲੇਗੀ ਨੁਹਾਰ
Published : Aug 28, 2019, 6:49 pm IST
Updated : Aug 28, 2019, 6:49 pm IST
SHARE ARTICLE
Gurudwara Khu Sahib Dugri Dhandra Road
Gurudwara Khu Sahib Dugri Dhandra Road

ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ 14 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੇਂਡੂ ਵਿਕਾਸ ਫੰਡ ’ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 59.50 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 35 ਪਿੰਡਾਂ ਲਈ 17.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਪਿੰਡਾਂ ਦਾ ਵਿਕਾਸ ਮਗਨਰੇਗਾ ਦੇ ਸਹਿਯੋਗ ਕੀਤਾ ਜਾਵੇਗਾ।

Guru Nanak Dev Ji Guru Nanak Dev Ji

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰਤੀ ਪਿੰਡ 50 ਲੱਖ ਰੁਪਏ ਦੇ ਹਿਸਾਬ ਨਾਲ ਫੰਡ ਮਿਲਣਗੇ। ਇਨ੍ਹਾਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਿਤ 6 ਅਜਿਹੇ ਪਿੰਡਾਂ ਧਰਮਕੋਟ, ਸੌਰਾਈਆਂ, ਰਾਮ ਤੀਰਥ, ਕੱਥੂਨੰਗਲ, ਅੱਡਾ ਕੱਥੂਨੰਗਲ ਅਤੇ ਕੱਥੂਨੰਗਲ ਖੁਰਦ ਦੇ ਵਿਕਾਸ ਲਈ 50 ਲੱਖ ਰੁਪਏ ਦੇ ਹਿਸਾਬ ਨਾਲ ਤਿੰਨ ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Nagar kirtanNagar kirtan

ਇਸੇ ਤਰ੍ਹਾਂ ਬਠਿੰਡਾ ਵਿਚ ਕੱਚੀ ਭੁੱਚੋ ਲਈ 50 ਲੱਖ ਰੁਪਏ, ਗੁਰਦਾਸਪੁਰ ਜ਼ਿਲੇ ਵਿੱਚ ਕੀੜੀ ਅਫ਼ਗਾਨਾ ਅਤੇ ਕਥਿਆਲਾ ਲਈ 1 ਕਰੋੜ ਰੁਪਏ, ਲੁਧਿਆਣਾ ਜ਼ਿਲੇ ਵਿੱਚ ਢਾਂਡਰਾ, ਸੋਢੀਵਾਲ ਅਤੇ ਅਗਵਾੜ ਲੋਪੋ ਲਈ 1.50 ਕਰੋੜ ਰੁਪਏ, ਮੋਗਾ ਜ਼ਿਲ੍ਹੇ ਵਿਚ ਪਿੰਡ ਫਤਿਹਗੜ੍ਹ ਕੋਰੋਟਾਣਾ ਲਈ 50 ਲੱਖ ਰੁਪਏ, ਸੰਗਰੂਰ ਜ਼ਿਲੇ ਵਿੱਚ ਪਿੰਡ ਮਸਤੂਆਣਾ, ਟਲ ਘਨੌਰ, ਖੁਰਾਣਾ, ਭਲਵਾਨ, ਭੱਦਲਵੱਢ, ਢਡੋਗਲ, ਖੇੜੀ ਜੱਟਾਂ ਅਤੇ ਭਸੌੜ ਲਈ 4 ਕਰੋੜ ਰੁਪਏ ਜਾਰੀ ਕੀਤੇ ਗਏ। ਤਰਨ ਤਾਰਨ ਜ਼ਿਲੇ ਦੇ ਪਿੰਡ ਜਲਾਲਾਬਾਦ, ਕੋਰੇਵਧਾਨ ਅਤੇ ਦਿਆਲਪੁਰ ਲਈ 1.50 ਕਰੋੜ ਰੁਪਏ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਫ਼ਤਿਹਪੁਰ ਕੋਠੀ, ਕੋਠੀ, ਕਾਂਗੜ ਅਤੇ ਸਾਰੰਗਵਾਲ ਲਈ ਦੋ ਕਰੋੜ ਰੁਪਏ ਜਾਰੀ ਕੀਤੇ ਗਏ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement