ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ
Published : Aug 28, 2020, 4:47 pm IST
Updated : Aug 28, 2020, 4:52 pm IST
SHARE ARTICLE
Minister of Medical Education and Research issued appointment letter to 233 employees
Minister of Medical Education and Research issued appointment letter to 233 employees

ਨਵ ਨਿਯੁਕਤ ਮੁਲਾਜ਼ਮਾਂ ਵਿਚ 219 ਸਟਾਫ ਨਰਸਾਂ, 5 ਰੇਡੀਓਗ੍ਰਾਫਰ ਅਤੇ 9 ਲੈਬ ਟੈਕਨੀਸ਼ਅਨ ਸ਼ਾਮਿਲ

ਚੰਡੀਗੜ੍ਹ: ਕੋਵਿਡ-19 ਦੇ ਮੱਦੇਨਜ਼ਰ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਵਿਚ ਸਟਾਫ ਨਰਸਾਂ ਅਤੇ ਹੋਰ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਅੱਜ ਸੈਕਟਰ-7, ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿਚ 219 ਸਟਾਫ ਨਰਸਾਂ, 5 ਰੇਡੀਓਗ੍ਰਾਫਰ ਅਤੇ 9 ਲੈਬ ਟੈਕਨੀਸ਼ਅਨਾਂ ਸ਼ਾਮਲ ਹਨ।

Minister of Medical Education and Research issued appointment letter to 233 employeesMinister of Medical Education and Research issued appointment letter to 233 employees

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਅੱਜ ਇਥੇ 2 ਸਟਾਫ ਨਰਸਾਂ ਨੂੰ ਟੋਕਨ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦਕਿ 217 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਡਾਕ ਰਾਹੀਂ ਭੇਜ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸਟਾਫ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਸਬੰਧੀ ਲਿਖਤੀ ਪ੍ਰੀਖਿਆ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਲਈ ਗਈ ਸੀ।

Minister of Medical Education and Research issued appointment letter to 233 employeesMinister of Medical Education and Research issued appointment letter to 233 employees

 ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਸਟਾਫ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਗੂਲਰ ਆਧਾਰ 'ਤੇ ਇਹ ਭਰਤੀ ਕੀਤੀ ਗਈ ਹੈ। ਨਵ ਨਿਯੁਕਤ ਸਟਾਫ ਨਰਸਾਂ ਵਿੱਚੋਂ ਕਰੀਬ 119 ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ 100 ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਤਾਇਤਾਨ ਕੀਤਾ ਜਾਵੇਗਾ।

Captain Amarinder SiCaptain Amarinder Singh

 ਨਵ ਨਿਯੁਕਤ ਸਟਾਫ ਨਰਸਾਂ ਨੂੰ ਮੁਬਾਰਕਬਾਦ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਟਾਫ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਨਵ-ਨਿਯੁਕਤ ਸਟਾਫ ਨਰਸਾਂ ਦੀ ਤੈਨਾਤੀ ਨਾਲ ਮੈਡੀਕਲ ਕਾਲਜਾਂ/ਹਸਪਤਾਲਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿਚ ਕਾਫੀ ਮਦਦ ਮਿਲੇਗੀ।

 ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸਟਾਫ ਨਰਸਾਂ ਨੂੰ ਨੌਕਰੀ ਦੇ ਨਾਲ-ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਸਮਝਦੇ ਹੋਏ ਅਤੇ ਨਿੱਜੀ ਤੌਰ 'ਤੇ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ। ਇਸ ਨਾਲ ਜਿਥੇ ਉਨ੍ਹਾਂ ਦਾ ਸਮਾਜ ਵਿਚ ਰੁਤਬਾ ਵਧੇਗਾ, ਉਥੇ ਹੀ ਸਿਹਤ ਵਿਭਾਗ ਬਾਰੇ ਲੋਕਾਂ ਦਾ ਨਜਰੀਆ ਹੋਰ ਬਿਹਤਰ ਹੋਵੇਗਾ। ਇਸ ਮੌਕੇ ਨਵ ਨਿਯੁਕਤ ਸਟਾਫ ਨਰਸਾਂ ਨੇ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਜੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੀਆਂ। 

Minister of Medical Education and Research issued appointment letter to 233 employeesMinister of Medical Education and Research issued appointment letter to 233 employees

 ਇਸ ਉਪਰੰਤ ਸੋਨੀ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਪ੍ਰਿੰਸੀਪਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿਚ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਮੈਡੀਕਲ ਕਾਲਜਾਂ ਵਿਚ ਟੈਸਟਿੰਗ ਸਮਰੱਥਾ ਵਧਾਉਣ, ਐਮਰਜੈਂਸੀ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਸਮੇਤ ਮਰੀਜ਼ਾਂ ਨੂੰ ਮੁਹੱਈਆ ਕੀਤੀ ਜਾ ਰਹੀਆਂ ਹੋਰ ਸੁਵਿਧਾਵਾਂ ਦੀ ਸਮੀਖਿਆ ਕੀਤੀ ਗਈ।  ਇਸ ਮੌਕੇ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement