Pm ਮੋਦੀ ਦੇ ਜਲਿਆਂਵਾਲਾ ਬਾਗ ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ 
Published : Aug 28, 2021, 5:18 pm IST
Updated : Aug 28, 2021, 5:19 pm IST
SHARE ARTICLE
Farmers Protest
Farmers Protest

ਕਿਸਾਨ ਜਥੇਬੰਦੀਆਂ ਨੇ ਜਲਿਆਂਵਾਲਾ ਬਾਗ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

 

ਅੰਮ੍ਰਿਤਸਰ (ਸਰਵਨ)  : ਅੰਮ੍ਰਿਤਸਰ ਸਥਿਤ ਜਲਿਆਂਵਾਲਾ ਬਾਗ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਨਵ-ਨਿਰਮਾਣ ਲਈ ਬੰਦ ਕੀਤਾ ਹੋਇਆ ਸੀ, ਇਥੋਂ ਤੱਕ ਕਿ 15 ਅਗਸਤ ਨੂੰ ਵੀ ਜਲਿਆਂਵਾਲਾ ਬਾਗ ’ਚ ਤਾਲੇ ਜੜੇ ਰਹੇ ਅਤੇ ਕਈ ਸੰਸਥਾਵਾਂ ਵੀ ਇਥੋਂ ਨਰਾਸ਼ ਹੋ ਕੇ ਵਾਪਸ ਪਰਤ ਗਈਆਂ ਪਰ ਅੱਜ ਪ੍ਰਧਾਨ ਮੰਤਰੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮ 6.25 ’ਤੇ ਉਦਘਾਟਨ ਕੀਤਾ ਜਾਣਾ ਹੈ।

Photo

ਇਸ ਸਮਾਗਮ ਵਿਚ ਭਾਜਪਾ ਦੇ ਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਪਰ ਇਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਜਲਿਆਂਵਾਲਾ ਬਾਗ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਭਾਜਪਾਈ ਨੂੰ ਜਲਿਆਂਵਾਲਾ ਬਾਗ ਵਿਚ ਦਾਖਲ ਨਹੀਂ ਹੋਣ ਦੇਣਗੇ। ਇਸ ਸਭ ਨੂੰ ਦੇਖਦੇ ਹੋਏ ਉਥੇ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Photo

ਪਤਾ ਲੱਗਾ ਹੈ ਕਿ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਦੀ ਟੀਮ ਵੀ ਉਥੇ ਪਹੁੰਚੀ ਹੈ ਪਰ ਕਿਸਾਨ ਕਿਸੇ ਵੀ ਕੀਮਤ ’ਤੇ ਮੰਨਣ ਲਈ ਤਿਆਰ ਨਹੀਂ ਹਨ। ਹਾਲਾਂਕਿ ਕਿਸਾਨਾਂ ਦਾ ਇਹ ਕਹਿਣਾ ਹੈ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਜਲਿਆਂਵਾਲਾ ਬਾਗ ਦੇ ਪ੍ਰੋਗਰਾਮ ਦਾ ਵਰਚੁਅਲ ਤੌਰ ’ਤੇ ਹਿੱਸਾ ਲੈਂਦੇ ਰਹਿਣਗੇ ਉਦੋਂ ਤੱਕ ਉਹ ਉੱਥੇ ਧਰਨੇ ’ਤੇ ਬੈਠੇ ਰਹਿਣਗੇ।

ਦੱਸ ਦਈਏ ਕਿ ਜਲਿਆਂਵਾਲਾ ਬਾਗ ਸਮਾਗਮ ਵਿਚ ਰਾਜ ਸਭਾ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਜਾਣ ਦਾ ਪ੍ਰੋਗਰਾਮ ਸੀ ਜੋ ਕਿ ਕਿਸਾਨਾਂ ਦੇ ਵਿਰੋਧ ਦੇ ਚੱਲਦੇ ਹੁਣ ਰੱਦ ਕਰ ਦਿੱਤਾ ਗਿਆ ਹੈ। ਉਹ ਵੀ ਹੁਣ ਵਰਚੁਅਲ ਤੌਰ ’ਤੇ ਇਸ ਪ੍ਰੋਗਰਾਮ ਦਾ ਹਿੱਸਾ ਬਣਨਗੇ।

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement