ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਇਜਲਾਸ ਕਈ ਬਿੱਲ ਪਾਸ ਕਰਨ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ!
Published : Aug 28, 2020, 4:04 pm IST
Updated : Aug 28, 2020, 4:04 pm IST
SHARE ARTICLE
Monsoon Session
Monsoon Session

ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਬਾਅਦ ਸ਼ੁਰੂ ਹੋਇਆ।     ਸਦਨ ਦੀ ਕਾਰਵਾਈ ਨੂੰ ਕਈ ਬਿੱਲਾਂ ਦੀ ਮਨਜ਼ੂਰੀ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤਾ ਗਿਆ। ਇਜਲਾਸ 'ਚ ਅਕਾਲੀ ਦਲ ਦਾ ਕੋਈ ਵੀ ਆਗੂ ਹਾਜ਼ਰ ਨਹੀਂ ਹੋਇਆ। ਜਦਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸਦਨ ਦੇ ਬਾਹਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਦਿਆਂ ਨਾਅਰੇਬਾਜ਼ੀ ਵੀ ਕੀਤੀ।

punjab Vidhan Sabhapunjab Vidhan Sabha

ਇਸ ਇਜਲਾਸ ਨੂ ੰਲੈ ਕੇ ਕਈ ਦਿਨਾਂ ਤੋਂ ਘਮਾਸਾਨ ਜਾਰੀ ਸੀ। ਜਿੱਥੇ ਸ਼੍ਰੋਮਣੀ ਅਕਾਲੀ ਦਲ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕਰ ਰਿਹਾ ਸੀ, ਉਥੇ ਹੀ ਜ਼ਿਆਦਾਤਰ ਵਿਧਾਇਕਾਂ ਦੇ ਕਰੋਨਾ ਪਾਜ਼ੇਟਿਵ ਆਉਣ ਬਾਅਦ ਸਰਕਾਰ ਇਸ ਨੂੰ ਇਕ ਦਿਨ 'ਚ ਹੀ ਸਮੇਟਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਵੀ ਕਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਕਰੋਨਾ ਪਾਜ਼ੇਟਿਵ ਆਏ ਵਿਧਾਇਕਾਂ ਦੇ ਸੰਪਰਕ 'ਚ ਆਏ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਨਾ ਆਉਣ ਦੀ ਸਲਾਹ ਦਿਤੀ ਸੀ। ਬਾਅਦ 'ਚ ਸ਼੍ਰੋਮਣੀ ਅਕਾਲੀ ਦਲ ਨੇ ਇਜਲਾਸ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ।

Monsson SessionMonsson Session

ਇਕ ਰੋਜ਼ਾ ਇਜਲਾਸ ਦੌਰਾਨ ਸਦਨ 'ਚ ਤਿੰਨ ਬਿੱਲ ਪਾਸ ਕੀਤੇ ਗਏ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਦੀਆਂ ਦਾ ਚੰਗਾ ਆਚਰਨ (ਅਸਥਾਈ ਰਿਹਾਈ) ਸੋਧਨਾ ਬਿੱਲ-2020 ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ (ਦੂਜੀ ਸੋਧੀ) ਬਿੱਲ-2020 ਪੇਸ਼ ਕੀਤਾ ਗਿਆ ਜੋ ਪਾਸ ਕਰ ਦਿਤੇ ਗਏ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਆਰਨੀਨੈਂਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਮਤਾ ਪਾਸ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ 'ਚ ਪਾਸ ਕਰ ਦਿਤਾ ਗਿਆ।

Monsson SessionMonsson Session

ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ 'ਤੇ ਸਦਨ 'ਚੋਂ ਜਾਣਬੁਝ ਕੇ ਗ਼ੈਰਹਾਜ਼ਰ ਰਹਿਣ ਦਾ ਇਲਜ਼ਾਮ ਲਾਇਆ, ਜਿਸ ਦਾ ਜਵਾਬ ਦਿੰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿਧਾਇਕਾਂ ਨੂੰ ਸਦਨ 'ਚ ਨਾ ਆਉਣ ਦੀ ਅਪੀਲ ਖੁਦ ਮੁੱਖ ਮੰਤਰੀ ਵਲੋਂ ਕੀਤੀ ਗਈ ਸੀ। ਇਸੇ ਤਰ੍ਹਾਂ ਸਪੀਕਰ ਵਲੋਂ ਵੀ ਕਰੋਨਾ ਦੇ ਮੱਦੇਨਜ਼ਰ ਹਾਜ਼ਰੀ ਸੀਮਤ ਰੱਖਣ ਦੀ ਸਲਾਹ ਦਿਤੀ ਗਈ ਸੀ।

Monsson SessionMonsson Session

ਸੈਸ਼ਨ ਦੌਰਾਨ ਵਿਧਾਨ ਸਭਾ ਅੰਦਰ 117 ਵਿਚੋਂ ਕੇਵਲ 52 ਵਿਧਾਇਕ ਹੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੂੰ ਦਾਖ਼ਲਾ ਮਿਲਿਆ ਜਦਕਿ ਅਕਾਲੀ ਦਲ ਨੇ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ। ਇਸੇ ਦੌਰਾਨ ਕੁੱਝ 'ਆਪ' ਵਿਧਾਇਕਾਂ ਨੂੰ ਜਦੋਂ ਸੰਸਦ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਵਿਰੋਧ 'ਚ ਪੀਪੀਈ ਕਿੱਟਾਂ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਦੋਸ਼ ਸੀ ਕਿ ਜਿਹੜੇ ਵਿਧਾਇਕਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ, ਉਨ੍ਹਾਂ ਨੂੰ ਵੀ ਰੋਕਿਆ ਗਿਆ ਹੈ।
Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement