ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਬੋਲੇ ਹਰੀਸ਼ ਰਾਵਤ- ਕਾਂਗਰਸ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ
Published : Aug 28, 2021, 2:10 pm IST
Updated : Aug 28, 2021, 2:10 pm IST
SHARE ARTICLE
Harish Rawat
Harish Rawat

ਆਪਣੇ ਕੰਮ ਕਰਨ ਨੂੰ ਲੈ ਕੇ ਰਾਵਤ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਨਿਰਦੇਸ਼ ਦਾ ਪੂਰੀ ਤਰ੍ਹਾਂ ਨਾਲ ਪਾਲਣ ਕਰਨਗੇ।

 

ਚੰਡੀਗੜ੍ਹ -  ਪੰਜਾਬ 'ਚ ਸੀਐੱਮ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਖ਼ਿਲਾਫ਼ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੀਤੀ ਬਗਾਵਤ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੂੰ ਮਿਲਣ ਪਹੁੰਚੇ ਹਨ।

ਇਹ ਵੀ ਪੜ੍ਹੋ -  ਰਾਜਨੀਤੀ ਅਤੇ ਫਿਲਮੀ ਦੁਨੀਆ 'ਚ ਮਸ਼ਹੂਰ ਇਨ੍ਹਾਂ ਹਸਤੀਆਂ ਦਾ ਸ਼ਾਹੀ ਪਰਿਵਾਰ ਨਾਲ ਰਿਸ਼ਤਾ

Sonia Gandhi and Rahul GandhiSonia Gandhi and Rahul Gandhi

ਰਾਤਵ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਪੰਜਾਬ ਕਾਂਗਰਸ ਦੀ ਹਾਲਤ ਦੇ ਬਾਰੇ ਜਾਣਕਾਰੀ ਦਿੱਤੀ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਰਾਵਤ ਨੇ ਕਿਹਾ ਕਿ ਪੂਰੇ ਮਾਮਲੇ 'ਚ ਕਾਂਗਰਸ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ। ਪੰਜਾਬ ਕਾਂਗਰਸ ਦੇ ਇੰਚਾਰਜ ਦੇ ਤੌਰ 'ਤੇ ਆਪਣੇ ਕੰਮ ਕਰਨ ਨੂੰ ਲੈ ਕੇ ਰਾਵਤ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਨਿਰਦੇਸ਼ ਦਾ ਪੂਰੀ ਤਰ੍ਹਾਂ ਨਾਲ ਪਾਲਣ ਕਰਨਗੇ।

Punjab Congress President Navjot SidhuPunjab Congress President Navjot Sidhu

ਇਹ ਵੀ ਪੜ੍ਹੋ -  CM Punjab ਗ੍ਰੈਜੂਏਟ ਤੇ ਓਧਵ ਠਾਕਰੇ 12ਵੀਂ ਪਾਸ, ਜਾਣੋ ਇਨ੍ਹਾਂ ਸੂਬਿਆਂ ਦੇ CM ਕਿੰਨੇ ਪੜ੍ਹੇ-ਲਿਖੇ

ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨਾਲ ਹਰੀਸ਼ ਰਾਵਤ ਦੀ ਮੁਲਾਕਾਤ ਪੰਜਾਬ ਕਾਂਗਰਸ ਦੇ ਨਜ਼ਰੀਏ ਨਾਲ ਬੇਹੱਦ ਖ਼ਾਸ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਹਾਈਕਮਾਨ ਨੂੰ ਇੱਟ ਨਾਲ ਇੱਟ ਵਜਾਉਣ ਦੀ ਧਮਕੀ ਵਾਲੇ ਵੀਡੀਓ ਦਾ ਮੁੱਦਾ ਵੀ ਰਾਵਤ ਤੇ ਰਾਹੁਲ ਗਾਂਧੀ ਦੀ ਬੈਠਕ 'ਚ ਉੱਠਿਆ। ਜਾਣਕਾਰੀ ਮੁਤਾਬਿਕ ਤਿੰਨ ਦਿਨ ਪਹਿਲਾਂ ਦਿੱਲੀ ਗਏ ਤਿੰਨ ਬਾਗੀ ਮੰਤਰੀ ਵੀ ਹਾਈਕਮਾਨ ਨੂੰ ਮਿਲਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ ਪਰ ਉਨ੍ਹਾਂ ਨੂੰ ਨਾ ਤਾਂ ਰਾਹੁਲ ਗਾਂਧੀ ਤੇ ਨਾ ਹੀ ਸੋਨੀਆ ਗਾਂਧੀ ਨਾਲ ਮਿਲਣ ਦਾ ਸਮਾਂ ਦਿੱਤਾ ਜਾ ਰਿਹਾ ਹੈ। 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement