ਕੋਰੋਨਾ ਕਹਿਰ ਦੌਰਾਨ ਵਿਧਾਨ ਸਭਾ ਦਾ ਮਾਨਸੂਨ ਇਜਲਾਸ, ਪੀਪੀਈ ਕਿੱਟਾਂ ਪਾ ਕੇ ਪਹੁੰਚੇ ‘ਆਪ’ ਵਿਧਾਇਕ
Published : Aug 28, 2020, 11:57 am IST
Updated : Aug 28, 2020, 12:01 pm IST
SHARE ARTICLE
One-day monsoon session of Punjab assembly
One-day monsoon session of Punjab assembly

ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅਯੋਜਿਤ ਕੀਤਾ ਗਿਆ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਪੀਪੀਈ ਕਿੱਟਾਂ ਪਾ ਕੇ ਵਿਧਾਨ ਸਭਾ ਪਹੁੰਚੇ। ਮਾਨਸੂਨ ਇਜਲਾਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

One-day monsoon session of Punjab assemblyOne-day monsoon session of Punjab assembly

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਵਿਧਾਨ ਸਭਾ ਵਿਚ ਸ਼ਾਮਲ ਨਹੀਂ ਹੋਏ। ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਛੇ ਵਿਧਾਇਕ ਸ਼ਾਮਲ ਹੋਏ। ਇਸ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਸਮੇਤ ਕੁਝ ਵਿਧਾਇਕ ਸਦਨ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਮੁੱਖ ਮੰਤਰੀ ਸਮੇਤ 41 ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿਚ ਹਿੱਸਾ ਲਿਆ।

Punjab Assembly SessionPunjab Assembly Session

ਇਸ ਦੇ ਨਾਲ ਹੀ ਕੁਝ ਆਮ ਆਦਮੀ ਪਾਰਟੀ ਵਰਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਦੱਸ ਦਈਏ ਕਿ ਕੋਰੋਨਾ ਦੇ ਕਹਿਰ ਕਰਕੇ ਪੰਜਾਬ ਦੇ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਟੈਸਟ ਹੋਇਆ ਹੈ। ਦੋ ਦਰਜਨ ਤੋਂ ਵੱਧ ਵਿਧਾਇਕ ਕੋਰੋਨਾ ਪਾਜ਼ੇਟਿਵ ਹਨ ਅਤੇ ਉਹ ਇਜਲਾਸ ਵਿਚ ਸ਼ਾਮਲ ਨਹੀਂ ਹੋਏ। ਵਿਧਾਨ ਸਭ ਸੈਸ਼ਨ ਤੋਂ ਪਹਿਲਾਂ ਕੋਰੋਨਾ ਪਾਜ਼ੇਟਿਵ ਹੋਣ ਵਾਲੇ ਵਿਧਾਇਕਾਂ ਦੀ ਗਿਣਤੀ 30 ਤੱਕ ਪਹੁੰਚ ਗਈ ਸੀ।

Captain Amarinder SiCaptain Amarinder Singh

ਪੰਜਾਬ ਸਰਕਾਰ ਦੇ ਹੁਣ ਤੱਕ 5 ਮੰਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਵੱਲੋਂ ਕੋਰੋਨਾ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਵਿਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਗਈ ਸੀ।  ਇਸ ਦੇ ਨਾਲ ਹੀ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਧਰਨੇ ਬੰਦ ਕਰਨ ਦੀ ਅਪੀਲ ਵੀ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement