ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ
Published : Aug 28, 2020, 7:16 pm IST
Updated : Aug 28, 2020, 7:16 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ

ਚੰਡੀਗੜ੍ਹ, 28 ਅਗਸਤ - ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ। ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ।
ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤਿੰਨੋਂ ਆਰਡੀਨੈਂਸਾਂ ਕਾਰਨ ਹੋਈਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਪ੍ਰਤੀ ਗੰਭੀਰਤਾ ਨਾਲ ਚਿੰਤਤ ਹੈ:

Captain Amrinder Singh Captain Amrinder Singh

ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ 'ਤੇ ਮੁੱਲ ਦਾ ਬੀਮਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ, 2020, ਜੋ ਕਿ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰਾਜ ਵਿੱਚ ਸਥਾਪਿਤ ਕੀਤੀ ਗਈ ਤੇ ਸਮੇਂ ਨਾਲ ਉਪਯੋਗੀ ਸਾਬਤ ਹੋਈ ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਅਤੇ ਭਾਰਤ ਦੇ ਸੰਵਿਧਾਨ ਦੇ ਵੀ ਵਿਰੁੱਧ ਹਨ।

Monsoon SessionMonsoon Session

ਸੰਵਿਧਾਨ ਦੀ ਦੂਜੀ ਸੂਚੀ ਵਿੱਚ ਦਰਜ 14 ਨੰਬਰ ਦੀ ਐਂਟਰੀ ਵਿਚ ਖੇਤੀਬਾੜੀ ਨੂੰ ਰਾਜਾਂ ਦਾ ਵਿਸ਼ਾ ਬਣਾਇਆ ਗਿਆ ਹੈ, ਇਸ ਲਈ ਇਹ ਆਰਡੀਨੈਂਸ ਰਾਜਾਂ ਦੇ ਕਾਰਜਾਂ ਅਤੇ ਸੰਵਿਧਾਨ ਵਿਚ ਦਰਜ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਦੁਖੀ ਵਿਕਰੀ ਨੂੰ ਉਤਸ਼ਾਹਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇਹ ਸਦਨ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ।

Monsoon SessionMonsoon Session

ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੁਆਰਾ ਸਰਕਾਰੀ ਖਰੀਦ ਦੀ ਨਿਰੰਤਰਤਾ ਹੈ।
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਕੀਰਤ ਸਿੰਘ ਕੋਟਲੀ, ਆਪ ਦੇ ਵਿਧਾਇਕ ਕੰਵਰ ਸੰਧੂ ਤੇ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਇਸ ਮਤੇ ਦਾ ਸਮਰਥਨ ਕੀਤਾ।

Monsoon SessionMonsoon Session

ਕੁਝ ਮੈਂਬਰਾਂ ਨੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਚਿਰਾਂ ਤੋਂ ਚੱਲਿਆ ਆ ਰਿਹਾ ਆੜ੍ਹਤੀਆ ਤੇ ਤੋਲੇ ਦਾ ਸਿਸਟਮ ਖਤਮ ਹੋ ਜਾਵੇਗਾ। ਆਪਣੀ ਦਲੀਲ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਸੂਬਾ ਅੱਸੀਵਿਆਂ ਦੇ ਕਾਲੇ ਦੌਰ ਵੱਲ ਮੁੜ ਧੱਕਿਆ ਜਾਵੇਗਾ ਕਿਉਂਕਿ ਇਹ ਇਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਹਮੇਸ਼ਾ ਹੀ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦਾ ਹੈ।

Monsoon SessionMonsoon Session

ਸਮਰਥਨ ਮੁੱਲ ਨੂੰ ਐਮ.ਐਸ.ਪੀ. ਅਤੇ ਕੌਮੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ 'ਤੇ ਤਬਾਹ ਹੋ ਜਾਵੇਗੀ ਖਾਸ ਕਰਕੇ 70 ਫੀਸਦੀ ਉਹ ਕਿਸਾਨ ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ। ਉਨ੍ਹਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਵਿਕੀ ਹੈ।

One Day Monsoon Session Of Punjab AssemblyOne Day Monsoon Session Of Punjab Assembly

ਉਨ੍ਹਾਂ ਅੱਗੇ ਦੱਸਿਆ ਕਿ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਦੇ ਕੀਮਤੀ ਸੋਮਿਆਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੋਈ ਹੈ। ਪਹਿਲੀ ਵਾਰ ਸਾਲ 2004 ਵਿੱਚ ਅਜਿਹੀ ਕੋਸ਼ਿਸ਼ ਹੋਈ ਸੀ ਪਰ ਉਸ ਸਮੇਂ ਉਨ੍ਹਾਂ ਨੇ ਵਿਧਾਨ ਸਭਾ ਨੇ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਸੂਬੇ ਅਤੇ ਇਸ ਦੇ ਖੇਤੀਬਾੜੀ ਪ੍ਰਧਾਨ ਅਰਥਚਾਰੇ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਤਾ ਪੰਜਾਬ ਦਾ ਰੋਸ ਪ੍ਰਗਟਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਭੇਜਿਆ ਜਾਵੇਗਾ।

One Day Monsoon Session Of Punjab AssemblyOne Day Monsoon Session Of Punjab Assembly

ਤੱਥਾਂ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਮੂਲ ਅਧਾਰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਹਨ ਜਿਨ੍ਹਾਂ ਦੇ ਨਤੀਜੇ ਕੌਮੀ ਪੱਧਰ 'ਤੇ ਵੀ ਭੈੜੇ ਨਿਕਲ ਸਕਦੇ ਹਨ ਕਿਉਂ ਜੋ ਸਿੱਟੇ ਵਜੋਂ ਐਫ.ਸੀ.ਆਈ. ਦੀ ਹੋਂਦ ਮਿੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਵੀ ਆਪਣੀ ਹੋਂਦ ਬਚਾਅ ਨਹੀਂ ਸਕੇਗਾ ਜੋ ਕਿ ਪੇਂਡੂ ਖੇਤਰਾਂ ਅਤੇ ਲਿੰਕ ਸੜਕਾਂ ਦੇ ਵਿਕਾਸ ਦਾ ਕੰਮ ਕਰਦਾ ਹੈ।

Shiromani Akali Dal Shiromani Akali Dal

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿਚ ਨਾ ਆਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣਬੁੱਝ ਕੇ ਵਿਧਾਨ ਸਭਾ ਵਿਚੋਂ ਗੈਰ-ਹਾਜ਼ਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਦੁਆਰਾ ਦਿੱਤੇ ਗਏ ਭਰੋਸੇ 'ਤੇ ਕੌਣ ਯਕੀਨ ਕਰੇਗਾ।

Farmer Farmer

ਪੰਜਾਬ ਦੇ ਦੇਸ਼ ਦਾ ਅੰਨ ਭੰਡਾਰ ਹੋਣ ਦੇ ਅਕਸ ਨੂੰ ਉਭਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 60ਵਿਆਂ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ। ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ।

Central government Central government

ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
ਸਮੂਹ ਖੇਤੀਬਾੜੀ ਪ੍ਰਧਾਨ ਸੂਬਿਆਂ ਖਾਸ ਕਰਕੇ ਹਰਿਆਣਾ ਨੂੰ ਜਜ਼ਬਾਤੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਅਜਿਹੇ ਆਰਡੀਨੈਂਸਾਂ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ। ਮੁੱਖ ਮੰਤਰੀ ਨੇ ਉਹਨਾਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਅਹਿਮ ਮੌਕੇ ਸੂਬਾ ਸਰਕਾਰ ਦਾ ਸਾਥ ਦਿੱਤਾ।

ਭਾਜਪਾ ਦੇ ਵਿਧਾਇਕ ਦਿਨੇਸ਼ ਸਿੰਘ ਨੇ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਕਿਤੇ ਵੀ ਇਨ੍ਹਾਂ ਆਰਡੀਨੈਂਸਾਂ ਵਿੱਚ ਲਿਖਿਆ ਨਹੀਂ ਗਿਆ ਕਿ ਐਮ.ਐਸ.ਪੀ. ਪ੍ਰਥਾ ਖਤਮ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਦਨ ਵਿਚੋਂ ਗੈਰ-ਹਾਜ਼ਰ ਸਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement