ਸਰਕਾਰੀ ਸੰਪਤੀਆਂ ਨਿੱਜੀ ਹੱਥਾਂ ’ਚ ਦੇਣ ਵਾਲੇ ਮੋਦੀ ਦੇ ਰਾਹ ’ਤੇ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ
Published : Aug 28, 2021, 6:51 pm IST
Updated : Aug 28, 2021, 6:51 pm IST
SHARE ARTICLE
Harpal Cheema
Harpal Cheema

-ਮਾਰੂ ਫ਼ੈਸਲੇ ਲੈਣ ਤੋਂ ਪਿੱਛੇ ਨਾ ਹਟੇ ਤਾਂ ਕਾਂਗਰਸ ਦੀ ਇੱਟ ਨਾਲ ਇੱਟ ਖੜਕਾ ਦੇਣਗੇ ਲੋਕ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਨੂੰ ਪ੍ਰਾਈਵੇਟ ਹੱਥਾਂ ’ਚ ਵੇਚੇ ਜਾਣ ਦੇ ਫ਼ੈਸਲਿਆਂ ਨੂੰ ਬੇਹੱਦ ਘਾਤਕ ਅਤੇ ਮਾਫ਼ੀਆ ਰਾਜ ਦੀ ਅੱਤ ਦੱਸਿਆ ਹੈ। ‘ਆਪ’ ਨੇ ਸਰਕਾਰੀ ਸੰਪਤੀਆਂ ਵੇਚੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਅਜਿਹੇ ਮਾਰੂ ਫ਼ੈਸਲਿਆਂ ਤੋਂ ਨਾ ਮੁੜੀ ਤਾਂ ਲੋਕ ਸੱਤਾਧਾਰੀ ਕਾਂਗਰਸੀਆਂ ਦੀ ਇੱਟ ਨਾਲ ਇੱਟ ਖੜਕਾ ਦੇਣਗੇ।

Captain Amarinder SinghCaptain Amarinder Singh

ਚੀਮਾ ਨੇ ਕਿਹਾ ਕਿ ਸੱਤਾਧਾਰੀਆਂ  ਦੀ ਅਜਿਹੀ ਅੱਤ ਹੀ ਪੰਜਾਬ ’ਚੋਂ ਕਾਂਗਰਸ ਦੇ ਹਮੇਸ਼ਾਂ ਲਈ ਅੰਤ ਦਾ ਕਾਰਨ ਬਣੇਗੀ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਜਾ ਰਹੇ ਅਜਿਹੇ ਪੰਜਾਬ ਮਾਰੂ ਫ਼ੈਸਲਿਆਂ ਬਾਰੇ ਸਪੱਸ਼ਟੀਕਰਨ ਵੀ ਮੰਗਿਆ। ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਸੰਪਤੀਆਂ ਅਤੇ ਅਦਾਰਿਆਂ ਨੂੰ ਚੰਦ ਚਹੇਤੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੇ ਰਾਹ ਤੁਰੀ ਹੋਈ ਹੈ

PM modiPM modi

ਠੀਕ ਉਸੇ ਤਰ੍ਹਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਜਾਬ ਦੇ ਸਰਕਾਰੀ ਅਸਾਸਿਆਂ (ਪ੍ਰਾਪਰਟੀਜ਼) ਨੂੰ ਚਹੇਤੇ ਨਿੱਜੀ ਹੱਥਾਂ ’ਚ ਲੁਟਾਉਣ ਦੇ ਕੁਰਾਹੇ ਪੈ ਗਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਸਰਕਾਰੀ ਰੈਸਟ ਹਾਊਸਾਂ, ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੇ ਅੰਮ੍ਰਿਤਸਰ ਦੇ ਗੁਰੂ ਨਾਨਕ ਆਡੀਟੋਰੀਅਮ, ਗੋਲਬਾਗ ਸਪੋਰਟਸ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ, ਖੇਡ ਵਿਭਾਗ ਅਧੀਨ ਪੈਂਦੇ ਬਹੁ ਮੰਤਵੀਂ ਸਟੇਡੀਅਮ ਮੋਹਾਲੀ

Harpal Cheema Harpal Cheema

ਸ੍ਰੀ ਦਸ਼ਮੇਸ਼ ਮਾਰਸ਼ਲ ਆਰਟਸ ਅਤੇ ਸਪੋਰਟਸ ਅਕੈਡਮੀ ਸਮੇਤ ਮੋਗਾ, ਲੁਧਿਆਣਾ ਅਤੇ ਫਿਰੋਜ਼ਪੁਰ ’ਚ ਅਰਬਾਂ-ਖਰਬਾਂ ਰੁਪਏ ਦੀਆਂ ਸਰਕਾਰੀ ਸੰਪਤੀਆਂ ਦੀ ਸ਼ਨਾਖਤ ਕਰਕੇ ਇਹਨਾਂ ਨੂੰ ਕੌਡੀਆਂ ਦੇ ਮੁੱਲ ਨਿੱਜੀ ਹੱਥਾਂ ’ਚ ਦੇਣ ਦੀ ਪ੍ਰੀਕਿਰਿਆ ਤੇਜ਼ੀ ਨਾਲ ਆਰੰਭ ਰੱਖੀ ਹੈ। ਚੀਮਾ ਨੇ ਪੁੱਛਿਆ ਕਿ ਕੈਪਟਨ ਸਰਕਾਰ ਇਹਨਾਂ ਸੰਪਤੀਆਂ ਨੂੰ ਨਿੱਜੀ ਹੱਥਾਂ ’ਚ ਸੌਂਪਣ ਲਈ ਜਿਸ ਤੇਜ਼ੀ ਨਾਲ ਬੈਠਕਾਂ ਦਰ ਬੈਠਕਾਂ ਕਰ ਰਹੀ ਹੈ, ਪੰਜਾਬ ਦੇ ਲੋਕਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਓਨੀ ਤੇਜ਼ੀ ਕਿਉਂ ਨਹੀਂ ਦਿਖਾਉਂਦੀ। 

Akali BJPAkali BJP

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰਾਂ ਦੇ ਅਜਿਹੇ ਮਾਰੂ ਫ਼ੈਸਲਿਆਂ ਪਿੱਛੇ ਸੱਤਾਧਾਰੀਆਂ, ਅਫਸਰਾਂ ਅਤੇ ਧਨਾਢ ਲੋਕਾਂ ਦਾ ਨਾਪਾਕ ਮਾਫ਼ੀਆ ਸਰਗਰਮ ਹੈ।  ਇਹ ਮਾਫ਼ੀਆ ਪਿਛਲੀ ਬਾਦਲ-ਭਾਜਪਾ ਸਰਕਾਰ ਵੇਲੇ ਵੀ ਸਰਗਰਮ ਸੀ, ਜਿਸ ਤਹਿਤ ਸੱਭਿਆਚਾਰਕ ਮਹਿਕਮੇ ਦੀਆਂ ਦਰਜਨਾਂ ਸੰਪਤੀਆਂ ਕੌਡੀਆਂ ਦੇ ਭਾਅ ਲੁੱਟਾ ਦਿੱਤੀਆਂ ਗਈਆਂ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਅਜਿਹੇ ਮਾਰੂ ਫ਼ੈਸਲਿਆਂ ਤੋਂ ਵਾਪਸ ਨਾ ਮੁੜੀ ਤਾਂ 2022 ’ਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੀਆਂ ਸਰਕਾਰੀ ਸੰਪਤੀਆਂ ਨੂੰ ਮਾਫ਼ੀਆ ਦੇ ਕਬਜ਼ੇ ’ਚੋਂ ਵਾਪਸ ਲਿਆ ਜਾਵੇਗਾ ਅਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਸਿਆਸਤਦਾਨਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement