ਕੜੀ ਚੌਲ ਵੇਚ ਕੇ ਗੁਜ਼ਾਰਾ ਕਰਨ ਵਾਲੀ ਗਰਭਵਤੀ ਮਹਿਲਾ ਨਾਲ ਮਨੀਸ਼ਾ ਗੁਲਾਟੀ ਨੇ ਕੀਤੀ ਮੁਲਾਕਾਤ 
Published : Aug 28, 2021, 4:21 pm IST
Updated : Aug 28, 2021, 4:21 pm IST
SHARE ARTICLE
Rajni Bala, Manisha Gulati
Rajni Bala, Manisha Gulati

ਰਜਨੀ ਨੇ ਕੜੀ ਚੌਲ ਵੇਚਣ ਦਾ ਕੰਮ ਸ਼ੁਰੂ ਕਰ ਕੇ ਹੌਂਸਲੇ ਦੀ ਮਿਸਾਲ ਪੈਦਾ ਕੀਤੀ ਹੈ

ਗੁਰਦਾਸਪੁਰ  : ਗੁਰਦਾਸਪੁਰ ਬਟਾਲਾ ਰੋਡ 'ਤੇ ਇਕ ਗਰਭਵਤੀ ਮਹਿਲਾ ਵੱਲੋਂ ਕੜੀ ਚੌਲ ਵੇਚ ਕੇ ਅਪਣੇ ਘਰ ਦਾ ਗੁਜ਼ਾਰਾ ਕੀਤਾ ਜਾ ਰਿਹਾ ਹੈ ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਇਸ ਗਰਭਵਤੀ ਔਰਤ ਦਾ ਨਾਮ ਰਜਨੀ ਹੈ ਤੇ ਇਸ ਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਸੀ, ਜਿਸ ਦੇ ਚਲਦਿਆਂ ਰਜਨੀ ਨੇ ਕੜੀ ਚੌਲ ਵੇਚਣ ਦਾ ਕੰਮ ਸ਼ੁਰੂ ਕਰ ਕੇ ਹੌਂਸਲੇ ਦੀ ਮਿਸਾਲ ਪੈਦਾ ਕੀਤੀ ਸੀ।

ਇਹ ਵੀ ਪੜ੍ਹੋ -  CM ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਕਿਸਾਨ ਹੋਏ ਲਹੂ-ਲੁਹਾਣ

Rajni Bala, Manisha Gulati Rajni Bala, Manisha Gulati

ਇਸ ਦੇ ਨਾਲ ਹੀ ਕਈ ਲੋਕਾਂ ਨੇ ਵੀਡੀਓ ਸ਼ੇਅਰ ਕਰ ਕੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਸ ਦੀ ਮਾਲੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚੇ ਅਤੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ। ਜਦੋਂ ਇਹ ਵੀਡੀਓ ਮਹਿਲਾ ਕਮਿਸ਼ਨ ਪੰਜਾਬ ਮਨੀਸ਼ਾ ਗੁਲਾਟੀ ਦੇ ਧਿਆਨ ’ਚ ਆਇਆ ਤਾਂ ਅੱਜ ਉਨ੍ਹਾਂ ਨੇ ਗੁਰਦਾਸਪੁਰ ਦੇ ਬਟਾਲਾ ਰੋਡ ’ਤੇ ਪਹੁੰਚ ਕੇ ਉਕਤ ਗਰਭਵਤੀ ਮਹਿਲਾ ਨਾਲ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਜਾਣਿਆ।

ਇਹ ਵੀ ਪੜ੍ਹੋ -  ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਬੋਲੇ ਹਰੀਸ਼ ਰਾਵਤ- ਕਾਂਗਰਸ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ

Photo

ਉਨ੍ਹਾਂ ਦੱਸਿਆ ਕਿ ਜਨਾਨੀ ਦੀ 20 ਹਜ਼ਾਰ ਦੀ ਮਦਦ ਕੀਤੀ ਗਈ ਹੈ ਅਤੇ ਪੈਨਸ਼ਨ ਲਗਾਉਣ ਦੇ ਨਾਲ-ਨਾਲ ਇਕ ਕਾਊਂਟਰ ਲਗਾ ਕੇ ਉਸ ਦਾ ਪੱਕਾ ਅੱਡਾ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਰਜਨੀ ਨਾਲ ਮੁਲਾਕਾਤ ਕਰਦਿਆਂ ਦੀ ਵੀਡੀਓ ਨੂੰ ਮਨੀਸ਼ਾ ਗੁਲਾਟੀ ਨੇ ਅਪਣੇ ਫੇਸਬੁੱਕ ਪੇਜ਼ 'ਤੇ ਵੀ ਸਾਂਝਾ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ 'ਮੇਰੇ ਤੱਕ ਵੀਡੀਓ ਪਹੁੰਚੀ

ਜਿਸ ਵਿਚ ਗੁਰਦਾਸਪੁਰ ਦੀ ਵਾਸੀ ਰਜਨੀ ਬਾਲਾ ਇੱਕ ਗਰਭਵਤੀ ਮਹਿਲਾ ਆਪਣਾ ਘਰ ਚਲਾਉਣ ਵਾਸਤੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਵਾਸਤੇ ਸੜਕ ‘ਤੇ ਚਾਵਲ ਬਣਾ ਕੇ ਵੇਚ ਰਹੀ ਸੀ। ਕੰਮ ਕੋਈ ਵੀ ਵੱਡਾ ਛੋਟਾ ਨਹੀਂ ਹੁੰਦਾ ਪਰ ਮੈਂ ਇਹਨਾਂ ਦੀ ਹਿੰਮਤ ਤੇ ਜਜ਼ਬੇ ਨੂੰ ਸਲਾਮ ਕਰਦੀ ਹਾਂ ਜੋ ਇਹਨਾਂ ਨੇ ਇਸ ਹਾਲਤ ਵਿਚ ਵੀ ਹਿੰਮਤ ਨਹੀਂ ਹਾਰੀ ਤੇ ਮਿਹਨਤ ਕਰਕੇ ਰੋਜ਼ੀ ਰੋਟੀ ਕਮਾਉਣ ਵਾਲੀ ਸੋਚ ਰੱਖੀ। ਇਹਨਾਂ ਨੂੰ ਜੋ ਵੀ ਮਦਦ ਦੀ ਲੋੜ ਹੋਵੇਗੀ ਅਸੀਂ ਕਰਾਂਗੇ, ਬਾਕੀ ਇਹਨਾਂ ਦੀ ਤੰਦਰੁਸਤੀ ਦੀ ਵਾਹਿਗੁਰੂ ਅੱਗੇ ਅਰਦਾਸ ਕਰਦੀ ਹਾਂ' 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement