ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਨੂੰ ਹਰੀ ਝੰਡੀ
Published : Aug 28, 2020, 4:31 pm IST
Updated : Aug 28, 2020, 4:31 pm IST
SHARE ARTICLE
FILE PHOTO
FILE PHOTO

ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਵਾਲੀ ਐਂਬੂਲੈਸ ਰਾਹੀਂ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿਚਲੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਜਾਂਚ ਸਹੂਲਤਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ  ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ।ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ।

photoAmarinder Singh

ਮੁੱਖ ਮੰਤਰੀ ਨੂੰ ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਮੋਬਾਈਲ ਕਲੀਨਿਕ ਵਿੱਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ।

Amarinder SinghAmarinder Singh

ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ 'ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

FILE PHOTOPHOTO

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ ਜੋ ਕੋਵਿਡ-19 ਮਹਾਂਮਾਰੀ ਦੀ ਲੜੀ ਤੋੜਨ ਲਈ ਕੋਵਿਡ ਦੇ ਪਾਜ਼ੇਟਿਵ ਮਰੀਜ਼ਾਂ ਦਾ ਪਤਾ ਲਗਾਉਣ ਲਈ ਬਹੁਤ ਜ਼ਰੂਰੀ ਹੈ।

Coronavirus antibodiesCoronavirus

ਜ਼ਿਕਰਯੋਗ ਹੈ ਕਿ ਇਸ ਸਮੇਂ ਸੂਬਾ ਸਰਕਾਰ ਦੀ ਪ੍ਰਤੀ ਦਿਨ 24000 ਟੈਸਟ ਕਰਵਾਉਣ ਦੀ ਸਮਰੱਥਾ ਹੈ ਅਤੇ ਅਗਲੇ ਹਫ਼ਤੇ ਤੱਕ 30,000 ਟੈਸਟਾਂ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿ੍ਰਪਾਲ ਸਿੰਘ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement