NEET-JEE ਪ੍ਰੀਖਿਆ ਦੇ ਫੈਸਲੇ ਨੂੰ 6 ਸੂਬਿਆਂ ਨੇ ਦਿੱਤੀ ਸੁਪਰੀਮ ਕੋਰਟ ਵਿਚ ਚੁਣੌਤੀ
Published : Aug 28, 2020, 1:19 pm IST
Updated : Aug 28, 2020, 1:19 pm IST
SHARE ARTICLE
JEE-NEET Exams
JEE-NEET Exams

ਨੀਟ ਅਤੇ ਜੇਈਈ ਪ੍ਰੀਖਿਆ ਨੂੰ ਛੇ ਸੂਬਿਆਂ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।

ਨਵੀਂ ਦਿੱਲੀ: ਨੀਟ ਅਤੇ ਜੇਈਈ ਪ੍ਰੀਖਿਆ ਨੂੰ ਛੇ ਸੂਬਿਆਂ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪ੍ਰੀਖਿਆ ਲੈਣ ਦੀ ਇਜਾਜ਼ਤ ਦਿੱਤੀ ਸੀ। ਛੇ ਸੂਬਿਆਂ ਨੇ ਉਸ ਆਦੇਸ਼ ‘ਤੇ ਮੁੜ ਵਿਚਾਰ ਪਟੀਸ਼ਨ ਦਾਖਲ ਕੀਤੀ ਹੈ।

Supreme CourtSupreme Court

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸੂਬਿਆਂ ਨੇ ਇਹਨਾਂ ਪ੍ਰੀਖਿਆਵਾਂ ਨੂੰ ਫਿਲਹਾਲ ਮੁਲਤਵੀ ਕਰਨ ਦੀ ਮੰਗ ਕੀਤੀ ਸੀ।

ExamExam

ਹਾਲ ਹੀ ਵਿਚ ਸੁਪਰੀਮ ਕੋਰਟ ਨੇ ਜੇਈਈ ਮੇਨਸ ਅਤੇ ਨੀਟ ਪ੍ਰੀਖਿਆ ਨੂੰ ਮੁਲਤਵੀ ਕਰਨ ਸਬੰਧੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਵਿਦਿਆਰਥੀਆਂ ਦੇ ਕੀਮਤੀ ਵਿੱਦਿਅਕ ਸਾਲ ਨੂੰ ਬਰਬਾਦ ਨਹੀਂ ਕੀਤਾ ਜਾ ਸਕਦਾ। ਕਾਂਗਰਸ ਅਤੇ ਕੁਝ ਵਿਰੋਧੀ ਧਿਰਾਂ ਦੀ ਮੰਗ ਹੈ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਅਤੇ ਕੁਝ ਸੂਬਿਆਂ ਵਿਚ ਹੜ੍ਹ ਦੇ ਹਲਾਤਾਂ ਨੂੰ ਦੇਖਦੇ ਹੋਏ ਪ੍ਰੀਖਿਆ ਨੂੰ ਟਾਲ ਦੇਣਾ ਚਾਹੀਦਾ ਹੈ।

ExamsExams

ਉੱਥੇ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰੀਖਿਆਵਾਂ ਸਾਵਧਾਨੀ ਨਾਲ ਅਯੋਜਿਤ ਕੀਤੀਆਂ ਜਾਣਗੀਆਂ। ਕੋਰੋਨਾ ਵਾਇਰਸ ਕਾਰਨ ਇਹ ਪ੍ਰੀਖਿਆਵਾਂ ਪਹਿਲਾਂ ਹੀ ਦੋ ਵਾਰ ਟਾਲੀਆਂ ਜਾ ਚੁੱਕੀਆਂ ਹਨ। ਜੇਈਈ ਮੇਨਸ ਪ੍ਰੀਖਿਆ 7-11 ਅਪ੍ਰੈਲ ਨੂੰ ਅਯੋਜਿਤ ਹੋਣੀ ਸੀ ਪਰ ਇਸ ਨੂੰ 18-23 ਜੁਲਾਈ ਲਈ ਟਾਲ ਦਿੱਤਾ ਗਿਆ। ਇਸ ਤੋਂ ਬਾਅਦ ਇਹਨਾਂ ਪ੍ਰੀਖਿਆਵਾਂ ਨੂੰ ਸਤੰਬਰ ਤੱਕ ਟਾਲ ਦਿੱਤਾ ਗਿਆ ਸੀ।

Rahul GandhiRahul Gandhi

ਦੱਸ ਦਈਏ ਕਿ ਨੀਟ-ਜੇਈਈ ਪ੍ਰੀਖਿਆਵਾਂ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਹੁਣ ਰਾਹੁਲ ਗਾਂਧੀ ਨੇ ਆਨਲਾਈਨ ਮਿਸ਼ਨ ਸ਼ੁਰੂ ਕੀਤਾ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਜੁੜਨ ਦੀ ਅਪੀਲ ਵੀ ਕੀਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement