ਆਖ਼ਰਕਾਰ ਕੈਪਟਨ ਸਰਕਾਰ ਨੂੰ ਮੰਨਣਾ ਪਿਆ ਕਿ ਬਿਜਲੀ ਸਮਝੌਤੇ ਮਾਰੂ ਹਨ: ਅਮਨ ਅਰੋੜਾ
Published : Aug 28, 2021, 5:58 pm IST
Updated : Aug 28, 2021, 5:58 pm IST
SHARE ARTICLE
 Eventually Captain government admits that power deals are fatal: Aman Arora
Eventually Captain government admits that power deals are fatal: Aman Arora

-ਜਿੰਨਾਂ ਚਿਰ ਸਮਝੌਤੇ ਰੱਦ ਹੋ ਕੇ ਸਸਤੀ ਬਿਜਲੀ ਨਹੀਂ ਮਿਲਦੀ, ਓਨਾਂ ਚਿਰ ਸਰਕਾਰ 'ਤੇ ਭਰੋਸਾ ਨਹੀਂ ਕਰਦੀ ਜਨਤਾ: ਮੀਤ ਹੇਅਰ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਹੋਏ ਮਾਰੂ ਅਤੇ ਮਹਿੰਗੇ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਸੰਬੰਧੀ ਸ਼ੁਰੂ ਕੀਤੀ ਪ੍ਰੀਕਿਰਿਆ ਨੂੰ ਬਹੁਤ ਦੇਰ ਨਾਲ ਲਿਆ ਜਾ ਰਿਹਾ ਦਰੁੱਸਤ ਕਦਮ ਦੱਸਦੇ ਹੋਏ ਇਸ ਨੂੰ ਪਾਰਟੀ ਦੇ ਬਿਜਲੀ ਅੰਦੋਲਨ ਅਤੇ ਲੋਕਾਂ ਦੀ ਲਾਮਬੰਦੀ ਦੀ ਮੁੱਢਲੀ ਜਿੱਤ ਕਰਾਰ ਦਿੱਤਾ ਹੈ।

Meet Hayer Meet Hayer

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ 'ਆਪ' ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ''ਲੋਕਾਂ ਦੇ ਦਬਾਅ ਅੱਗੇ ਝੁਕਦਿਆਂ ਆਖ਼ਰਕਾਰ ਕੈਪਟਨ ਸਰਕਾਰ ਨੇ ਮੰਨ ਹੀ ਲਿਆ ਹੈ ਕਿ ਬਾਦਲਾਂ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ ਪੂਰੀ ਤਰ੍ਹਾਂ ਗਲਤ, ਇੱਕਪਾਸੜ ਅਤੇ ਮਾਰੂ ਸਮਝੌਤੇ ਹਨ। ਜਿਨਾਂ ਨੂੰ ਹੁਣ ਰੱਦ ਕੀਤੇ ਜਾਣ ਦੀ ਪ੍ਰੀਕਿਰਿਆ ਸ਼ੁਰੂ ਹੋਈ ਹੈ। ਬੇਹਰਤ ਹੁੰਦਾ ਸੱਤਾਧਾਰੀ ਕਾਂਗਰਸ ਆਪਣੇ ਚੋਣ ਵਾਅਦੇ ਮੁਤਾਬਿਕ 2017 'ਚ ਸਰਕਾਰ ਬਣਦਿਆਂ ਹੀ ਇਹ ਕਦਮ ਚੁੱਕਦੀ ਅਤੇ ਸਮਝੌਤੇ ਰੱਦ ਕਰਦੀ।

Captain Amarinder Singh Captain Amarinder Singh

ਹੁਣ ਮਹਿਜ 6 ਮਹੀਨਿਆਂ ਤੋਂ ਵੀ ਘੱਟ ਸਮਾਂ ਕੈਪਟਨ ਸਰਕਾਰ ਕੋਲ ਬਚਿਆ ਹੈ। ਸ਼ੁਰੂ ਹੋਈ ਪ੍ਰਕਿਰਿਆ ਜਿੰਨਾਂ ਚਿਰ ਸਿਰੇ ਨਹੀਂ ਚੜ੍ਹਦੀ ਉਨਾਂ ਚਿਰ ਕਾਂਗਰਸੀਆਂ ਦੇ ਕਦਮਾਂ 'ਤੇ ਭਰੋਸਾ ਕਰਨਾ ਮੁਸ਼ਕਿਲ ਹੈ। ਲੋਕਾਂ ਦਾ ਭਰੋਸਾ ਉਦੋਂ ਬਹਾਲ ਹੋਵੇਗਾ ਜਦੋਂ ਸਮਝੌਤੇ ਰੱਦ ਕਰਕੇ ਹਰੇਕ ਵਰਗ ਨੂੰ ਸਸਤੀ ਬਿਜਲੀ ਮਿਲਣ ਲੱਗ ਪਵੇਗੀ।'' ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਸਿਆਸਤਦਾਨ ਜਦੋਂ ਲਿਖਤੀ ਚੋਣ ਵਾਅਦਿਆਂ ਅਤੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਤੋਂ ਮੁਕਰ ਸਕਦੇ ਹਨ ਤਾਂ ਆਮ ਆਦਮੀ ਪਾਰਟੀ ਅਜਿਹੇ ਮੌਕਾਪ੍ਰਸਤ ਸਿਆਸੀ ਆਗੂਆਂ 'ਤੇ ਉਨਾਂ ਚਿਰ ਵਿਸ਼ਵਾਸ਼ ਨਹੀਂ ਕਰ ਸਕਦੀ ਜਿੰਨਾਂ ਚਿਰ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਮਹਿੰਗੀ ਬਿਜਲੀ ਮਾਫ਼ੀਆ ਤੋਂ ਨਿਜਾਤ ਨਹੀਂ ਮਿਲਦੀ।

ElectricityElectricity

ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ 4 ਸਾਲ ਪਹਿਲਾਂ ਸਮਝੌਤੇ ਰੱਦ ਕਰ ਦਿੰਦੀ ਤਾਂ ਸੂਬੇ ਅਤੇ ਲੋਕਾਂ ਦੀ ਅਰਬਾਂ ਰੁਪਏ ਦੀ ਹੋਰ ਲੁੱਟ ਨਾ ਹੁੰਦੀ। ਅਮਨ ਅਰੋੜਾ ਨੇ ਸਵਾਲ ਉਠਾਇਆ ਕਿ ਬਾਦਲਾਂ ਦੇ ਰਾਜ ਤੋਂ ਲੈ ਕੇ ਕਾਂਗਰਸੀਆਂ ਦੇ ਸਾਢੇ ਚਾਰ ਸਾਲਾ ਸ਼ਾਸਨ ਦੌਰਾਨ ਨਿੱਜੀ ਬਿਜਲੀ ਮਾਫ਼ੀਆ ਵੱਲੋਂ ਸੂਬੇ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ 'ਚੋਂ ਜੋ ਹਜ਼ਾਰਾਂ ਕਰੋੜ ਰੁਪਏ ਲੁੱਟੇ ਜਾ ਚੁੱਕੇ ਹਨ, ਉਸਦਾ ਹਿਸਾਬ ਕੌਣ ਦੇਵੇਗਾ? ਕੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਸ ਬਾਰੇ ਸਪੱਸ਼ਟ ਕਰਨਗੇ?

Meet HayerMeet Hayer

ਵਿਧਾਇਕ ਮੀਤ ਹੇਅਰ ਨੇ ਇਹ ਵੀ ਸਵਾਲ ਖੜਾ ਕੀਤਾ ਕਿ ਸਮਝੌਤੇ ਰੱਦ ਕਰਨ ਦੀ ਪ੍ਰੀਕਿਰਿਆ ਨੂੰ ਚੋਰੀ- ਚੋਰੀ, ਗੁਪ- ਚੁੱਪ ਕਿਉੁਂ ਵਿਢਿਆ ਹੋਇਆ ਹੈ? ਜਦਕਿ ਇਹ ਕੰਮ ਪੰਜਾਬ ਵਿਧਾਨ ਸਭਾ ਰਾਹੀਂ ਡੰਕੇ ਦੀ ਚੋਟ 'ਤੇ ਹੋਣਾ ਚਾਹੀਦਾ ਸੀ?  ਮੀਤ ਹੇਅਰ ਨੇ 'ਆਪ' ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ ਨੂੰ ਬਿਜਲੀ ਅੰਦੋਲਨ ਤਹਿਤ ਸਰਕਾਰ ਅਤੇ ਨਿੱਜੀ ਬਿਜਲੀ ਮਾਫ਼ੀਆ ਖ਼ਿਲਾਫ਼ ਵਿੱਢੀ ਜਾਗਰੂਕਤਾ ਮੁਹਿੰਮ ਉਦੋਂ ਤੱਕ ਜਾਰੀ ਰੱਖਣ ਲਈ ਕਿਹਾ ਜਦੋਂ ਤੱਕ ਸਮਝੌਤੇ ਰੱਦ ਹੋ ਕੇ ਸਸਤੀ ਅਤੇ ਨਿਰਵਿਘਨ ਬਿਜਲੀ ਨਹੀਂ ਮਿਲੇਗੀ।

Captain Amarinder Singh Captain Amarinder Singh

ਮੀਤ ਹੇਅਰ ਨੇ ਭਰੋਸਾ ਦਿੱਤਾ ਕਿ ਜੇਕਰ ਅਜੇ ਵੀ ਕੈਪਟਨ ਸਰਕਾਰ ਨੇ ਬਿਜਲੀ ਸਮਝੌਤੇ ਰੱਦ ਕਰਨ ਦੀ ਪ੍ਰਕਿਰਿਆ 'ਚ ਕੋਈ ਹੁਸ਼ਿਆਰੀ ਜਾਂ ਅਣਗਹਿਲੀ ਦਿਖਾਈ ਤਾਂ ਲੋਕਾਂ ਨੇ ਕਾਂਗਰਸ ਦੀ ਇੱਟ ਨਾਲ ਇੱਟ ਖੜਕਾ ਦੇਣੀ ਹੈ। ਮੀਤ ਹੇਅਰ ਨੇ ਭਰੋਸਾ ਦਿੱਤਾ ਦਿੱਤਾ ਕਿ ਜੇ ਕਾਂਗਰਸ ਸਮਝੌਤੇ ਰੱਦ ਕਰਨ ਦੀ ਪ੍ਰਕਿਰਿਆ ਸਿਰੇ ਚੜਾਉਣ ਤੋਂ ਫ਼ੇਲ ਰਹਿੰਦੀ ਹੈ ਤਾਂ 'ਆਪ' ਦੀ ਸਰਕਾਰ ਬਣਨ 'ਤੇ ਪਹਿਲੇ ਮਹੀਨੇ ਹੀ ਬਿਜਲੀ ਸਮਝੌਤੇ ਰੱਦ ਕਰ ਦਿੱਤੇ ਜਾਣਗੇ ਅਤੇ ਨਿੱਜੀ ਬਿਜਲੀ ਮਾਫੀਆ ਨੂੰ ਉਸੇ ਤਰ੍ਹਾਂ ਨੱਥ ਪਾਈ ਜਾਵੇਗੀ ਜਿਵੇਂ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਪਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement