ਭਾਜਪਾ ਸਰਕਾਰ ਥੋਪ ਰਹੀ ਹੈ ਨੀਟ/ਜੇ.ਈ.ਈ. ਪ੍ਰੀਖਿਆਵਾਂ, ਅਸੀਂ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰ
Published : Aug 28, 2020, 12:03 am IST
Updated : Aug 28, 2020, 12:03 am IST
SHARE ARTICLE
image
image

ਭਾਜਪਾ ਸਰਕਾਰ ਥੋਪ ਰਹੀ ਹੈ ਨੀਟ/ਜੇ.ਈ.ਈ. ਪ੍ਰੀਖਿਆਵਾਂ, ਅਸੀਂ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰ ਸਕਦੇ : ਵਿਜੈ ਇੰਦਰ ਸਿੰਗਲਾ

ਕਿਹਾ, ਸੁਪਰੀਮ ਕੋਰਟ 'ਚ ਛੇਤੀ ਦਾਖ਼ਲ ਕਰਾਂਗੇ ਸਮੂਹਕ ਸਮੀਖਿਆ ਪਟੀਸ਼ਨ

  to 
 

ਚੰਡੀਗੜ੍ਹ, 27 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸਤੰਬਰ ਮਹੀਨੇ ਦੌਰਾਨ ਐਨ.ਈ.ਈ.ਟੀ. (ਨੀਟ) ਅਤੇ ਜੇ.ਈ.ਈ. ਪ੍ਰੀਖਿਆਵਾਂ ਲੈਣ ਲਈ ਬਜ਼ਿੱਦ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਅੱਜ ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਜਾਨ ਦੇ ਖ਼ਦਸ਼ਿਆਂ ਨੂੰ ਦਰਕਿਨਾਰ ਕਰ ਕੇ, ਬੱਚਿਆਂ 'ਤੇ ਪ੍ਰੀਖਿਆਵਾਂ ਥੋਪ ਰਹੀ ਹੈ ਪਰ ਅਸੀਂ ਕਿਸੇ ਵੀ ਕੀਮਤ 'ਤੇ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰਦੇ। ਇਸ ਲਈ ਕਾਂਗਰਸ ਪਾਰਟੀ, ਇਨ੍ਹਾਂ ਪ੍ਰੀਖਿਆਵਾਂ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸੁਪਰੀਮ ਕੋਰਟ ਵਿਚ ਸਮੀਖਿਆ ਪਟੀਸ਼ਨ ਦਾਖ਼ਲ ਕਰੇਗੀ। ਉਨ੍ਹਾਂ ਦਸਿਆ ਕਿ ਸਤੰਬਰ ਮਹੀਨੇ 'ਚ ਕੋਵਿਡ ਮਹਾਂਮਾਰੀ ਦੇ ਸਿਖਰ 'ਤੇ ਜਾਣ ਦੇ ਖ਼ਦਸ਼ਿਆਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਡਵੋਕੇਟ ਜਨਰਲ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਹੋਰਨਾਂ ਸੂਬਿਆਂ ਦੇ ਅਪਣੇ ਹਮਰੁਤਬਾ ਅਧਿਕਾਰੀਆਂ ਨਾਲ ਗੱਲ ਕਰ ਕੇ ਸੁਪਰੀਮ ਕੋਰਟ ਵਿਚ ਸਮੂਹਕ ਸਮੀਖਿਆ ਪਟੀਸ਼ਨ ਦਾਇਰ ਕਰ ਕੇ ਪ੍ਰੀਖਿਆਵਾਂ ਅੱਗੇ ਪਾਉਣ ਦੀ ਗੁਜ਼ਾਰਿਸ਼ ਕਰਨ।
ਸਿਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ''ਸਾਡੇ ਲਈ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ। ਇਸੇ ਲਈ ਅਸੀਂ ਸਕੂਲ/ਕਾਲਜ ਬੰਦ ਕੀਤੇ ਹੋਏ ਹਨ। ਪਰ ਜੇ ਕੇਂਦਰ ਸਰਕਾਰ ਇਹ ਪ੍ਰੀਖਿਆਵਾਂ ਲੈਣ ਲਈ ਅਡਿੱਗ ਹੈ ਤਾਂ ਉਸ ਨੂੰ ਪ੍ਰੀਖਿਆਵਾਂ ਆਨਲਾਈਨ ਲੈਣੀਆਂ ਚਾਹੀਦੀਆਂ ਹਨ ਨਾਕਿ ਬੱਚਿਆਂ ਨੂੰ ਸਰੀਰਕ ਤੌਰ 'ਤੇ ਬੁਲਾ ਕੇ।”
ਉਨ੍ਹਾਂ ਕਿਹਾ ਕਿ ਅਜਿਹੀਆਂ ਅਹਿਮ ਪ੍ਰੀਖਿਆਵਾਂ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਨਸਿਕ ਤੌਰ 'ਤੇ ਸ਼ਾਂਤ ਹੋਣਾ ਲਾਜ਼ਮੀ ਹੈ ਪਰ ਕੋਰੋਨਾ ਮਹਾਂਮਾਰੀ ਦੌਰਾਨ ਹਰ ਵਿਅਕਤੀ ਮਾਨਸਿਕ ਤਣਾਅ ਨਾਲ ਜੂਝ ਰਿਹਾ ਹੈ। ਇਸ ਤੋਂ ਇਲਾਵਾ ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਸੂਬਾ ਸਰਕਾਰਾਂ ਵਲੋਂ ਆਵਾਜਾਈ ਸਣੇ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ ਜਿਸ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਆਉਣ-ਜਾਣ ਸਮੇਂ ਖੱਜਲ-ਖੁਆਰ ਹੋਣਾ ਪੈ ਸਕਦਾ ਹੈ। ਇਸ ਤੋਂ ਇਲਾਵਾ ਕਈ ਸੂਬਿਆਂ 'ਚ ਹੜ੍ਹ ਕਾਰਨ ਵਿਗੜੀ ਸਥਿਤੀ ਅਤੇ ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ ਦੀ ਘਾਟ ਵੀ ਵਿਦਿਆਰਥੀਆਂ ਲਈ ਮੁਸ਼ਕਲ ਪੈਦਾ ਕਰੇਗੀ।
ਸ੍ਰੀ ਸਿੰਗਲਾ ਨੇ ਉਚੇਚੇ ਤੌਰ 'ਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਅਤੇ ਵਿਦਿਆਰਥੀਆਂ ਦੇ ਵਿਰੋਧ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਹਾਲਾਤ ਆਮ ਹੋਣ ਤਕ ਪ੍ਰੀਖਿਆਵਾਂ ਦੀ ਤਰੀਕ ਅੱਗੇ ਪਾ ਦੇਣੀ ਚਾਹੀਦੀ ਹੈ ਜਾਂ ਫਿਰimageimage ਆਨਲਾਈਨ ਢੰਗ ਨਾਲ ਪ੍ਰੀਖਿਆਵਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕਾਰਨ ਬੱਚਿਆਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ।

SHARE ARTICLE

ਏਜੰਸੀ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement