ਕੋਰੋਨਾ ਵਾਇਰਸ : ਇਕ ਦਿਨ ਵਿਚ ਸੱਭ ਤੋਂ ਵੱਧ 77266 ਨਵੇਂ ਮਾਮਲੇ, 1057 ਮੌਤਾਂ
Published : Aug 28, 2020, 11:26 pm IST
Updated : Aug 28, 2020, 11:26 pm IST
SHARE ARTICLE
image
image

ਕੋਰੋਨਾ ਵਾਇਰਸ : ਇਕ ਦਿਨ ਵਿਚ ਸੱਭ ਤੋਂ ਵੱਧ 77266 ਨਵੇਂ ਮਾਮਲੇ, 1057 ਮੌਤਾਂ

ਨਵੀਂ ਦਿੱਲੀ, 28 ਅਗੱਸਤ : ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਲਾਗ ਦੇ ਸੱਭ ਤੋਂ ਵੱਧ 77266 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਲਾਗ ਦੇ ਮਾਮਲੇ ਵੱਧ ਕੇ 3387500 ਹੋ ਗਏ ਜਦਕਿ ਸ਼ੁਕਰਵਾਰ ਤਕ 2583948 ਮਰੀਜ਼ ਇਸ ਮਾਰੂ ਬੀਮਾਰੀ ਤੋਂ ਠੀਕ ਹੋ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 1057 ਹੋਰ ਮਰੀਜ਼ਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 61529 ਹੋ ਗਈ। ਮੰਤਰਾਲੇ ਨੇ ਦਸਿਆ ਕਿ ਦੇਸ਼ ਵਿਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 76.28 ਫ਼ੀ ਸਦੀ ਹੈ ਅਤੇ ਮੌਤ ਦਰ ਡਿੱਗ ਕੇ 1.82 ਫ਼ੀ ਸਦੀ ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ 742023 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜੋ ਕੁਲ ਮਾਮਲਿਆਂ ਦਾ 21.90 ਫ਼ੀ ਸਦੀ ਹੈ। ਭਾਰਤ ਵਿਚ ਸੱਤ ਅਗੱਸਤ ਨੂੰ ਕੋਵਿਡ-19 ਦੇ ਮਾਮਲੇ 20 ਲੱਖ ਦੇ ਪਾਰ ਹੋ ਗਏ ਸਨ ਅਤੇ 23 ਅਗੱਸਤ ਨੂੰ ਮਾਮਲੇ 30 ਲੱਖ ਦੇ ਪਾਰ ਚਲੇ ਗਏ ਸਨ। ਇੰਡੀਅਨ ਮੈਡੀਕਲ ਰਿਸਰਚ ਕੌਂਸਲ ਮੁਤਾਬਕ ਦੇਸ਼ ਵਿਚ 27 ਅਗੱਸਤ ਤਕ 39477848 ਨਮੂਨਿਆਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 901338 ਨਮੂਨਿਆਂ ਦੀ ਜਾਂਚ ਵੀਰਵਾਰ ਨੂੰ ਕੀਤੀ ਗਈ। ਭਾਰਤ ਵਿਚ ਇਕ ਦਿਨ ਵਿਚ ਏਨੀ ਜ਼ਿਆਦਾ ਗਿਣਤੀ ਵਿਚ ਮਾਮਲੇ ਆਉਣ ਨਾਲ ਨਵਾਂ ਰੀਕਾਰਡ ਬਣ ਗਿਆ। ਇਕ ਦਿਨ ਵਿਚ 1057 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਕੁਲ ਮੌਤਾਂ ਦੀ ਗਿਣਤੀ ਵੱਧ ਕੇ 61529 ਹੋ ਗਈ ਹੈ। ਦੁਨੀਆਂ ਵਿਚ ਸੱਭ ਤੋਂ ਵੱਧ ਕੇਸਾਂ ਪੱਖੋਂ ਭਾਰਤ ਤੀਜੇ ਨੰਬਰ 'ਤੇ ਹੈ ਜਦਕਿ ਅਮਰੀਕਾ ਪਹਿਲੇ ਅਤੇ ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ। ਮਹਾਰਾਸ਼ਟਰ ਵਿਚ ਇਸ ਬੀਮਾਰੀ ਦੀ ਮਾਰ ਸੱਭ ਤੋਂ ਜ਼ਿਆਦਾ ਪੈ ਰਹੀ ਹੈ। ਇਥੇ ਸ਼ੁਕਰਵਾਰ ਨੂੰ 14 ਹਜ਼ਾਰimageimage ਤੋਂ ਵੱਧ ਮਾਮਲੇ ਸਾਹਮਣੇ ਆਏ। (ਏਜੰਸੀ)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement