
ਭਾਜਪਾ ਆਗੂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੇ ਹਨ ਪਰ ਕਿਸਾਨ ਯੂਨੀਅਨਾਂ ਇਹ ਕਦੇ ਹੋਣ ਹੀ ਨਹੀਂ ਦੇਣਗੀਆਂ।
ਲੁਧਿਆਣਾ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਲੁਧਿਆਣਾ ਟਰੇਡ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਦੀ ਇਕ ਹੋਟਲ ਅੰਦਰ ਟਰੇਡ ਯੂਨੀਅਨਾਂ ਨਾਲ ਬੈਠਕ ਚੱਲ ਰਹੀ ਸੀ ਤਾਂ ਕਿਸਾਨ ਬਾਹਰ ਉਨ੍ਹਾਂ ਦਾ ਭਾਰੀ ਵਿਰੋਧ ਕਰਨ ਲੱਗ ਗਏ। ਕਿਸਾਨਾਂ ਨੇ ਸਾਫ਼ ਐਲਾਨ ਕੀਤਾ ਕਿ ਉਹ ਭਾਜਪਾ ਨੂੰ ਚੈਲੰਜ ਕਰਦੇ ਹਨ ਕਿ ਉਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਨਾਮਜ਼ਦਗੀ ਤੱਕ ਨਹੀਂ ਭਰਨ ਦੇਣਗੇ।
Farmers Protest Against Ashwani Sharma
ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੇ ਹਨ ਪਰ ਕਿਸਾਨ ਯੂਨੀਅਨਾਂ ਇਹ ਕਦੇ ਹੋਣ ਹੀ ਨਹੀਂ ਦੇਣਗੀਆਂ। ਇਸ ਮੌਕੇ ਹੋਟਲ ਦੇ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੇ ਗਏ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੂਜੇ ਪਾਸੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿਚ ਇਕ ਪੈਰਲਰ ਸਰਕਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ - CM ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਕਿਸਾਨ ਹੋਏ ਲਹੂ-ਲੁਹਾਣ
Farmers Protest Against Ashwani Sharma
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਪਰ ਕਿਸਾਨ ਉਨ੍ਹਾਂ ਨੂੰ ਇਹ ਚਿਤਾਵਨੀ ਦਿੰਦੇ ਹਨ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਤੱਕ ਨਹੀਂ ਭਰਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਵਿਰੋਧ ਲਗਾਤਾਰ ਚੱਲਦਾ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।