ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਕੀਤਾ ਵੱਡਾ ਫ਼ੈਸਲਾ
Published : Aug 28, 2020, 9:32 am IST
Updated : Aug 28, 2020, 9:32 am IST
SHARE ARTICLE
SGPC
SGPC

ਹਰਚਰਨ ਸਿੰਘ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ, ਡਾ. ਰੂਪ ਸਿੰਘ ਦਾ ਅਸਤੀਫ਼ਾ ਪ੍ਰਵਾਨ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿਚ ਸ਼੍ਰੋੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਅਪਣੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਕਮੇਟੀ ਦੇ ਮੌਜੂਦਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਅੱਜ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸਵੀਕਾਰ ਕਰ ਲਿਆ।  

SGPCSGPC

ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਰੀਪੋਰਟ 'ਤੇ ਗੰਭੀਰਤਾ ਨਾਲ ਵਿਚਾਰ ਮਗਰੋਂ ਰੀਪੋਰਟ ਵਿਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਕਰਮਚਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਹੈ।

Akal takhat sahibAkal takhat sahib

ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁੱਝ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਿਜੀ ਲਾਲਸਾ, ਬੇਈਮਾਨੀ ਤੇ ਮਿਲੀਭੁਗਤ ਨਾਲ ਸਮੁੱਚੀ ਸੰਸਥਾ ਅਤੇ ਸਿੱਖ ਕੌਮ ਨੂੰ ਵੱਡੀ ਨਮੋਸ਼ੀ ਦੇ ਸਾਹਮਣੇ ਕੀਤਾ ਜਿਸ ਕਾਰਨ ਡੂੰਘੀ ਮਾਨਸਕ ਪੀੜਾ ਵਿਚੋਂ ਲੰਘਣਾ ਪਿਆ।

Gobind Singh LongowalGobind Singh Longowal

ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਬੇਹੱਦ ਅਫ਼ਸੋਸ ਹੈ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਅਤੇ ਵੰਡਣ ਦੀ ਸੇਵਾ ਦੀਆਂ ਵੱਡੀਆਂ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ, ਉਨ੍ਹਾਂ ਨੇ ਇਸ ਜ਼ੁੰਮੇਵਾਰੀ ਵਿਚ ਵੱਡੀਆਂ ਕੁਤਾਹੀਆਂ ਹੀ ਨਹੀਂ ਕੀਤੀਆਂ, ਸਗੋਂ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਮਾਫ਼ ਨਹੀਂ ਕੀਤਾ ਜਾ ਸਕਦਾ।

 

ਭਾਈ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਰਬਸੰਮਤੀ ਨਾਲ ਜਾਂਚ ਰੀਪੋਰਟ ਪ੍ਰਵਾਨ ਕਰਨ ਮਗਰੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ ਜਿਸ ਅਨੁਸਾਰ ਇਸ ਮਾਮਲੇ ਤੇ ਪਹਿਲੇ ਤੋਂ ਹੀ ਮੁੱਖ ਜ਼ਿੰਮੇਵਾਰ ਮੰਨੇ ਜਾਦੇ  ਸ. ਕੰਵਲਜੀਤ ਸਿੰਘ ਸੀ.ਜੀ.ਐੱਲ. ਸਹਾਇਕ ਸੁਪਰਵਾਈਜ਼ਰ ਜੋ ਪਹਿਲਾਂ ਸੇਵਾਮੁਕਤ ਹੋ ਚੁੱਕਾ ਹੈ, ਦੇ ਫ਼ੰਡ ਰੀਲੀਜ਼ ਕਰਨ 'ਤੇ ਰੋਕ ਲਗਾਈ ਜਾਂਦੀ ਹੈ, ਤਾਂ ਜੋ ਬਣਦੀ ਰਿਕਵਰੀ ਕੀਤੀ ਜਾ ਸਕੇ।

Gobind Singh LongowalGobind Singh Longowal

ਉਸ 'ਤੇ ਰਿਕਾਰਡ ਵਿਚ ਹੇਰਾ-ਫੇਰੀ, ਖ਼ੁਰਦ-ਬੁਰਦ ਕਰਨ ਅਤੇ ਧੋਖਾਧੜੀ ਦਾ ਫ਼ੌਜਦਾਰੀ ਪਰਚਾ ਵੀ ਦਰਜ ਕਰਵਾਇਆ ਜਾਵੇਗਾ। ਸ. ਬਾਜ ਸਿੰਘ ਕਲਰਕ, ਸ. ਗੁਰਬਚਨ ਸਿੰਘ ਮੀਤ ਸਕੱਤਰ ਨੂੰ ਤੁਰਤ  ਮੁਅੱਤਲ ਕੀਤਾ ਜਾਂਦਾ ਹੈ। ਸ. ਦਲਬੀਰ ਸਿੰਘ ਹੈਲਪਰ ਨੂੰ ਮੁਅੱਤਲ ਕਰਦਿਆਂ ਇਸ ਉਪਰ ਵੀ ਉਪਰੋਕਤ ਤਿੰਨਾਂ ਸਮੇਤ ਫ਼ੌਜਦਾਰੀ ਪਰਚਾ ਦਰਜ ਕਰਵਾਇਆ ਜਾਵੇਗਾ।

ਸ. ਕੁਲਵੰਤ ਸਿੰਘ ਜਿਲਦਸਾਜ਼ ਤੇ ਸ. ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਤੁਰਤ ਰੱੱਦ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਨੂੰ ਬਲੈਕ ਲਿਸਟ ਕੀਤਾ ਜਾਂਦਾ ਹੈ। ਸ. ਸਤਿੰਦਰ ਸਿੰਘ ਮੀਤ ਸਕੱਤਰ ਫ਼ਾਇਨਾਂਸ, ਸ. ਨਿਸ਼ਾਨ ਸਿੰਘ ਮੀਤ ਸਕੱਤਰ ਨੂੰ ਮੁਅੱਤਲ ਕੀਤਾ ਜਾਂਦਾ ਹੈ। ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਤੁਰਤ ਮੁਅੱਤਲ ਕੀਤਾ ਜਾਂਦਾ ਹੈ ਅਤੇ ਅਗਲੇਰੀ ਵਿਭਾਗੀ ਕਰਵਾਈ ਕੀਤੀ ਜਾਵੇਗੀ।

ਡਾ. ਰੂਪ ਸਿੰਘ ਮੁੱਖ ਸਕੱਤਰ ਵਲੋਂ ਪਹਿਲਾਂ ਹੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ ਪ੍ਰਵਾਨ ਕੀਤਾ ਜਾਂਦਾ ਹੈ। ਸ. ਗੁਰਮੁਖ ਸਿੰਘ ਸੁਪਰਵਾਈਜ਼ਰ ਪਬਲੀਕੇਸ਼ਨ ਨੂੰ ਮੁਅੱਤਲ ਕੀਤਾ ਜਾਂਦਾ ਹੈ। ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਜੋ ਅਹੁਦੇ ਦੀਆਂ ਜ਼ੁੰਮੇਵਾਰੀਆਂ ਨਿਭਾਉਣ ਵਿਚ ਅਸਮਰੱਥ ਰਹੇ ਦਾ ਹੇਠਲੇ ਕਰਮਚਾਰੀਆਂ ਵਲੋਂ ਰਿਕਾਰਡ ਵਿਚ ਤੋੜ-ਮਰੋੜ ਕਰਨ ਬਾਰੇ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਮੁਲਾਜ਼ਮਾਂ ਨਾਲ ਮਿਲੀਭੁਗਤ ਦਾ ਸੰਕੇਤ ਦਿੰਦਾ ਹੈ।

ਸੰਸਥਾ ਦਾ ਮੁੱਖ ਪ੍ਰਸ਼ਾਸਕ ਹੋਣ ਕਰ ਕੇ ਇਹ ਜ਼ੁੰਮੇਵਾਰ ਹੈ ਅਤੇ ਇਸ ਵਿਰੁਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ. ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਂਟੈਂਟ ਐਸ.ਐਸ. ਕੋਹਲੀ ਐਂਡ ਐਸੋਸੀਏਟਸ ਦੀਆਂ ਸੇਵਾਵਾਂ ਤੁਰਤ ਖ਼ਤਮ ਕੀਤੀਆਂ ਜਾਂਦੀਆਂ ਹਨ ਅਤੇ ਜਾਂਚ ਕਮਿਸ਼ਨ ਵਲੋਂ ਇਸ ਵਿਰੁਧ ਦਿਤੀ ਰੀਪੋਰਟ ਅਨੁਸਾਰ ਇਸ ਪਾਸੋਂ 75 ਫ਼ੀਸਦੀ ਰਿਕਵਰੀ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਸ. ਜੁਝਾਰ ਸਿੰਘ ਸਹਾਇਕ ਅਕਾਊਂਟੈਂਟ ਨੂੰ ਮੁਅੱਤਲ ਕੀਤਾ ਜਾਂਦਾ ਹੈ, ਸ. ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਤੁਰੰਤ ਖ਼ਤਮ ਕੀਤੀਆਂ ਜਾਂਦੀਆਂ ਹਨ।  ਸ. ਪਰਮਦੀਪ ਸਿੰਘ ਇੰਚਾਰਜ ਨੂੰ ਤੁਰਤ ਮੁਅੱਤਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸ. ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਵਿਚ ਸਬ-ਕਮੇਟੀ ਕਾਇਮ ਕੀਤੀ ਗਈ ਹੈ, ਜੋ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦਾ ਕਾਰਜ ਕਰੇਗੀ।

ਅੰਤ੍ਰਿੰਗ ਕਮੇਟੀ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਭੁਪਿੰਦਰ ਸਿੰਘ ਅਸੰਧ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement