45,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
Published : Aug 28, 2020, 7:07 pm IST
Updated : Aug 28, 2020, 7:07 pm IST
SHARE ARTICLE
Vigilance nabs Patwari for taking bribe Rs.45,000
Vigilance nabs Patwari for taking bribe Rs.45,000

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਮੁਕੇਰੀਆਂ  ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ

ਚੰਡੀਗੜ੍ਹ,28 ਅਗਸਤ - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਮੁਕੇਰੀਆਂ  ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ  ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ। ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement